ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਵਿਡ ਪ੍ਰਬੰਧਨ ਦੇ ਲਈ ਸੈਨਾ ਦੀਆਂ ਤਿਆਰੀਆਂ ਅਤੇ ਪਹਿਲਾਂ ਦੀ ਸਮੀਖਿਆ ਕੀਤੀ
प्रविष्टि तिथि:
29 APR 2021 1:24PM by PIB Chandigarh
ਚੀਫ਼ ਆਵ੍ ਆਰਮੀ ਸਟਾਫ, ਜਨਰਲ ਐੱਮਐੱਮ ਨਰਵਣੇ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।
ਉਨ੍ਹਾਂ ਨੇ ਕੋਵਿਡ ਪ੍ਰਬੰਧਨ ਵਿੱਚ ਸਹਾਇਤਾ ਦੇ ਲਈ ਸੈਨਾ ਦੁਆਰਾ ਕੀਤੀਆਂ ਜਾ ਰਹੀਆਂ ਕਈ ਪਹਿਲਾਂ ‘ਤੇ ਚਰਚਾ ਕੀਤੀ ।

ਜਨਰਲ ਐੱਮਐੱਮ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਕਿ ਕਈ ਰਾਜ ਸਰਕਾਰਾਂ ਨੂੰ ਸੈਨਾ ਦਾ ਮੈਡੀਕਲ ਸਟਾਫ ਉਪਲਬਧ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਸੈਨਾ ਦੇਸ਼ ਦੇ ਕਈ ਹਿੱਸਿਆਂ ਵਿੱਚ ਅਸਥਾਈ ਹਸਪਤਾਲਾਂ ਦਾ ਨਿਰਮਾਣ ਕਰ ਰਹੀ ਹੈ ।
ਜਨਰਲ ਐੱਮਐੱਮ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਜਿੱਥੇ ਕਿਤੇ ਵੀ ਸੰਭਵ ਹੈ, ਸੈਨਾ ਆਮ ਨਾਗਰਿਕਾਂ ਦੇ ਲਈ ਆਪਣੇ ਹਸਪਤਾਲ ਖੋਲ੍ਹ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਾਗਰਿਕ ਆਪਣੇ ਨਿਕਟਤਮ ਆਰਮੀ ਹਸਪਤਾਲਾਂ ਵਿੱਚ ਸੰਪਰਕ ਕਰ ਸਕਦੇ ਹਨ ।
ਜਨਰਲ ਐੱਮਐੱਮ ਨਰਵਣੇ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੈਨਾ ਆਯਾਤ ਕੀਤੇ ਗਏ ਆਕਸੀਜਨ ਟੈਂਕਰਾਂ ਅਤੇ ਵਾਹਨਾਂ ਦੇ ਲਈ, ਜਿੱਥੇ ਉਨ੍ਹਾਂ ਨੂੰ ਮੈਨੇਜ ਕਰਨ ਲਈ ਵਿਸ਼ਿਸ਼ਟ ਮੁਹਾਰਤ (ਸਪੈਸ਼ਲਾਈਜ਼ਡ ਸਕਿੱਲਸ) ਦੀ ਜ਼ਰੂਰਤ ਹੁੰਦੀ ਹੈ, ਮੈਨਪਾਵਰ ਦੇ ਨਾਲ ਉਨ੍ਹਾਂ ਦੀ ਸਹਾਇਤਾ ਕਰ ਰਹੀ ਹੈ ।
*****
ਡੀਐੱਸ/ਏਕੇਜੇ
(रिलीज़ आईडी: 1714864)
आगंतुक पटल : 271
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam