ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਟੀਕਾਕਰਨ ਮੁਹਿੰਮ ਦੇ ਫੇਜ਼ -3 ਦੇ ਸ਼ੁਰੂ ਹੋਣ 'ਤੇ ਭਾਰਤ ਦੀ ਕੁੱਲ ਕੋਵਿਡ 19 ਟੀਕਾਕਰਨ ਕਵਰੇਜ 15.89 ਕਰੋੜ ਤੋਂ ਪਾਰ ਹੋਈ


ਫੇਜ਼ -3 ਤਹਿਤ 18-44 ਸਾਲ ਦੇ ਉਮਰ ਸਮੂਹ ਦੇ 4 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ

ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾਉਂਦੇ ਹੋਏ , ਪਿਛਲੇ 24 ਘੰਟਿਆਂ ਦੌਰਾਨ 3.20 ਲੱਖ ਤੋਂ ਵੱਧ ਸਿਹਤਯਾਬੀ ਦੇ ਮਾਮਲੇ ਦਰਜ

Posted On: 04 MAY 2021 10:33AM by PIB Chandigarh

ਕੋਵਿਡ -19 ਟੀਕਾਕਰਨ ਦੀ ਲਿਬਰਲਾਈਜ਼ੇਸ਼ਨ ਐਂਡ ਐਕਸਲਰੇਟਿਡ ਫੇਜ਼ -3 ਰਣਨੀਤੀ 1 ਮਈ 2021 ਤੋਂ ਲਾਗੂ ਹੋ ਗਈ ਹੈ । ਦੇਸ਼ ਵਿੱਚ ਕੋਵਿਡ 19 ਟੀਕਾਕਰਨ ਦੀ ਕੁੱਲ ਕਵਰੇਜ 15.89 ਕਰੋੜ ਤੋਂ ਪਾਰ ਹੋ ਗਈ ਹੈ ।

18ਤੋਂ 44 ਸਾਲ ਦੀ ਉਮਰ ਵਰਗ  ਦੇ 4,06,339 ਲਾਭਪਾਤਰੀਆਂ ਨੇ 12 ਰਾਜਾਂ / ਕੇਂਦਰ ਸ਼ਾਸਤ ਰਾਜਾਂ ਵਿੱਚ 

ਆਪਣੀ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਹਾਸਿਲ ਕੀਤੀ ਹੈ । ਇਹ ਰਾਜ ਹਨ- ਛੱਤੀਸਗੜ੍ਹ (1025), ਦਿੱਲੀ (40,028), ਗੁਜਰਾਤ (1,08,191), ਹਰਿਆਣਾ (55,565), ਜੰਮੂ-ਕਸ਼ਮੀਰ (5,587), ਕਰਨਾਟਕ (2,353), ਮਹਾਰਾਸ਼ਟਰ (73,714), ਓਡੀਸ਼ਾ (6,802),ਪੰਜਾਬ (635), ਰਾਜਸਥਾਨ (76,151), ਤਾਮਿਲਨਾਡੂ (2,744) ਅਤੇ ਉੱਤਰ ਪ੍ਰਦੇਸ਼ (33,544) ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 23,35,822 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ  15,89,32,921  ਖੁਰਾਕਾਂ ਦਿੱਤੀਆਂ ਗਈਆਂ ਹਨ । ਇਨ੍ਹਾਂ ਵਿੱਚ 94,48,289 ਸਿਹਤਸੰਭਾਲ ਵਰਕਰ (ਪਹਿਲੀ ਖੁਰਾਕ), 62,97,900 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,35,05,877 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ72,66,380 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 18-44 ਉਮਰ ਵਰਗ ਦੇ ਅਧੀਨ 4,06,339 ਲਾਭਪਾਤਰੀ ਸ਼ਾਮਲ ਹਨ (ਪਹਿਲੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ 5,30,50,669 (ਪਹਿਲੀ ਖੁਰਾਕ ) ਅਤੇ 41,42,786   (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 5,28,16,238  (ਪਹਿਲੀ ਖੁਰਾਕ) ਅਤੇ 1,19,98,443  (ਦੂਜੀ ਖੁਰਾਕ)ਸ਼ਾਮਲ ਹਨ ।

 

ਸਿਹਤ ਸੰਭਾਲ  ਵਰਕਰ

ਫਰੰਟ ਲਾਈਨ ਵਰਕਰ

18 ਤੋਂ 44 ਸਾਲ

45 ਤੋਂ  60 ਸਾਲ

60 ਸਾਲ ਤੋਂ ਵੱਧ

 

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਪਹਿਲੀ ਖੁਰਾਕ

ਦੂਜੀ ਖੁਰਾਕ

ਕੁੱਲ 

94,48,289

62,97,900

1,35,05,877

72,66,380

4,06,339

5,30,50,669

41,42,786

5,28,16,238

1,19,98,443

15,89,32,921

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 66.94 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 https://static.pib.gov.in/WriteReadData/userfiles/image/image001JFOA.jpg

 

ਟੀਕਾਰਕਨ ਮੁਹਿੰਮ ਦੇ 108 ਵੇਂ ਦਿਨ (3 ਮਈ 2021) ਨੂੰ, 17,08,390 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ

8,38,343 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 12,739 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ  ਅਤੇ 8,70,047 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

 

 

 

ਤਾਰੀਖ: 3 ਮਈ 2021 (108 ਵੇਂ ਦਿਨ)

ਸਿਹਤ ਸੰਭਾਲ 

ਵਰਕਰ

ਫਰੰਟ ਲਾਈਨ ਵਰਕਰ

18 ਤੋਂ 44 ਸਾਲ 

45 ਤੋਂ <60 ਸਾਲ 

60 ਸਾਲਾਂ ਤੋਂ ਵੱਧ

ਕੁੱਲ ਪ੍ਰਾਪਤੀ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

ਪਹਿਲੀ 

ਖੁਰਾਕ

ਦੂਜੀ 

ਖੁਰਾਕ

14,514

26,349

62,078

79,381

2,17,616

3,89,229

3,06761

1,54,906

4,57,556

8,38,343

8,70,047

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,66,13,292 ਤੇ ਪੁੱਜ ਗਈ ਹੈ ।

ਕੌਮੀ ਰਿਕਵਰੀ ਦੀ ਦਰ 81.91 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 3,20,289 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

 

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 73.14 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 https://static.pib.gov.in/WriteReadData/userfiles/image/image0026E94.jpg

 

ਭਾਰਤ ਵਿੱਚ ਰੋਜ਼ਾਨਾ ਕੀਤੇ ਜਾ ਰਹੇ ਟੈਸਟਾਂ ਨੂੰ ਹੇਠਾਂ ਦਰਸਾਇਆ ਗਿਆ ਹੈ ਅਤੇ ਰੋਜ਼ਾਨਾ ਪੋਜ਼ੀਟੀਵਿਟੀ  ਦਰ ਹੁਣ 21.47 ਫ਼ੀਸਦ 'ਤੇ ਖੜ੍ਹੀ ਹੈ।

 https://static.pib.gov.in/WriteReadData/userfiles/image/image003SP2I.jpg

ਪਿਛਲੇ 24 ਘੰਟਿਆਂ ਦੌਰਾਨ 3,57,229 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਕਰਨਾਟਕ, ਕੇਰਲ, ਉੱਤਰ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚੋਂ 71.71 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

 

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 48,621 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚੋਂ 44,438 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਉੱਤਰ ਪ੍ਰਦੇਸ਼ ਵਿੱਚ 29,052 ਨਵੇਂ ਮਾਮਲੇ ਦਰਜ ਹੋਏ ਹਨ ।

 https://static.pib.gov.in/WriteReadData/userfiles/image/image004UB51.jpg

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 34,47,133 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 17.00 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 33,491 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 https://static.pib.gov.in/WriteReadData/userfiles/image/image005A54W.jpg

 

12 ਸੂਬੇ- ਮਹਾਰਾਸ਼ਟਰ, ਕਰਨਾਟਕ, ਉੱਤਰ ਪ੍ਰਦੇਸ਼, ਕੇਰਲਾ, ਰਾਜਸਥਾਨ, ਗੁਜਰਾਤ, ਆਂਧਰਾ ਪ੍ਰਦੇਸ਼, ਛੱਤੀਸਗੜ, ਤਾਮਿਲਨਾਡੂ, ਪੱਛਮੀ ਬੰਗਾਲ, ਬਿਹਾਰ ਅਤੇ ਹਰਿਆਣਾ ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 81.41 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

ਇਨ੍ਹਾਂ ਵਿੱਚੋਂ ਹਰੇਕ ਵਿੱਚ 1 ਲੱਖ ਤੋਂ ਵੱਧ ਐਕਟਿਵ ਕੇਸ ਵੀ ਸ਼ਾਮਲ ਹਨ।

 https://static.pib.gov.in/WriteReadData/userfiles/image/image006CKV0.jpg

 

 

ਕੌਮੀ ਪੱਧਰ 'ਤੇ ਕੁੱਲ ਮੌਤ ਦਰ  ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.10 ਫ਼ੀਸਦ 'ਤੇ ਖੜੀ ਹੈ ਅਤੇ ਨਿਰੰਤਰ ਘਟ ਰਹੀ ਹੈ ।

.https://static.pib.gov.in/WriteReadData/userfiles/image/image007659P.jpg

ਪਿਛਲੇ 24 ਘੰਟਿਆਂ ਦੌਰਾਨ 3,449 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 73.15 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (567) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ  ਦਿੱਲੀ ਵਿੱਚ (448) ਅਤੇ ਉੱਤਰ ਪ੍ਰਦੇਸ਼ ਵਿੱਚ ਰੋਜ਼ਾਨਾ 285 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 https://static.pib.gov.in/WriteReadData/userfiles/image/image008CM20.jpg

 

2 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ । ਇਹ ਹਨ -  ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਅਤੇ ਅਰੁਣਾਚਲ ਪ੍ਰਦੇਸ਼ ।

 

 

 

***** ***** ***** ***** ***** 

ਐਮ.ਵੀ. 


(Release ID: 1715881) Visitor Counter : 230