ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ

ਸਰਕਾਰ ਨੇ ਅਗਲੇ ਦੋ ਸਾਲਾਂ ਵਿੱਚ 15 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਟੀਚਾ ਨਿਰਧਾਰਤ ਕੀਤਾ: ਸ਼੍ਰੀ ਨਿਤਿਨ ਗਡਕਰੀ


ਗਡਕਰੀ ਨੇ ਚਾਲੂ ਵਿੱਤ ਵਰ੍ਹੇ ਵਿੱਚ ਪ੍ਰਤੀਦਿਨ 40 ਕਿਲੋਮੀਟਰ ਰਾਜ ਮਾਰਗ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ‘ਤੇ ਵਿਸ਼ਵਾਸ ਪ੍ਰਗਟਾਇਆ

Posted On: 01 MAY 2021 8:35AM by PIB Chandigarh

ਕੇਂਦਰੀ ਸੜਕ ਟ੍ਰਾਂਸਪੋਰਟ ਤੇ ਰਾਜ ਮਾਰਗ ਅਤੇ ਸੂਖਮ , ਲਘੂ ਅਤੇ ਦਰਮਿਆਨੇ ਉਦਯੋਗ (ਐੱਮਐੱਸਐੱਮਈ) ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਬੇਮਿਸਾਲ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦੇ ਰਹੀ ਹੈ ਅਤੇ ਅਗਲੇ ਦੋ ਸਾਲਾਂ ਵਿੱਚ 15 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਟੀਚਾ ਰੱਖਿਆ ਹੈ ।

ਸ਼੍ਰੀ ਗਡਕਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸੜਕ ਟ੍ਰਾਂਸਪੋਰਟ ਅਤੇ ਰਾਜ ਮਾਰਗ ਮੰਤਰਾਲਾ  ਚਾਲੂ ਵਿੱਤ ਵਰ੍ਹੇ ਵਿੱਚ 40 ਕਿਲੋਮੀਟਰ ਪ੍ਰਤੀਦਿਨ ਰਾਜ ਮਾਰਗ ਨਿਰਮਾਣ  ਦੇ ਟੀਚੇ ਨੂੰ ਪ੍ਰਾਪਤ ਕਰੇਗਾ ।  ਉਨ੍ਹਾਂ ਨੇ ਕਿਹਾ ਕਿ ਸਰਕਾਰ ਸੜਕ ਨਿਰਮਾਣ ਖੇਤਰ ਵਿੱਚ 100% ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫਡੀਆਈ )  ਦੀ ਆਗਿਆ  ਦੇ ਰਹੀ ਹੈ । 

ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਵਰ੍ਹੇ 2019-2025 ਲਈ ਨੈਸ਼ਨਲ ਇਨਫ੍ਰਾਸਟ੍ਰਕਚਰ ਪਾਈਪਲਾਈਨ ਵਰਗੇ ਪ੍ਰੋਜੈਕਟ ਆਪਣੇ ਤਰ੍ਹਾਂ ਦੀ ਪਹਿਲੀ ਯੋਜਨਾ ਹੈ ਅਤੇ ਸਰਕਾਰ ਆਪਣੇ ਨਾਗਰਿਕਾਂ ਨੂੰ ਵਿਸ਼ਵ ਪੱਧਰ ਦਾ ਇਨਫ੍ਰਾਸਟ੍ਰਕਚਰ ਪ੍ਰਦਾਨ ਕਰਨ ਅਤੇ ਉਨ੍ਹਾਂ  ਦੇ  ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਪ੍ਰਤਿਬਧ ਹੈ ।  ਉਨ੍ਹਾਂ ਨੇ ਕਿਹਾ ਕਿ ਐੱਨਆਈਪੀ  ਦੇ ਤਹਿਤ ਕੁੱਲ 7,300 ਤੋਂ ਅਧਿਕ ਪ੍ਰੋਜੈਕਟ ਲਾਗੂ ਕੀਤੇ ਜਾਣੇ ਹਨ ।  ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿੱਚ ਵਰ੍ਹੇ 2025 ਤੱਕ 111 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ ।  ਉਨ੍ਹਾਂ ਨੇ ਕਿਹਾ ਕਿ ਐੱਨਆਈਪੀ ਦਾ ਉਦੇਸ਼ ਪ੍ਰੋਜੈਕਟ ਦੀ ਤਿਆਰੀ ਵਿੱਚ ਸੁਧਾਰ ਕਰਨਾ ਹੈ ਅਤੇ ਰਾਜ ਮਾਰਗ ,  ਰੇਲਵੇ ,  ਬੰਦਰਗਾਹਾਂ ,  ਹਵਾਈ ਅੱਡਿਆਂ ,  ਮੋਬਿਲਿਟੀ ,  ਊਰਜਾ ਅਤੇ ਖੇਤੀਬਾੜੀ ਅਤੇ ਗ੍ਰਾਮੀਣ ਉਦਯੋਗ ਵਰਗੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨਾ ਹੈ । 

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ-ਅਮਰੀਕਾ ਭਾਗੀਦਾਰੀ ਵਿਜ਼ਨ ਸਮਿਟ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੇ ਦੁਵੱਲੇ ਸੰਬੰਧਾਂ ਦੇ ਨਵੇਂ ਯੁੱਗ ਵਿੱਚ ਭਾਰਤ ਅਤੇ ਅਮਰੀਕਾ ਦੇ ਰਾਸ਼ਟਰੀ ਹਿਤ ਪੂਰੇ ਹੋ ਰਹੇ ਹਨ।  ਇਸ ਨਾਲ ਦੋਹਾਂ ਦੇਸ਼ਾਂ  ਦੇ ਪ੍ਰਸ਼ਾਸਨ ਦੇ ਵਿੱਚ ਵਿਸ਼ਵਾਸ ਵੱਧ ਰਿਹਾ ਹੈ ਜਿਸ ਦੇ ਨਾਲ ਸਾਰੇ ਲੰਬਿਤ ਵਪਾਰ ਮੁੱਦਿਆਂ ਦਾ ਹਲ ਜਲਦੀ ਕੱਢਿਆ ਜਾਵੇਗਾ ਅਤੇ ਜਲਦੀ ਹੀ ਵੱਡੇ ਵਪਾਰਕ ਸਮਝੌਤਿਆਂ ‘ਤੇ ਹਸਤਾਖਰ ਕੀਤੇ ਜਾਣਗੇ।  ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜ ਮਾਰਗ ਅਤੇ ਐੱਮਐੱਸਐੱਮਈ ਮੰਤਰੀ ਨੇ ਅਮਰੀਕੀ ਕੰਪਨੀਆਂ ਨੂੰ ਭਾਰਤ ਵਿੱਚ ਬੁਨਿਆਦੀ ਢਾਂਚੇ ਅਤੇ ਐੱਮਐੱਸਐੱਮਈ ਖੇਤਰਾਂ ਵਿੱਚ ਨਿਵੇਸ਼ ਕਰਨ ਲਈ ਸੱਦਾ ਦਿੱਤਾ ।

Full event link: https://www.youtube.com/watch?v=73z4Pgax-1Q

 

*****

ਬੀਐੱਨ /ਆਰਆਰ


(Release ID: 1715722) Visitor Counter : 192