ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਧਿਕਾਰ ਪ੍ਰਾਪਤ ਸਮੂਹਾਂ ਨਾਲ ਮੀਟਿੰਗ ਦੇ ਦੌਰਾਨ ਕੋਵਿਡ ਨਾਲ ਸਬੰਧਿਤ ਸਥਿਤੀ ਦੀ ਸਮੀਖਿਆ ਕੀਤੀ

Posted On: 30 APR 2021 8:45PM by PIB Chandigarh

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਅਧਿਕਾਰ ਪ੍ਰਾਪਤ ਵੱਖ-ਵੱਖ ਸਮੂਹਾਂ ਦੇ ਕੰਮ-ਕਾਜ ਦੀ ਸਮੀਖਿਆ ਲਈ ਆਯੋਜਿਤ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।

 

ਆਰਥਿਕ ਅਤੇ ਭਲਾਈ ਉਪਰਾਲਿਆਂ ਲਈ ਗਠਿਤ ਅਧਿਕਾਰ ਪ੍ਰਾਪਤ ਸਮੂਹ ਨੇ ਪ੍ਰਧਾਨ ਮੰਤਰੀ ਸਾਹਮਣੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਵਿਸਤਾਰ ਜਿਹੇ ਉਪਰਾਲਿਆਂ ਤੇ ਇੱਕ ਪੇਸ਼ਕਾਰੀ ਦਿੱਤੀ। ਇਸ ਗੱਲ ਤੇ ਚਰਚਾ ਹੋਈ ਕਿ ਵਨ ਨੇਸ਼ਨ ਵਨ ਰਾਸ਼ਨ ਕਾਰਡ ਪਹਿਲ ਦੇ ਕਾਰਨ ਹੋਈ ਪੋਰਟੇਬਿਲਿਟੀ ਨੇ ਵਧੇਰੇ ਲੋਕਾਂ ਨੂੰ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ ਹੈ। ਫਰੰਟਲਾਈਨ ਹੈਲਥ ਵਰਕਰਾਂ ਲਈ ਬੀਮਾ ਯੋਜਨਾ ਨੂੰ ਹੋਰ 6 ਮਹੀਨਿਆਂ ਲਈ ਵਧਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਕੇਂਦਰ ਸਰਕਾਰ ਰਾਜਾਂ ਨਾਲ ਗਹਿਰਾ ਤਾਲਮੇਲ ਰੱਖ ਕੇ ਕੰਮ ਕਰੇ ਤਾਂ ਜੋ ਗ਼ਰੀਬਾਂ ਲਈ ਮੁਫ਼ਤ ਅਨਾਜ ਦਾ ਲਾਭ ਸਹਿਜਤਾ ਨਾਲ ਸੁਨਿਸ਼ਚਿਤ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਲੰਬਿਤ ਬੀਮਾ ਕਲੇਮਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਕਦਮ ਉਠਾਏ ਜਾਣੇ ਚਾਹੀਦੇ ਹਨ ਤਾਂ ਜੋ ਮ੍ਰਿਤਕਾਂ ਦੇ ਆਸ਼ਰਿਤ ਸਮੇਂ ਸਿਰ ਲਾਭ ਪ੍ਰਾਪਤ ਕਰ ਸਕਣ।

 

ਸਪਲਾਈ ਚੇਨ ਅਤੇ ਲੌਜਿਸਟਿਕਸ ਮੈਨੇਜਮੈਂਟ ਦੀ ਸੁਵਿਧਾ ਨਾਲ ਜੁੜੇ ਮੁੱਦਿਆਂ 'ਤੇ ਅਧਿਕਾਰ ਪ੍ਰਾਪਤ ਸਮੂਹ ਨੇ ਮਹਾਮਾਰੀ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਨਾਲ ਸਬੰਧਿਤ ਕਈ ਅਡਵਾਈਜ਼ਰੀਆਂ 'ਤੇ ਇੱਕ ਪੇਸ਼ਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਦੀ ਨਿਰਵਿਘਨ ਆਵਾਜਾਈ ਨੂੰ ਸੁਨਿਸ਼ਚਿਤ ਕਰਨ ਲਈ ਸੰਪੂਰਨ ਰੂਪ ਵਿੱਚ ਯੋਜਨਾ ਬਣਾਈ ਜਾਵੇ ਤਾਂ ਜੋ ਸਪਲਾਈ ਚੇਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਤੋਂ ਬਚਿਆ ਜਾ ਸਕੇ।

 

ਪ੍ਰਾਈਵੇਟ ਸੈਕਟਰ, ਐੱਨਜੀਓਜ਼ ਅਤੇ ਅੰਤਰਰਾਸ਼ਟਰੀ ਸੰਗਠਨਾਂ ਨਾਲ ਤਾਲਮੇਲ ਰੱਖਣ ਵਾਲੇ ਅਧਿਕਾਰ ਪ੍ਰਾਪਤ ਸਮੂਹ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਿਵੇਂ ਸਰਕਾਰ ਪ੍ਰਾਈਵੇਟ ਸੈਕਟਰ, ਐੱਨਜੀਓਜ਼ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਨਾਲ ਸਰਗਰਮ ਭਾਗੀਦਾਰੀ ਵਿੱਚ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਜਾਣਨ ਲਈ ਕਿਹਾ ਕਿ ਕਿਸ ਪ੍ਰਕਾਰ ਸਿਵਲ ਸੁਸਾਇਟੀ ਦੇ ਵਲੰਟੀਅਰਾਂ ਨੂੰ ਨਾਨ-ਸਪੈਸ਼ਲਾਈਜ਼ਡ ਕਾਰਜਾਂ ਵਿੱਚ ਲਗਾ ਕੇ, ਉਨ੍ਹਾਂ ਦਾ ਉਪਯੋਗ ਸਿਹਤ ਸੇਵਾਵਾਂ ਦੇ ਖੇਤਰ ਉੱਤੇ ਦਬਾਅ ਘਟਾਉਣ ਲਈ ਕੀਤਾ ਜਾ ਸਕਦਾ ਹੈ। ਇਸ ਗੱਲ ਤੇ ਵੀ ਚਰਚਾ ਕੀਤੀ ਗਈ ਕਿ ਕਿਵੇਂ ਗ਼ੈਰ ਸਰਕਾਰੀ ਸੰਗਠਨ ਮਰੀਜ਼ਾਂ, ਉਨ੍ਹਾਂ ਦੇ ਆਸ਼ਰਿਤਾਂ ਅਤੇ ਸਿਹਤ ਦੇਖਭਾਲ਼ ਕਰਨ ਵਾਲੇ ਕਰਮਚਾਰੀਆਂ ਦਰਮਿਆਨ ਸੰਵਾਦ ਸਥਾਪਿਤ ਕਰਨ ਅਤੇ ਇਸ ਨੂੰ ਬਰਕਰਾਰ ਰੱਖਣ ਵਿੱਚ ਸਹਾਇਤਾ ਕਰ ਸਕਦੇ ਹਨ। ਸਾਬਕਾ ਸੈਨਿਕਾਂ ਨੂੰ ਹੋਮ ਕੁਆਰੰਟੀਨ ਵਿੱਚ ਰਹਿ ਰਹੇ ਲੋਕਾਂ ਨਾਲ ਗੱਲਬਾਤ ਕਰਨ ਲਈ ਕਾਲ ਸੈਂਟਰ ਸੰਭਾਲਣ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ.

 

*****

 

ਡੀਐੱਸ / ਏਕੇਜੇ(Release ID: 1715283) Visitor Counter : 8