ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਮੰਤਰੀ ਪਰਿਸ਼ਦ ਦੀ ਬੈਠਕ ਵਿੱਚ ਕੋਵਿਡ ਦੀ ਦੂਸਰੀ ਲਹਿਰ ਨਾਲ ਉਤਪੰਨ ਸਥਿਤੀ ਬਾਰੇ ਵਿਆਪਕ ਚਰਚਾ

Posted On: 30 APR 2021 4:05PM by PIB Chandigarh

ਦੇਸ਼ ਵਿੱਚ ਕੋਵਿਡ ਦੀ ਦੂਸਰੀ ਲਹਿਰ ਨਾਲ ਉਤਪੰਨ ਸਥਿਤੀ ਬਾਰੇ ਚਰਚਾ ਦੇ ਲਈ ਅੱਜ ਮੰਤਰੀ ਪਰਿਸ਼ਦ ਦੀ ਬੈਠਕ ਆਯੋਜਿਤ ਕੀਤੀ ਗਈ। 

 

ਮੰਤਰੀ ਪਰਿਸ਼ਦ ਦੀ ਬੈਠਕ ਵਿੱਚ ਇਹ ਗੱਲ ਰੇਖਾਂਕਿਤ ਕੀਤੀ ਗਈ ਕਿ ਵਰਤਮਾਨ ਮਹਾਮਾਰੀ ਸੰਕਟ ਦਰਅਸਲ ‘ਸਦੀ ਵਿੱਚ ਇੱਕ ਵਾਰ ਹੋਣ ਵਾਲਾ ਸੰਕਟ’ ਹੈ ਅਤੇ ਇਸ ਨੇ ਦੁਨੀਆ ਦੇ ਸਾਹਮਣੇ ਇੱਕ ਵੱਡੀ ਚੁਣੌਤੀ ਪੇਸ਼ ਕਰ ਦਿੱਤੀ ਹੈ। 

 

ਬੈਠਕ ਦੇ ਦੌਰਾਨ ਕੋਵਿਡ ਖ਼ਿਲਾਫ਼ ਲੜਨ ਲਈ ਭਾਰਤ ਸਰਕਾਰ ਦੇ ‘ਟੀਮ ਇੰਡੀਆ’ ਦ੍ਰਿਸ਼ਟੀਕੋਣ ‘ਤੇ ਪ੍ਰਕਾਸ਼ ਪਾਇਆ ਗਿਆ, ਜੋ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਭਾਰਤ ਦੇ ਲੋਕਾਂ ਦੇ ਸਮੂਹਿਕ ਯਤਨਾਂ ‘ਤੇ ਅਧਾਰਿਤ ਹੈ।

 

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਦੀਆਂ ਸਾਰੀਆਂ ਸ਼ਾਖਾਵਾਂ ਜਾਂ ਇਕਾਈਆਂ ਇਕਜੁੱਟ ਹੋ ਕੇ ਅਤੇ ਬੜੀ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਨੇ ਮੰਤਰੀਆਂ ਨਾਲ ਆਪਣੇ-ਆਪਣੇ ਖੇਤਰਾਂ ਦੇ ਲੋਕਾਂ ਦੇ ਨਾਲ ਸੰਪਰਕ ਵਿੱਚ ਰਹਿਣ, ਉਨ੍ਹਾਂ ਦੀ ਮਦਦ ਕਰਨ ਅਤੇ ਉਨ੍ਹਾਂ ਤੋਂ ਨਿਰੰਤਰ ਜ਼ਰੂਰੀ ਜਾਣਕਾਰੀ ਤੇ ਸੂਚਨਾ ਪ੍ਰਾਪਤ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਇਹ ਸੁਨਿਸ਼ਚਿਤ ਕਰਨ ਦੀ ਜ਼ਰੂਰਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਸਥਾਨਕ ਪੱਧਰ ਦੇ ਮੁੱਦਿਆਂ ਦਾ ਤੁਰੰਤ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸੁਲਝਾਇਆ ਜਾਵੇ। 

 

ਮੰਤਰੀ ਪਰਿਸ਼ਦ ਨੇ ਪਿਛਲੇ 14 ਮਹੀਨਿਆਂ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਤੇ ਭਾਰਤ ਦੇ ਲੋਕਾਂ ਦੁਆਰਾ ਕੀਤੇ ਗਏ ਸਮੁੱਚੇ ਪ੍ਰਯਤਨਾਂ ਦੀ ਵੀ ਸਮੀਖਿਆ ਕੀਤੀ। 

 

ਇਸ ਦੌਰਾਨ ਹਸਪਤਾਲਾਂ ਵਿੱਚ ਬੈੱਡ, ਪੀਐੱਸਏ ਆਕਸੀਜਨ ਸੁਵਿਧਾਵਾਂ, ਆਦਿ ਵਧਾਉਣ ਦੇ ਰੂਪ ਵਿੱਚ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਦੇ ਨਿਰਮਾਣ, ਆਕਸੀਜਨ ਦੇ ਉਤਪਾਦਨ, ਭੰਡਾਰਣ ਤੇ ਢੁਆਈ ਨਾਲ ਸਬੰਧਿਤ ਮੁੱਦਿਆਂ ਨੂੰ ਸੁਲਝਾਉਣ, ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨਾਲ ਸਬੰਧਿਤ ਮੁੱਦਿਆਂ ਨਾਲ ਨਜਿੱਠਣ ਦੀ ਦਿਸ਼ਾ ਵਿੱਚ ਕੇਂਦਰ ਸਰਕਾਰ ਵੱਲੋਂ ਰਾਜਾਂ ਦੇ ਨਾਲ ਆਪਸੀ ਤਾਲਮੇਲ ਨਾਲ ਕੀਤੇ ਗਏ ਪ੍ਰਯਤਨਾਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਇਨ੍ਹਾਂ ਸਭ ਦੀ ਸਪਲਾਈ ਅਤੇ ਉਪਲਬਧਤਾ ਹੋਰ ਵੀ ਅਧਿਕ ਵਧਾਉਣ ਦੇ ਲਈ ਕੀਤੇ ਜਾ ਰਹੇ ਉਪਾਵਾਂ ਬਾਰੇ ਵੀ ਇਸ ਦੌਰਾਨ ਦੱਸਿਆ ਗਿਆ। ਖੁਰਾਕੀ-ਅਨਾਜ ਦੀ ਵਿਵਸਥਾ ਦੇ ਰੂਪ ਵਿੱਚ ਸਮਾਜ ਦੇ ਕਮਜ਼ੋਰ ਤਬਕਿਆਂ ਨੂੰ ਦਿੱਤੀ ਗਈ ਵਿਆਪਕ ਸਹਾਇਤਾ ਅਤੇ ਜਨ ਧਨ ਖਾਤਾ ਧਾਰਕਾਂ ਨੂੰ ਦਿੱਤੀ ਗਈ ਵਿੱਤੀ ਸਹਾਇਤਾ ਬਾਰੇ ਇਸ ਦੌਰਾਨ ਦੱਸਿਆ ਗਿਆ।  

 

ਇਸ ਪਾਸੇ ਵੀ ਧਿਆਨ ਦਿਵਾਇਆ ਗਿਆ ਕਿ ਭਾਰਤ ਨੇ ਸਫਲਤਾਪੂਰਵਕ ਦੋ ਟੀਕਿਆਂ ਦਾ ਉਤਪਾਦਨ ਕੀਤਾ ਹੈ ਅਤੇ ਹਾਲੇ ਕਈ ਹੋਰ ਟੀਕੇ ਮਨਜ਼ੂਰੀ ਪ੍ਰਾਪਤ ਕਰਨ ਅਤੇ ਸ਼ਾਮਲ ਕੀਤੇ ਜਾਣ ਦੇ ਵਿਭਿੰਨ ਪੜਾਵਾਂ ਵਿੱਚ ਹਨ। ਹਾਲੇ ਤੱਕ 15 ਕਰੋੜ ਤੋਂ ਵੀ ਅਧਿਕ ਟੀਕਾਕਰਣ ਹੋ ਚੁੱਕਿਆ ਹੈ।  

 

ਮੰਤਰੀ ਪਰਿਸ਼ਦ ਨੇ ‘ਕੋਵਿਡ ਸਬੰਧੀ ਉਚਿਤ ਵਿਵਹਾਰ’ ਦੇ ਮਹੱਤਵ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਿਸ ਵਿੱਚ ਮਾਸਕ ਪਹਿਨਣਾ, 6 ਫੁੱਟ ਦੀ ਸਮਾਜਿਕ ਦੂਰੀ ਰੱਖਣਾ ਅਤੇ ਵਾਰ-ਵਾਰ ਹੱਥ ਧੋਣਾ ਸ਼ਾਮਲ ਹਨ। 

 

ਮੰਤਰੀ ਪਰਿਸ਼ਦ ਨੇ ਇਹ ਗੱਲ ਦੁਹਰਾਈ ਕਿ ਇਸ ਅਤਿਅੰਤ ਵਿਆਪਕ ਜ਼ਿੰਮੇਦਾਰੀ ਨੂੰ ਪੂਰਾ ਕਰਨ ਲਈ ਸਮਾਜ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਪਹਿਲੂ ਹੈ। ਮੰਤਰੀ ਪਰਿਸ਼ਦ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਦੇਸ਼ ਇਸ ਸੰਕਟ ਨਾਲ ਨਜਿੱਠਣ ਲਈ ਆਪਣੇ ਵੱਲੋਂ ਕੋਈ ਵੀ ਕਸਰ ਨਹੀਂ ਛੱਡੇਗਾ ਅਤੇ ਵਾਇਰਸ ਨੂੰ ਹਰਾ ਦੇਵੇਗਾ। 

 

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਆਯੋਜਿਤ ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰੇਂਦਰ ਮੰਦੀ ਨੇ ਕੀਤੀ। ਇਸ ਬੈਠਕ ਵਿੱਚ ਅਨੇਕ ਮੰਤਰੀਆਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਅਤੇ ਕੈਬਨਿਟ ਸਕੱਤਰ ਨੇ ਹਿੱਸਾ ਲਿਆ। ਨੀਤੀ ਆਯੋਗ ਦੇ ਮੈਂਬਰ (ਸਿਹਤ) ਡਾ. ਵੀ.ਕੇ. ਪਾਲ ਨੇ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਦੇ ਸਟੀਕ ਪ੍ਰਯਤਨਾਂ ਬਾਰੇ ਇੱਕ ਪੇਸ਼ਕਾਰੀ ਦਿੱਤੀ।

 

***************

 

ਡੀਐੱਸ



(Release ID: 1715201) Visitor Counter : 229