ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

2.45 ਕਰੋੜ ਤੋਂ ਵੱਧ ਲਾਭਪਾਤਰੀਆਂ ਨੇ ਟੀਕਾਕਰਨ ਦੇ ਪੜਾਅ III ਦੇ ਸ਼ੁਰੂ ਹੋਣ ਤੇ (ਅੱਜ ਸਵੇਰੇ 930 ਵਜੇ ਤੱਕ) ਕੋ-ਵਿਨ ਤੇ ਆਪਣੇ ਆਪ ਨੂੰ ਰਜਿਸਟਰ ਕੀਤਾ


ਭਾਰਤ ਦੀ ਕੁੱਲ ਟੀਕਾਕਰਨ ਕਵਰੇਜ ਨੇ 15.22 ਕਰੋੜ ਤੋਂ ਵੱਧ ਦੇ ਅੰਕੜੇ ਨੂੰ ਪਾਰ ਕੀਤਾ

ਪਿਛਲੇ 24 ਘੰਟਿਆਂ ਦੌਰਾਨ 19 ਲੱਖ ਤੋਂ ਵੱਧ ਟੈਸਟ ਕੀਤੇ ਗਏ; ਜਿਹੜੇ ਹੁਣ ਤੱਕ ਇੱਕ ਦਿਨ ਵਿੱਚ ਕੀਤੇ ਗਏ ਸਭ ਤੋਂ ਵੱਧ ਹਨ

ਪਿਛਲੇ 24 ਘੰਟਿਆਂ ਦੌਰਾਨ ਲਗਭਗ 3 ਲੱਖ ਰਿਕਵਰੀਆਂ

Posted On: 30 APR 2021 11:09AM by PIB Chandigarh

ਇੱਕ ਮਹੱਤਵਪੂਰਨ ਉਪਰਾਲੇ ਤਹਿਤ, 2.45 ਕਰੋੜ ਤੋਂ ਵੱਧ ਲਾਭਪਾਤਰੀਆਂ ਨੇ ਆਪਣੇ ਆਪ ਨੂੰ ਕੋ-ਵਿਨ ਡਿਜੀਟਲ ਪਲੇਟਫਾਰਮ 'ਤੇ ਰਜਿਸਟਰ ਕੀਤਾ ਹੈ (ਅੱਜ ਸਵੇਰੇ 930 ਵਜੇ ਤੱਕ) ਜਿਹੜਾ ਟੀਕਾਕਰਨ ਦੇ ਫੇਜ਼ -3 ਲਈ  28 ਅਪ੍ਰੈਲ 2021 ਤੋਂ ਸ਼ੁਰੂ ਕੀਤਾ ਗਿਆ ਹੈ। ਜਿਨ੍ਹਾਂ ਵਿੱਚੋਂ 1.37 ਕਰੋੜ ਤੋਂ ਵੱਧ ਨੇ ਆਪਣੇ ਆਪ ਨੂੰ 28 ਅਪ੍ਰੈਲ 2021 ਨੂੰ ਰਜਿਸਟਰਡ ਕੀਤਾ ਹੈ ਜਦਕਿ 29 ਅਪ੍ਰੈਲ 2021 ਦੇ ਅੰਤ ਤੱਕ 1.04 ਕਰੋੜ ਤੋਂ ਵੱਧ ਨੇ ਰਜਿਸਟਰਡ ਕੀਤਾ ਸੀ।

ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਸੰਪੂਰਨ ਗਿਣਤੀ ਅੱਜ 15.22 ਕਰੋੜ ਨੂੰ ਪਾਰ ਕਰ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 22,43,097 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 15,22,45,179 ਖੁਰਾਕਾਂ ਦਿੱਤੀਆਂ ਗਈਆਂ ਹਨ  । ਇਨ੍ਹਾਂ ਵਿੱਚ 93,86,904 ਸਿਹਤਸੰਭਾਲ ਵਰਕਰ (ਪਹਿਲੀ ਖੁਰਾਕ), 61,91,118 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,24,19,965 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 67,07,862 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 60 ਸਾਲ ਤੋਂ ਵੱਧ ਉਮਰਦੇ ਲਾਭਪਾਤਰੀਆਂ ਨੇ 5,19,01,218 (ਪਹਿਲੀ ਖੁਰਾਕ ) ਅਤੇ 1,04,41,359  (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 5,17,78,842 (ਪਹਿਲੀ ਖੁਰਾਕ) ਅਤੇ 34,17,911 (ਦੂਜੀ ਖੁਰਾਕ) ਸ਼ਾਮਲਹਨ ।

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਕੁੱਲ 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

93,86,904

61,91,118

1,24,19,965

67,07,862

5,17,78,842

34,17,911

5,19,01,218

1,04,41,359

15,22,45,179

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 67.08 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

ਪਿਛਲੇ 24 ਘੰਟਿਆਂ ਦੌਰਾਨ 21 ਲੱਖ ਤੋਂ ਵੱਧ ਟੀਕਾਕਰਨ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 104 ਵੇਂ ਦਿਨ (29 ਅਪ੍ਰੈਲ, 2021) ਨੂੰ, 22,24,548 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ

ਜਿਸ ਵਿੱਚੋਂ 12,74,803 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 21,810 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ

ਅਤੇ 9,49,745 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

ਤਾਰੀਖ: 29 ਅਪ੍ਰੈਲ, 2021 (104 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

19,398

43,200

1,00,065

95,073

7,53,956

2,62,493

4,01,384

5,48,979

12,74,803

9,49,745

 

ਇੱਕ ਹੋਰ ਮਹੱਤਵਪੂਰਨ ਉਪਰਾਲੇ ਤਹਿਤ, ਪਿਛਲੇ 24 ਘੰਟਿਆਂ ਵਿੱਚ 19 ਲੱਖ (19,20,107) ਤੋਂ ਵੱਧ ਟੈਸਟ ਕੀਤੇ ਗਏ, ਜਿਹੜੇ ਹੁਣ ਤੱਕ ਭਾਰਤ ਵਿੱਚ ਇੱਕ ਦਿਨ ਵਿੱਚ ਕੀਤੇ ਗਏ ਸਭ ਤੋਂ ਵੱਧ ਟੈਸਟ ਹੋਏ ਹਨ ।

ਹੇਠਾਂ ਦਿੱਤਾ ਗਿਆ ਗ੍ਰਾਫ ਭਾਰਤ ਵਿੱਚ ਦਰਜ ਕੀਤੇ ਜਾ ਰਹੇ ਰੋਜ਼ਾਨਾ ਪੋਜ਼ੀਟੀਵਿਟੀ ਮਾਮਲਿਆਂ ਅਤੇ  ਰੋਜ਼ਾਨਾ ਟੈਸਟਾਂ ਦੇ ਰੁਝਾਨ ਨੂੰ ਦਰਸਾ ਰਿਹਾ ਹੈ।

                                            

 

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,53,84,418 ‘ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 81.99 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 2,97,540 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 76.61 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

 

ਪਿਛਲੇ 24 ਘੰਟਿਆਂ ਦੌਰਾਨ 3,86,452 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਛੱਤੀਸਗੜ੍ਹ, ਪੱਛਮੀ ਬੰਗਾਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਵਿੱਚੋਂ 73.05 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 66,159 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕੇਰਲ ਵਿੱਚੋਂ 38,607 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਉੱਤਰ ਪ੍ਰਦੇਸ਼ ਵਿੱਚ 35,104 ਨਵੇਂ ਮਾਮਲੇ ਦਰਜ ਹੋਏ ਹਨ ।

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 31,70,228 ‘ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 16.90 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 85,414ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

11 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 78.18 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

 

ਕੌਮੀ ਪੱਧਰ 'ਤੇ ਕੁੱਲ ਮੌਤ ਦਰ ਲਗਾਤਾਰ ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.11 ਫ਼ੀਸਦ 'ਤੇ ਖੜੀ ਹੈ ।

 

ਪਿਛਲੇ 24 ਘੰਟਿਆਂ ਦੌਰਾਨ 3,498 ਮੌਤਾਂ ਦਰਜ ਕੀਤੀਆਂ ਗਈਆਂ ਹਨ ।

.

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 77.44 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (771) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਦਿੱਲੀ ਵਿੱਚ ਰੋਜ਼ਾਨਾ 395 ਮੌਤਾਂ ਦਰਜ ਕੀਤੀਆਂ ਗਈਆਂਹਨ ।

 

 

4 ਪ੍ਰਦੇਸ਼ਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

 

ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਤ੍ਰਿਪੁਰਾ ਅਤੇ ਅੰਡੇਮਾਨ ਤੇ ਨਿਕੋਬਾਰ ਟਾਪੂ ।

 

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਅਧੀਨ ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ ਐਂਡ ਨਿਉਰੋ-ਸਾਇੰਸਜ਼ (ਨਿਮਹੰਸ)ਵੱਲੋਂ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਅਤੇ ਮਹਾਮਾਰੀ ਦੇ ਦੌਰਾਨ ਮਾਨਸਿਕ ਸਹਾਇਤਾ ਪ੍ਰਦਾਨ ਕਰਨਲਈ ਟੋਲ ਫ੍ਰੀ 24 x 7 ਹੈਲਪਲਾਈਨ (080-4611 0007) ਚਲਾਈ ਜਾ ਰਹੀ ਹੈ ।

**** 

ਐਮ.ਵੀ.

ਐਚਐਫਡਬਲਯੂ / ਕੋਵਿਡ ਸਟੇਟਸ ਡੇਟਾ / 30 ਅਪ੍ਰੈਲ 2021/2


(Release ID: 1715079) Visitor Counter : 219