ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਸਰਕਾਰ ਨੇ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 16.37 ਕਰੋੜ ਵੈਕਸੀਨ ਖੁਰਾਕਾਂ ਮੁਫ਼ਤ ਵਿੱਚ ਮੁਹੱਈਆ ਕਰਵਾਈਆਂ ਹਨ


ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਹਾਲੇ ਵੀ 79 ਲੱਖ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬੱਧ ਹਨ

ਇਸ ਤੋਂ ਇਲਾਵਾ ਲਗਭਗ 17 ਲੱਖ ਖੁਰਾਕਾਂ ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ

Posted On: 01 MAY 2021 11:40AM by PIB Chandigarh

ਭਾਰਤ ਸਰਕਾਰ ਕੋਵਿਡ 19 ਮਹਾਮਾਰੀ ਖਿਲਾਫ ਚੱਲ ਰਹੀ ਲੜਾਈ ਵਿੱਚ ਸੁਚੱਜੇ ਢੰਗ ਨਾਲ ਅਗਵਾਈ ਕਰ ਰਹੀ ਹੈ।

ਟੀਕਾਕਰਨ ਮਹਾਮਾਰੀ ਨਾਲ ਲੜਨ ਲਈ ਭਾਰਤ ਸਰਕਾਰ ਵੱਲੋਂ ਅਪਣਾਈ ਜਾ ਰਹੀ 5 ਨੁਕਾਤੀ ਰਣਨੀਤੀ ਦਾ ਇੱਕ ਅਹਿਮ

ਥੰਮ ਹੈ । ਇਸ ਰਣਨੀਤੀ ਵਿੱਚ ਟੈਸਟ , ਟਰੈਕ , ਟ੍ਰੀਟ ਅਤੇ ਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹੈ ।

 

ਕੋਵਿਡ 19 ਟੀਕਾਕਰਨ ਦੀ  ਲਿਬਰਲਾਈਜ਼ਡ ਅਤੇ ਐਕਸਲੇਰੇਟੇਡ ਫੇਜ਼ - 3 ਰਣਨੀਤੀ ਅੱਜ (1 ਮਈ 2021) ਤੋਂ ਲਾਗੂ ਹੋ ਗਈ ਹੈ । ਨਵੇਂ ਯੋਗ ਆਬਾਦੀ ਸਮੂਹਾਂ ਲਈ ਰਜਿਸਟ੍ਰੇਸ਼ਨ 28 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਸੰਭਾਵਿਤ ਲਾਭਪਾਤਰੀ ਕੋਵਿਡ ਪੋਰਟਲ  (cowin.gov.in) ਤੇ ਜਾਂ ਆਰੋਗਿਯਾ ਸੇਤੂ ਐਪ ਰਾਹੀਂ ਸਿੱਧਾ ਰਜਿਸਟਰ ਕਰ ਸਕਦੇ ਹਨ ।

 

ਭਾਰਤ ਸਰਕਾਰ ਵੱਲੋਂ ਹੁਣ ਤੱਕ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੁਫ਼ਤ 16.37 ਕਰੋੜ ਟੀਕਾਕਰਨ ਖੁਰਾਕਾਂ (16,37,62,300) ਮੁਹੱਈਆ ਕਰਵਾਈਆਂ ਗਈਆਂ ਹਨ । ਕੁੱਲ ਖ਼ਪਤ ਵਿੱਚ ਖਰਾਬ ਹੋਈਆਂ ਖੁਰਾਕਾਂ ਵੀ ਸ਼ਾਮਲ ਹਨ ।  ਇਹਨਾਂ ਵਿੱਚੋਂ ਵਰਤੋਂ ਵਿੱਚ ਆਈਆਂ ਖੁਰਾਕਾਂ ਦੀ ਗਿਣਤੀ 15,58,48,782(ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ ।

 

79 ਲੱਖ ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ ( 79,13,518) ਅਜੇ ਵੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਉਪਲਬੱਧ ਹਨ ।

ਇਸ ਤੋਂ ਇਲਾਵਾ, ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਹਨਾਂ ਤੋਂ ਇਲਾਵਾ 17 ਲੱਖ

(17,31,110) ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ ।

 

 

 

 

    

 

ਜਿਵੇਂ ਕਿ ਕੋਵਿਡ -19 ਟੀਕਾਕਰਨ ਦੀ ਲਿਬਰਲਾਈਜ਼ਡ ਅਤੇ ਐਕਸਲਰੇਟਿਡ ਫੇਜ਼ -3 ਦੀ ਰਣਨੀਤੀ ਵਿਚ ਸਿਫਾਰਸ਼ ਕੀਤੀ ਗਈ ਹੈ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ  ਵੈਕਸੀਨ ਖੁਰਾਕਾਂ ਦੀ ਕੁੱਲ ਸੰਖਿਆ ਬਾਰੇ ਸੂਚਿਤ ਕੀਤਾ ਗਿਆ ਹੈ ਜੋ ਉਨ੍ਹਾਂ ਨੂੰ 'ਭਾਰਤ ਸਰਕਾਰ ਚੈਨਲ' ਦੇ ਹਿੱਸੇ ਵਜੋਂ ਬਿਲਕੁਲ ਮੁਫਤ ਵਿੱਚ ਮਿਲਣਗੀਆਂ। ਟੀਕੇ ਦੀਆਂ ਅਜਿਹੀਆਂ ਖੁਰਾਕਾਂ 45 ਸਾਲ ਅਤੇ ਇਸਤੋਂ ਵੱਧ ਉਮਰ ਦੇ ਲਾਭਪਾਤਰੀਆਂ ਦੇ ਟੀਕਾਕਰਨ ਲਈ ਵਰਤੋਂ ਯੋਗ ਹੋਣਗੀਆਂ ।

ਹੇਠਾਂ ਦਿੱਤੀ ਗਈ ਸਾਰਣੀ ਉਹਨਾਂ ਵੈਕਸੀਨ ਦੀਆਂ ਖੁਰਾਕਾਂ ਨੂੰ ਦਰਸਾਉਂਦੀ ਹੈ ਜੋ ਕਿ “ਭਾਰਤ ਸਰਕਾਰ ਚੈਨਲ” ਰਾਹੀਂ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮੁਫਤ ਉਪਲੱਬਧ ਕਰਵਾਈਆਂ ਜਾਣਗੀਆਂ।

ਮਈ 2021 ਦੇ ਪਹਿਲੇ ਪੰਦਰਵਾੜੇ ਲਈ ਭਾਰਤ ਸਰਕਾਰ ਵੱਲੋਂ ਕੋਵੀਸ਼ਿਲਡ ਅਤੇ ਕੋਵੋਕਸਿਨ ਟੀਕਿਆਂ ਦੀ ਸੂਬਿਆਂ  / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਨੁਸਾਰ ਵੰਡ

 

**********

 

ਐਮ.ਵੀ.



(Release ID: 1715412) Visitor Counter : 207