ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤੀ ਵਾਯੂ ਸੈਨਾ ਦੁਆਰਾ ਸੰਚਾਲਿਤ ਕੋਵਿਡ ਨਾਲ ਸਬੰਧਿਤ ਅਪ੍ਰੇਸ਼ਨਾਂ ਦੀ ਸਮੀਖਿਆ ਕੀਤੀ

Posted On: 28 APR 2021 2:51PM by PIB Chandigarh

ਏਅਰ ਚੀਫ਼ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

 

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕੋਵਿਡ-19 ਨਾਲ ਸਬੰਧਿਤ ਸਥਿਤੀ ਵਿੱਚ ਸਹਾਇਤਾ ਕਰਨ ਲਈ ਭਾਰਤੀ ਵਾਯੂ ਸੈਨਾ (ਆਈਏਐੱਫ) ਦੁਆਰਾ ਕੀਤੇ ਜਾ ਰਹੇ ਪ੍ਰਯਤਨਾਂ ਦੀ ਜਾਣਕਾਰੀ ਦਿੱਤੀ।

 

ਏਅਰ ਚੀਫ਼ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਆਈਏਐੱਫ ਨੇ ਸਾਰੇ ਹੈਵੀ ਲਿਫਟ ਫਲੀਟ ਅਤੇ ਕਾਫ਼ੀ ਗਿਣਤੀ ਵਿੱਚ ਮੀਡੀਅਮ ਲਿਫਟ ਫਲੀਟਸ ਨੂੰ ਇੱਕ ਹੱਬ ਐਂਡ ਸਪੋਕ ਮਾਡਲ ਵਿੱਚ ਸੰਚਾਲਿਤ ਕਰਨ ਲਈ ਹਮੇਸ਼ਾ ਤਿਆਰ ਰਹਿਣ ਦਾ ਆਦੇਸ਼ ਦਿੱਤਾ ਹੈ ਤਾਂ ਜੋ ਦੇਸ਼ ਅਤੇ ਵਿਦੇਸ਼ ਵਿੱਚ ਕੋਵਿਡ ਨਾਲ ਸਬੰਧਿਤ ਸਾਰੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ। ਸਾਰੇ ਫਲੀਟਸ ਦੇ ਏਅਰ ਕ੍ਰਿਊ ਨੂੰ ਲਗਾਤਾਰ ਅਪ੍ਰੇਸ਼ਨਸ ਸੁਨਿਸ਼ਚਿਤ ਕਰਨ ਲਈ ਤਿਆਰ ਕੀਤਾ ਗਿਆ ਹੈ।

 

ਪ੍ਰਧਾਨ ਮੰਤਰੀ ਨੇ ਆਕਸੀਜਨ ਟੈਂਕਰਾਂ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਟ੍ਰਾਂਸਪੋਰਟਿੰਗ ਵਿੱਚ ਅਪ੍ਰੇਸ਼ਨਸ ਦੀ ਗਤੀ, ਪੈਮਾਨੇ ਅਤੇ ਸੁਰੱਖਿਆ ਨੂੰ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਇਹ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਬਾਰੇ ਗੱਲ ਕੀਤੀ ਕਿ ਕੋਵਿਡ ਨਾਲ ਸਬੰਧਿਤ ਕਾਰਜਾਂ ਵਿੱਚ ਲੱਗੇ ਆਈਏਐੱਫ ਕਰਮੀ ਸੰਕ੍ਰਮਣ ਤੋਂ ਸੁਰੱਖਿਅਤ ਰਹਿਣ। ਉਨ੍ਹਾਂ ਨੇ ਕੋਵਿਡ ਨਾਲ ਸਬੰਧਿਤ ਸਾਰੇ ਅਪ੍ਰੇਸ਼ਨਸ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਬਾਰੇ ਵੀ ਗੱਲ ਕੀਤੀ।

ਏਅਰ ਚੀਫ਼ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਦੱਸਿਆ ਕਿ ਆਈਏਐੱਫ ਸਾਰੇ ਇਲਾਕਿਆਂ ਨੂੰ ਕਵਰ ਕਰਨ ਲਈ ਵੱਡੇ ਅਤੇ ਦਰਮਿਆਨੇ ਅਕਾਰ ਦੇ ਹਵਾਈ ਜਹਾਜ਼ਾਂ ਦੀ ਤੈਨਾਤੀ ਕਰ ਰਹੀ ਹੈ। ਉਨ੍ਹਾਂ ਨੇ ਕੋਵਿਡ ਨਾਲ ਸਬੰਧਿਤ  ਅਪ੍ਰੇਸ਼ਨਾਂ ਲਈ ਵੱਖ ਵੱਖ ਮੰਤਰਾਲਿਆਂ ਅਤੇ ਏਜੰਸੀਆਂ ਨਾਲ  ਵਧੇਰੇ ਤੇਜ਼ੀ ਨਾਲ ਤਾਲਮੇਲ ਸੁਨਿਸ਼ਚਿਤ ਕਰਨ ਲਈ  ਆਈਏਐੱਫ ਦੁਆਰਾ ਸਥਾਪਿਤ ਇੱਕ ਸਮਰਪਿਤ ਕੋਵਿਡ ਏਅਰ ਸਪੋਰਟ ਸੈੱਲ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ।  

 

ਪ੍ਰਧਾਨ ਮੰਤਰੀ ਨੇ ਆਈਏਐੱਫ ਪ੍ਰਸੋਨਲ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਏਅਰ ਚੀਫ਼ ਮਾਰਸ਼ਲ ਆਰਕੇਐੱਸ ਭਦੌਰੀਆ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਆਈਏਐੱਫ ਵਿੱਚ ਲਗਭਗ ਮੁਕੰਮਲ ਟੀਕਾਕਰਣ ਕਵਰੇਜ ਪ੍ਰਾਪਤ ਕਰ ਲਈ ਗਈ ਹੈ।

 

ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਆਈਏਐੱਫ ਦੇ ਤਹਿਤ ਆਉਂਦੇ ਹਸਪਤਾਲਾਂ ਨੇ ਕੋਵਿਡ ਸੁਵਿਧਾਵਾਂ ਵਿੱਚ ਵਾਧਾ ਕੀਤਾ ਹੈ ਅਤੇ ਜਿੱਥੇ ਕਿਤੇ ਵੀ ਸੰਭਵ ਹੈ, ਆਮ ਨਾਗਰਿਕਾਂ ਨੂੰ ਇਨ੍ਹਾਂ ਦਾ ਉਪਯੋਗ ਕਰਨ ਦੀ ਇਜਾਜ਼ਤ ਵੀ ਦਿੱਤੀ ਜਾ ਰਹੀ ਹੈ।

 

https://static.pib.gov.in/WriteReadData/userfiles/image/pmoI547.jpeg

 

***************

 

ਡੀਐੱਸ/ਏਕੇ(Release ID: 1714760) Visitor Counter : 11