Posted On:
04 MAY 2021 8:12PM by PIB Chandigarh
ਹਾੜੀ ਦੇ ਚਾਲੂ ਮਾਰਕੀਟਿੰਗ ਸੀਜ਼ਨ (ਆਰ.ਐਮ.ਐੱਸ) 2021-22 ਦੌਰਾਨ, ਕਣਕ ਦੀ ਖਰੀਦ ਹਾਲ ਹੀ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਉਤਰਾਖੰਡ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਦਿੱਲੀ, ਗੁਜਰਾਤ , ਜੰਮੂ ਤੇ ਕਸ਼ਮੀਰ ਅਤੇ ਬਿਹਾਰ ਦੇ ਰਾਜਾਂ ਵਿੱਚ ਸਰਕਾਰਾਂ ਆਪਣੀਆਂ ਮੌਜੂਦਾ ਘੱਟੋ ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਸਕੀਮਾਂ ਦੇ ਅਨੁਸਾਰ ਕਿਸਾਨਾਂ ਤੋਂ ਕਰ ਰਹੀਆਂ ਹਨ, ਜਿਵੇਂ ਕਿ ਪਿਛਲੇ ਸੀਜ਼ਨਾਂ ਦੌਰਾਨ ਖ਼ਰੀਦੀ ਜਾਂਦੀ ਸੀ ਅਤੇ ਹੁਣ ਤੱਕ (03.05.2021 ਤੱਕ) ਪਿਛਲੇ ਸਾਲ ਦੀ 186.58 ਲੱਖ ਮੀਟ੍ਰਿਕ ਟਨ ਦੀ ਖਰੀਦ ਦੇ ਮੁਕਾਬਲੇ 299.16 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ , ਜਿਸਦਾ ਲਗਭਗ 29.46 ਲੱਖ ਕਿਸਾਨਾਂ ਨੂੰ ਪਹਿਲਾਂ ਤੋਂ ਹੀ ਚੱਲ ਰਹੇ ਆਰਐਮਐਸ ਖਰੀਦ ਕਾਰਜਾਂ ਦਾ ਲਾਭ ਪ੍ਰਾਪਤ ਹੋਇਆ ਹੈ ਅਤੇ ਇਸ ਖ਼ਰੀਦ ਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਕੀਮਤ 59,083.37 ਕਰੋੜ ਰੁਪਏ ਬਣਦੀ ਹੈ ।


ਖਰੀਫ 2020-21 ਲਈ ਝੋਨੇ ਦੀ ਖਰੀਦ ਦਾ ਕੰਮ ਸੰਬੰਧਿਤ ਰਾਜਾਂ ਵਿੱਚ 03.05.2021 ਤੱਕ 721.97 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ (ਖਰੀਫ ਦੀ ਖਰੀਦ 705.27 ਲੱਖ ਮੀਟ੍ਰਿਕ ਟਨ ਅਤੇ ਹਾੜੀ ਦੀ ਖਰੀਦ 16.70 ਲੱਖ ਮੀਟ੍ਰਿਕ ਟਨ ਸ਼ਾਮਲ ਹਨ ) ਨਾਲ ਨਿਰਵਿਘਨ ਢੰਗ ਨਾਲ ਚਲ ਰਿਹਾ ਹੈ। ਪਿਛਲੇ ਸਾਲ ਝੋਨੇ ਦੀ ਖਰੀਦ 665.02 ਲੱਖ ਮੀਟ੍ਰਿਕ ਟਨ ਸੀ। ਇਸ ਨਾਲ ਲਗਭਗ 108.37 ਲੱਖ ਕਿਸਾਨਾਂ ਨੂੰ ਪਹਿਲਾਂ ਹੀ ਲਾਭ ਪਹੁੰਚ ਚੁੱਕਾ ਹੈ ਅਤੇ ਇਸ ਖ਼ਰੀਦ ਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਕੀਮਤ 1,36,307.90 ਕਰੋੜ ਰੁਪਏ ਬਣਦੀ ਹੈ ।



ਹੋਰ , ਸੂਬਿਆਂ ਤੋਂ ਮਿਲੇ ਪ੍ਰਸਤਾਵਾਂ ਦੇ ਅਧਾਰ ਤੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2020-21 ਦੌਰਾਨ ਤਾਮਿਲਨਾਡੂ , ਕਰਨਾਟਕ , ਮਹਾਰਾਸ਼ਟਰ , ਤੇਲੰਗਾਨਾ , ਗੁਜਰਾਤ , ਹਰਿਆਣਾ , ਉੱਤਰ ਪ੍ਰਦੇਸ਼ , ਉੜੀਸ਼ਾ , ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਨੂੰ ਪ੍ਰਾਈਸ ਸਪੋਰਟ ਸਕੀਮ (ਪੀ ਐੱਸ ਐੱਸ) ਤਹਿਤ 107.08 ਲੱਖ ਮੀਟਰਿਕ ਦਾਲਾਂ ਅਤੇ ਤੇਲ ਬੀਜ ਖ਼ਰੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ । ਆਂਧਰ ਪ੍ਰਦੇਸ਼ , ਕਰਨਾਟਕ , ਤਾਮਿਲਨਾਡੂ ਅਤੇ ਕੇਰਲ ਨੂੰ ਵੀ 1.23 ਲੱਖ ਮੀਟਰਿਕ ਟਨ ਕੋਪਰਾ ਖਰ਼ੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ । ਹੋਰ , ਸਬੰਧਤ ਸੂਬਾ ਸਰਕਾਰਾਂ ਵੱਲੋਂ ਮਿਲੇ ਪ੍ਰਸਤਾਵਾਂ ਦੇ ਅਧਾਰ ਤੇ ਹਾੜੀ ਮਾਰਕੀਟਿੰਗ ਸੀਜ਼ਨ 2021 ਲਈ ਗੁਜਰਾਤ , ਮੱਧ ਪ੍ਰਦੇਸ਼ , ਮਹਾਰਾਸ਼ਟਰ , ਆਂਧਰ ਪ੍ਰਦੇਸ਼ , ਤੇਲੰਗਾਨਾ ਅਤੇ ਤਾਮਿਲਨਾਡੂ ਨੂੰ ਵੀ ਦਾਲਾਂ ਅਤੇ ਤੇਲ ਬੀਜ ਖ਼ਰੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ । ਬਾਕੀ ਸੂਬਿਆਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੀ ਐੱਸ ਐੱਸ ਤਹਿਤ ਕੋਪਰਾ ਅਤੇ ਤੇਲ ਬੀਜ ਤੇ ਦਾਲਾਂ ਖ਼ਰੀਦਣ ਲਈ ਪ੍ਰਸਤਾਵਾਂ ਨੂੰ ਮਿਲਣ ਤੋਂ ਬਾਅਦ ਮਨਜ਼ੂਰੀ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਫ਼ਸਲਾਂ ਦੇ ਐੱਫ ਏ ਕਿਊ ਗ੍ਰੇਡ ਦੀ ਖ਼ਰੀਦ ਨੋਟੀਫਾਈ ਐੱਮ ਐੱਸ ਪੀ ਤੇ ਸਾਲ 2021 ਲਈ ਸਿੱਧੀ ਪੰਜੀਕ੍ਰਿਤ ਕਿਸਾਨਾਂ ਤੋਂ ਕੀਤੀ ਜਾ ਸਕੇ । ਇਹ ਖਰ਼ੀਦ ਜੇਕਰ ਮਾਰਕੀਟ ਰੇਟ ਨੋਟੀਫਾਈਡ ਵਾਢੀ ਸਮੇਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐੱਮ ਐੱਸ ਪੀ ਤੋਂ ਹੇਠਾਂ ਜਾਂਦੀ ਹੈ ਤਾਂ ਸੂਬੇ ਵੱਲੋਂ ਨਾਮਜ਼ਦ ਖ਼ਰੀਦ ਏਜੰਸੀਆਂ ਰਾਹੀਂ ਕੇਂਦਰੀ ਨੋਡਲ ਏਜੰਸੀਆਂ ਦੁਆਰਾ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ ।
03.05.2021 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 6,27,276.56 ਮੀਟਰਿਕ ਟਨ ਮੂੰਗ , ਉੜਦ, , ਤੂਰ , ਚਨੇ, ਮੂੰਗਫਲੀ ਅਤੇ ਸੋਇਆਬੀਨ ਖ਼ਰੀਦਿਆ ਹੈ , ਜਿਸਦਾ ਘੱਟੋ ਘੱਟ ਸਮਰਥਨ ਮੁੱਲ 3,289.01 ਕਰੋੜ ਰੁਪਏ ਬਣਦਾ ਹੈ ਅਤੇ ਇਸ ਖ਼ਰੀਦ ਨਾਲ ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼, ਤੇਲੰਗਾਨਾ, ਹਰਿਆਣਾ ਅਤੇ ਰਾਜਸਥਾਨ ਦੇ 3,98,050 ਕਿਸਾਨਾਂ ਨੂੰ ਲਾਭ ਪਹੁੰਚਿਆ ਹੈ । ਖਰੀਫ 2020-21 ਅਤੇ ਹਾੜੀ 2021 ਦੇ ਅਧੀਨ ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼, ਤੇਲੰਗਾਨਾ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਖਰੀਦ ਕੀਤੀ ਗਈ ਹੈ ।
ਇਸੇ ਤਰ੍ਹਾਂ ਹੀ 03.05.2021 ਤੱਕ 5089 ਮੀਟਰਿਕ ਟਨ ਕੋਪਰਾ ਖ਼ਰੀਦਿਆ ਗਿਆ ਹੈ , ਜਿਸ ਦਾ ਘੱਟੋ ਘੱਟ ਸਮਰਥਨ ਮੁੱਲ 52.40 ਕਰੋੜ ਰੁਪਏ ਬਣਦਾ ਹੈ ਅਤੇ ਇਸ ਨਾਲ ਕਰਨਾਟਕ ਤੇ ਤਾਮਿਲਨਾਡੂ ਦੇ 3961 ਕਿਸਾਨਾਂ ਨੂੰ ਲਾਭ ਪਹੁੰਚਿਆ ਹੈ । ਇਸ ਵੇਲੇ ਕੋਪਰਾ ਤੇ ਉਰਦ ਦਾ ਭਾਅ ਮੁੱਖ ਉਤਪਾਦਨ ਕਰਨ ਵਾਲੇ ਜਿ਼ਆਦਾਤਰ ਸੂਬਿਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਤੋਂ ਉੱਪਰ ਚੱਲ ਰਿਹਾ ਹੈ । ਸਬੰਧਿਤ ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ ਫੈਸਲਿਆਂ ਅਨੁਸਾਰ ਮਿਥੀ ਤਾਰੀਖ ਤੋਂ ਖਰੀਫ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ ।


************
ਡੀਜੇਐਨ / ਐਮਐਸ