ਵਿੱਤ ਮੰਤਰਾਲਾ

(i) ‘5.63 ਫ਼ੀਸਦੀ ਸਰਕਾਰੀ ਸਟਾਕ 2026’ ਦੀ, (ii) ‘ਭਾਰਤ ਸਰਕਾਰ ਦੇ ਫਲੋਟਿੰਗ ਰੇਟ ਬਾਂਡ 2033’ਦੀ, (iii) ‘6.64 ਫ਼ੀਸਦੀ ਜੀਐੱਸ 2035’ ਦੀ ਅਤੇ (iv) ‘6.67 ਫ਼ੀਸਦੀ ਜੀਐੱਸ2050’ ਦੀ ਵਿਕਰੀ (ਰੀ-ਇਸ਼ੂ) ਲਈ ਨਿਲਾਮੀ

Posted On: 03 MAY 2021 5:34PM by PIB Chandigarh

ਭਾਰਤ ਸਰਕਾਰ ਨੇ (i) ‘5.63 ਫ਼ੀਸਦੀ ਸਰਕਾਰੀ ਸਟਾਕ, 2026’ ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 11,000 ਕਰੋੜ (ਨਾਮਾਤਰਦੀ ਨੋਟੀਫਾਈਡ ਰਕਮ ਲਈ (ii)‘ਭਾਰਤ ਸਰਕਾਰ ਦੇ ਫਲੋਟਿੰਗ ਰੇਟ ਬਾਂਡ 2033’ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 4,000 ਕਰੋੜ ਰੁਪਏ (ਨਾਮਾਤਰਦੀ ਨੋਟੀਫਾਈਡ ਰਕਮ ਲਈ, (iii) ‘6.64 ਫ਼ੀਸਦੀ ਸਰਕਾਰੀ ਸਟਾਕ, 2035’ ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 10,000 ਕਰੋੜ ਰੁਪਏ (ਨਾਮਾਤਰਦੀ ਨੋਟੀਫਾਈਡ ਰਕਮ ਲਈ ਅਤੇ (iv) ‘6.67 ਫ਼ੀਸਦੀ ਸਰਕਾਰੀ ਸਟਾਕ, 2050’ ਦੀ ਕੀਮਤ ਅਧਾਰਤ ਨਿਲਾਮੀ ਦੇ ਜ਼ਰੀਏ 7,000 ਕਰੋੜ ਰੁਪਏ (ਨਾਮਾਤਰਦੀ ਨੋਟੀਫਾਈਡ ਰਕਮ ਲਈ ਵਿਕਰੀ ਕਰਨ ਦਾ ਐਲਾਨ ਕੀਤਾ ਹੈ ਭਾਰਤ ਸਰਕਾਰ ਕੋਲ ਉਪਰੋਕਤ ਸਕਿਉਰਿਟੀਆਂ ਵਿੱਚੋਂ ਕਿਸੇ ਇੱਕ ਜਾਂ ਵਧੇਰੇ ਪ੍ਰਤੀ 8,000 ਕਰੋੜ ਰੁਪਏ ਤੱਕ ਦੀ ਵਾਧੂ ਸਬਸਕ੍ਰਿਪਸ਼ਨ ਬਰਕਰਾਰ ਰੱਖਣ ਦਾ ਵਿਕਲਪ ਹੋਵੇਗਾ ਨਿਲਾਮੀ ਕਈ ਮੁੱਲ ਵਿਧੀ ਦੀ ਵਰਤੋਂ ਕਰਕੇ ਕੀਤੀ ਜਾਵੇਗੀ ਇਹ ਨਿਲਾਮੀ 07 ਮਈ, 2021 (ਸ਼ੁੱਕਰਵਾਰਨੂੰ ਰਿਜ਼ਰਵ ਬੈਂਕ ਆਫ਼ ਇੰਡੀਆਮੁੰਬਈ ਦਫ਼ਤਰਕਿਲ੍ਹਾਮੁੰਬਈ ਦੁਆਰਾ ਕੀਤੀ ਜਾਵੇਗੀ |

ਸਟਾਕਾਂ ਦੀ ਵਿਕਰੀ ਦੀ ਅਧਿਕਤਮ ਰਕਮ ਦਾ 5 ਫ਼ੀਸਦੀ ਅਧਿਕਾਰਤ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਸਰਕਾਰੀ ਸਕਿਉਰਿਟੀਆਂ ਦੀ ਨਿਲਾਮੀ ਵਿੱਚ ਗੈਰ-ਪ੍ਰਤੀਯੋਗੀ ਬੋਲੀ ਸਹੂਲਤ ਦੀ ਸਕੀਮ ਅਨੁਸਾਰ ਅਲਾਟ ਕੀਤਾ ਜਾਵੇਗਾ |

ਨਿਲਾਮੀ ਲਈ ਬੋਲੀਆਂ ਪ੍ਰਤੀਯੋਗੀ ਅਤੇ ਗੈਰ-ਪ੍ਰਤੀਯੋਗੀ ਦੋਵੇਂ ਬੋਲੀਆਂ07 ਮਈ, 2021 ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਕੋਰ ਬੈਂਕਿੰਗ ਸਲਿਊਸ਼ਨ (-ਕੁਬਰਪ੍ਰਣਾਲੀ ’ਤੇ ਇਲੈਕਟ੍ਰਾਨਿਕ ਫਾਰਮੈਟ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਗੈਰ-ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.00 ਦੇ ਵਿਚਕਾਰ ਜਮ੍ਹਾਂ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਤੀਯੋਗੀ ਬੋਲੀ ਸਵੇਰੇ 10.30 ਵਜੇ ਤੋਂ ਸਵੇਰੇ 11.30 ਵਜੇ ਦੇ ਵਿਚਕਾਰ ਜਮ੍ਹਾਂ ਕੀਤੀ ਜਾਣੀ ਚਾਹੀਦੀ ਹੈ |

ਨਿਲਾਮੀ ਦਾ ਨਤੀਜਾ 07 ਮਈ, 2021 (ਸ਼ੁੱਕਰਵਾਰਨੂੰ ਐਲਾਨਿਆ ਜਾਵੇਗਾ ਅਤੇ ਸਫ਼ਲ ਬੋਲੀ ਲਗਾਉਣ ਵਾਲਿਆਂ ਨੂੰ 10 ਮਈ, 2021 (ਸੋਮਵਾਰਨੂੰ ਭੁਗਤਾਨ ਕਰਨਾ ਹੋਵੇਗਾ |

ਸਟਾਕ 24 ਜੁਲਾਈ, 2018 ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਦੁਆਰਾ ਜਾਰੀ ਕੀਤੇ ਸਰਕੂਲਰ ਨੰਬਰ ਆਰਬੀਆਈ/ 2018-19/ 25 ਦੁਆਰਾ ਜਾਰੀ ‘ਕੇਂਦਰ ਸਰਕਾਰ ਦੀਆਂ ਸਕਿਉਰਿਟੀਆਂ ’ ਜਾਰੀ ਕੀਤੇ ਗਏ ਟ੍ਰਾਂਜੈਕਸ਼ਨਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ “ਜਦੋਂ ਜਾਰੀ ਕੀਤੇ ਜਾਣਗੇ” ਵਪਾਰ ਲਈ ਯੋਗ ਹੋਣਗੇਇਨ੍ਹਾਂ ਨੂੰ ਸਮੇਂ-ਸਮੇਂ ’ਤੇ ਸੋਧਿਆ ਜਾਂਦਾ ਹੈ |

****

ਆਰਐੱਮ /ਐੱਮਵੀ/ ਕੇਐੱਮਐੱਨ



(Release ID: 1715797) Visitor Counter : 136


Read this release in: Urdu , English , Hindi , Bengali