ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾਉਂਦੇ ਹੋਏ, ਪਿਛਲੇ 24 ਘੰਟਿਆਂ ਦੌਰਾਨ 3 ਲੱਖ ਤੋਂ ਵੱਧ ਰਿਕਵਰੀ ਦੇ ਮਾਮਲੇ ਦਰਜ


ਦੇਸ਼ ਭਰ ਵਿੱਚ 29.16 ਕਰੋੜ ਤੋਂ ਵੱਧ ਕੋਵਿਡ ਟੈਸਟ ਕੀਤੇ ਗਏ

प्रविष्टि तिथि: 03 MAY 2021 11:08AM by PIB Chandigarh

ਦੇਸ਼ ਭਰ ਵਿੱਚ ਕਰਵਾਏ ਗਏ ਕੋਵਿਡ ਟੈਸਟਾਂ ਦੀ ਗਿਣਤੀ ਅੱਜ ਤਕ 29.16 ਕਰੋੜ ਨੂੰ ਪਾਰ ਕਰ ਗਈ ਹੈ। ਅੱਜ ਦੀ ਤਾਰੀਖ ਤੱਕ 29,16,47,037 ਟੈਸਟ ਮੁੰਕਮਲ ਕੀਤੇ ਗਏ ਹਨ। ਭਾਰਤ ਵਿੱਚ ਸਿਹਤਯਾਬੀ ਦੀ ਗਿਣਤੀ ਅੱਜ 1,62,93,003 'ਤੇ ਪਹੁੰਚ ਗਈ ਹੈ ।

ਕੌਮੀ ਰਿਕਵਰੀ ਦੀ ਦਰ 81.77 ਫੀਸਦ ਦਰਜ ਕੀਤੀ ਜਾ ਰਹੀ ਹੈ । ਪਿਛਲੇ 24 ਘੰਟਿਆਂ ਦੌਰਾਨ 3,00,732 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 73.49 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

ਭਾਰਤ ਦੇ ਐਕਟਿਵ ਮਾਮਲਿਆਂ ਦੀ  ਰਫ਼ਤਾਰ ਨੂੰ ਹੇਠਾਂ ਦਰਸਾਇਆ ਗਿਆ ਹੈ ਅਤੇ ਰੋਜ਼ਾਨਾ ਪੋਜ਼ੀਟੀਵਿਟੀ ਦਰ ਹੁਣ 21.19 ਫ਼ੀਸਦ 'ਤੇ ਖੜ੍ਹੀ ਹੈ।

 

ਪਿਛਲੇ 24 ਘੰਟਿਆਂ ਦੌਰਾਨ 3,68,147 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਕਰਨਾਟਕ, ਕੇਰਲ, ਉੱਤਰ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਵਿੱਚੋਂ 73.78 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 56,647 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚੋਂ 37,733 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕੇਰਲ ਵਿੱਚ 31,959 ਨਵੇਂ ਮਾਮਲੇ ਦਰਜ ਹੋਏ ਹਨ ।

 

 ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 34,13,642 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 17.13 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 63,998 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

12 ਸੂਬੇ, ਮਹਾਰਾਸ਼ਟਰ, ਕਰਨਾਟਕ, ਉੱਤਰ ਪ੍ਰਦੇਸ਼, ਕੇਰਲ, ਰਾਜਸਥਾਨ, ਗੁਜਰਾਤ, ਆਂਧਰਾ ਪ੍ਰਦੇਸ਼, ਛੱਤੀਸਗੜ, ਤਾਮਿਲਨਾਡੂ, ਪੱਛਮੀ ਬੰਗਾਲ, ਬਿਹਾਰ ਅਤੇ ਹਰਿਆਣਾ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 81.46 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

 

ਕੌਮੀ ਪੱਧਰ 'ਤੇ ਕੁੱਲ ਮੌਤ ਦਰ  ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.10 ਫ਼ੀਸਦ 'ਤੇ ਖੜੀ ਹੈ ਅਤੇ ਨਿਰੰਤਰ ਘਟ ਰਹੀ ਹੈ ।

 

 

ਪਿਛਲੇ 24 ਘੰਟਿਆਂ ਦੌਰਾਨ 3,417 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 74.54 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (669) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ  ਦਿੱਲੀ ਵਿੱਚ (407) ਅਤੇ ਉੱਤਰ ਪ੍ਰਦੇਸ਼ ਵਿੱਚ ਰੋਜ਼ਾਨਾ 288 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

 

3 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ -  ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਲਕਸ਼ਦੀਪ, ਅਤੇ ਅਰੁਣਾਚਲ ਪ੍ਰਦੇਸ਼ ।

 

******

 

ਐਮ.ਵੀ.


(रिलीज़ आईडी: 1715731) आगंतुक पटल : 277
इस विज्ञप्ति को इन भाषाओं में पढ़ें: Assamese , English , Urdu , हिन्दी , Marathi , Bengali , Gujarati , Odia , Tamil , Telugu , Malayalam