ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੌਮਾਂਤਰੀ ਭਾਈਚਾਰੇ ਤੋਂ ਮਿਲੀ ਕੋਵਿਡ -19 ਸਮੱਗਰੀ ਦੀ ਅਸਰਦਾਰ ਢੰਗ ਨਾਲ ਵੰਡ ਕੀਤੀ ਜਾ ਰਹੀ ਹੈ


ਜ਼ਮੀਨੀ ਪੱਧਰ 'ਤੇ ਸਰੋਤ ਸੰਚਾਲਨ ਦੀ ਅਗਵਾਈ ਕੀਤੀ ਗਈ ਹੈ

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਭਾਰਤ ਦੀ ਕੁੱਲ ਟੀਕਾਕਰਨ ਕਵਰੇਜ 16.25 ਕਰੋੜ ਤੋਂ ਪਾਰ ਹੋ ਗਈ ਹੈ

ਟੀਕਾਕਰਨ ਮੁਹਿੰਮ ਦੇ ਫੇਜ਼ -3 ਤਹਿਤ 18-44 ਸਾਲ ਦੇ ਉਮਰ ਸਮੂਹ ਦੇ 9 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਗਿਆ

ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾਉਂਦੇ ਹੋਏ, ਪਿਛਲੇ 24 ਘੰਟਿਆਂ ਦੌਰਾਨ 3.29 ਲੱਖ ਤੋਂ ਵੱਧ ਸਿਹਤਯਾਬੀ ਦੇ ਮਾਮਲੇ ਦਰਜ

ਅੋਸਤਨ ਹਫਤਾਵਾਰੀ ਰਿਕਵਰੀ ਅਪ੍ਰੈਲ ਦੇ ਮਹੀਨੇ ਵਿੱਚ ਤਕਰੀਬਨ 53 ਹਜ਼ਾਰ ਤੋਂ ਵਧ ਕੇ 3 ਲੱਖ ਹੋ ਗਈ ਹੈ

Posted On: 06 MAY 2021 11:16AM by PIB Chandigarh

ਪਿਛਲੇ ਕੁਝ ਹਫਤਿਆਂ ਦੌਰਾਨ, ਦੇਸ਼ ਭਰ ਵਿੱਚ ਕੋਵਿਡ  19 ਦੇ ਮਾਮਲਿਆਂ ਵਿੱਚ ਬੇਮਿਸਾਲ ਵਾਧਾ ਦਰਜ ਹੋਇਆ ਹੈ। ਰੋਜ਼ਾਨਾ ਕੇਸਾਂ ਦੀ ਵੱਧ ਰਹੀ ਗਿਣਤੀ ਅਤੇ ਮੌਤ ਦੀ ਦਰ ਨੇ ਬਹੁਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਢਾਂਚੇ ਨੂੰ ਦਬਾਵ ਹੇਠਾਂ ਲੈ ਆਉਂਦਾ ਹੈ।  ਵਸੁਦੇਵ ਕੁਟੰਬਕਮ ਦੀ ਭਾਵਨਾ ਤਹਿਤ, ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਦੁਨੀਆ ਭਰ ਵਿੱਚ ਕੋਵਿਡ19 ਮਹਾਮਾਰੀ ਦੇ ਖਿਲਾਫ  ਇਕ ਸਮੂਹਿਕ ਲੜਾਈ ਵਿੱਚ ਭਾਰਤ ਸਰਕਾਰ ਦੇ ਯਤਨਾਂ ਦੇ  ਸਹਿਯੋਗ ਲਈ ਹੱਥ ਅੱਗੇ ਵਧਾਏ ਹਨ।

 

ਭਾਰਤ ਸਰਕਾਰ 27 ਅਪ੍ਰੈਲ 2021 ਤੋਂ ਵੱਖ-ਵੱਖ ਦੇਸ਼ਾਂ ਤੋਂ ਕੋਵਿਡ -19 ਰਾਹਤ ਸਮੱਗਰੀ ਵਜੋਂ ਡਾਕਟਰੀ ਸਪਲਾਈ ਅਤੇ ਉਪਕਰਣਾਂ ਸੰਬੰਧਿਤ ਅੰਤਰਰਾਸ਼ਟਰੀ ਚੰਦਾ / ਸਹਾਇਤਾ ਪ੍ਰਾਪਤ ਕਰ ਰਹੀ ਹੈ। ਹੁਣ ਤੱਕ ਪ੍ਰਾਪਤ ਹੋਈਆਂ ਸਾਰੀਆਂ ਵਸਤਾਂ ਰਾਜਾਂ / ਅਦਾਰਿਆਂ ਨੂੰ ਅਲਾਟ ਕਰ ਦਿੱਤੀਆਂ ਗ

ਈਆਂ ਹਨ ਅਤੇ ਇਸਦਾ ਕਾਫ਼ੀ ਵੱਡਾ ਹਿੱਸਾ ਸਪੁਰਦ ਕਰ ਦਿੱਤਾ ਗਿਆ ਹੈ । ਇਹ ਇਕ ਲਗਾਤਾਰ ਜਾਰੀ ਅਭਿਆਸ ਹੈ।ਇਸ ਦਾ ਉਦੇਸ਼ ਇਸ ਨਾਜ਼ੁਕ ਪੜਾਅ ਦੌਰਾਨ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯਤਨਾਂ ਨੂੰ ਮਜ਼ਬੂਤ ਕਰਨ ਲਈ ਵੱਖੋ ਵੱਖਰੇ ਢੰਗਾਂ ਅਤੇ ਉਪਾਵਾਂ ਰਾਹੀਂ ਸਭਨਾਂ ਨੂੰ ਬਣਦੀ ਸਹਾਇਤਾ ਅਤੇ ਸਹਿਯੋਗ ਪ੍ਰਦਾਨ ਕਰਨਾ ਹੈ।

ਦੂਜੇ ਪਾਸੇ, ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ ਦੇਸ਼ ਵਿੱਚ ਲਗਾਈਆਂ ਜਾਂਦੀਆਂ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ 

ਸੰਪੂਰਨ ਗਿਣਤੀ ਅੱਜ 16.25 ਕਰੋੜ ਨੂੰ ਪਾਰ ਕਰ ਗਈ ਹੈ; ਕਿਉਂਜੋ ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਫੇਜ਼ -3 ਤੋਂ ਬਾਅਦ ਇਸ ਮੁੰਹਿਮ ਵਿੱਚ ਹੋਰ ਵਾਧਾ ਦਰਜ ਹੋਇਆ ਹੈ।

18ਤੋਂ 44 ਸਾਲ ਦੀ ਉਮਰ ਵਰਗ  ਦੇ 9,04,263 ਲਾਭਪਾਤਰੀਆਂ ਨੇ 12 ਰਾਜਾਂ / ਕੇਂਦਰ ਸ਼ਾਸਤ ਰਾਜਾਂ ਵਿੱਚ  ਆਪਣੀ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਹਾਸਿਲ ਕੀਤੀ ਹੈ । ਇਹ ਰਾਜ ਹਨ- ਛੱਤੀਸਗੜ੍ਹ (1,026), ਦਿੱਲੀ (1,29,096), ਗੁਜਰਾਤ (1,96,860), ਜੰਮੂ-ਕਸ਼ਮੀਰ (16,387), ਹਰਿਆਣਾ (1,23,484), ਕਰਨਾਟਕ (5,328), ਮਹਾਰਾਸ਼ਟਰ (1,53,966), ਓਡੀਸ਼ਾ ( 21,031), ਪੰਜਾਬ (1,535), ਰਾਜਸਥਾਨ (1,80,242), ਤਾਮਿਲਨਾਡੂ (6,415) ਅਤੇ ਉੱਤਰ ਪ੍ਰਦੇਸ਼  (68,893) ।

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 29,34,844 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ  16,25,13,339  ਖੁਰਾਕਾਂ ਦਿੱਤੀਆਂ ਗਈਆਂ ਹਨ । ਇਨ੍ਹਾਂ ਵਿੱਚ 94,80,739 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 63,54,113 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,36,57,922  ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ74,25,592  ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 18-45 ਉਮਰ ਵਰਗ ਦੇ ਅਧੀਨ 5,31,16,901 ਲਾਭਪਾਤਰੀ ਸ਼ਾਮਲ ਹਨ (ਪਹਿਲੀ ਖੁਰਾਕ), 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀਆਂ ਨੇ (ਪਹਿਲੀ ਖੁਰਾਕ ) ਅਤੇ 1,29,15,354    (ਦੂਜੀ ਖੁਰਾਕ), ਅਤੇ 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀ 5,38,15,026 (ਪਹਿਲੀ ਖੁਰਾਕ) ਅਤੇ 48,43,429  (ਦੂਜੀਖੁਰਾਕ) ਸ਼ਾਮਲ ਹਨ ।

 

  

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

94,80,739

 

ਦੂਜੀ ਖੁਰਾਕ

63,54,113

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,36,57,922

 

ਦੂਜੀ ਖੁਰਾਕ

74,25,592

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

9,04,263

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

5,38,15,026

 

ਦੂਜੀ ਖੁਰਾਕ

48,43,429

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,31,16,901

 

ਦੂਜੀ ਖੁਰਾਕ

1,29,15,354

 

ਕੁੱਲ

16,25,13,339

 

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 66.87 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

 

ਪਿਛਲੇ 24 ਘੰਟਿਆਂ ਦੌਰਾਨ 19 ਲੱਖ ਤੋਂ ਵੱਧ ਟੀਕਾਕਰਨ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।

ਟੀਕਾਰਕਨ ਮੁਹਿੰਮ ਦੇ 110 ਵੇਂ ਦਿਨ (5 ਮਈ 2021) ਨੂੰ, 19,55,733 ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ ਹਨ

8,99,163 ਲਾਭਪਾਤਰੀਆਂ ਨੂੰ ਪਹਿਲੀ ਖੁਰਾਕ ਲਈ 15,903 ਸੈਸ਼ਨਾਂ ਰਾਹੀਂ ਟੀਕਾ ਲਗਾਇਆ ਗਿਆ ਹੈ  ਅਤੇ 10,56,570 ਲਾਭਪਾਤਰੀਆਂ ਨੇ ਟੀਕੇ ਦੀ ਦੂਜੀ ਖੁਰਾਕ ਹਾਸਲ ਕੀਤੀ ਹੈ ।

 

ਤਾਰੀਖ: 05 ਮਈ 2021 (110 ਵੇਂ ਦਿਨ)

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

17,530

 

ਦੂਜੀ ਖੁਰਾਕ

30,844

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

88,803

 

ਦੂਜੀ ਖੁਰਾਕ

89,932

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

2,32,028

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

4,02,585

 

ਦੂਜੀ ਖੁਰਾਕ

4,21,409

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

1,58,217

 

ਦੂਜੀ ਖੁਰਾਕ

5,14,385

ਕੁੱਲ ਪ੍ਰਾਪਤੀ

ਪਹਿਲੀ ਖੁਰਾਕ

8,99,163

 

ਦੂਜੀ ਖੁਰਾਕ

10,56,570

 

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 1,72,80,844 ਤੇ ਪੁੱਜ ਗਈ ਹੈ ।

ਕੌਮੀ ਰਿਕਵਰੀ ਦੀ ਦਰ 81.99 ਫੀਸਦ ਦਰਜ ਕੀਤੀ ਜਾ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 3,29,113 ਰਿਕਵਰੀ ਦੇ ਮਾਮਲੇ ਰਜਿਸਟਰ ਕੀਤੇ ਗਏ ਹਨ ।

ਦਸ ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 74.71 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

ਹੇਠਾਂ ਦਿੱਤਾ ਗਿਆ ਗ੍ਰਾਫ ਹਫ਼ਤੇ ਦਰ ਹਫਤੇ ਦੌਰਾਨ ਅੋਸਤਨ ਰੋਜ਼ਾਨਾ ਸਿਹਤਯਾਬ ਹੋਏ ਕੇਸਾਂ ਦੀ ਗਿਣਤੀ ਨੂੰ ਦਰਸਾਉਂਦਾ ਹੈ।  ਅਪ੍ਰੈਲ ਦੇ ਸ਼ੁਰੂ ਵਾਲੇ ਹਫ਼ਤੇ ਵਿੱਚ ਇਹ ਹਫਤਾਵਾਰੀ ਰਿਕਵਰੀ ਦਾ ਅੰਕੜਾ ਜਿਥੇਂ ਸਿਰਫ 53,816 ਦਰਜ ਕੀਤਾ ਗਿਆ ਹੈ, ਮਗਰੋਂ  ਅਪ੍ਰੈਲ ਦੇ ਅਖੀਰ ਤਕ ਖ਼ਤਮ ਹੋਏ ਹਫਤੇ ਤੱਕ  3 ਲੱਖ ਦੇ ਅੰਕੜੇ ਨੂੰ (3,13,424) ਪਾਰ ਕਰ ਗਿਆ ਹੈ।

 

 

ਪਿਛਲੇ 24 ਘੰਟਿਆਂ ਦੌਰਾਨ 4,12,262 ਨਵੇਂ ਕੇਸ ਸਾਹਮਣੇ ਆਏ ਹਨ।

ਦਸ  ਰਾਜਾਂ - ਮਹਾਰਾਸ਼ਟਰ, ਉੱਤਰ ਪ੍ਰਦੇਸ਼, ਦਿੱਲੀ, ਕਰਨਾਟਕ, ਕੇਰਲ, ਹਰਿਆਣਾ, ਪੱਛਮੀ ਬੰਗਾਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਰਾਜਸਥਾਨ ਵਿੱਚੋਂ 72.19 ਫ਼ੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

 

ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 57,640 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚੋਂ 50,112 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਕੇਰਲ ਵਿੱਚ 41,953 ਨਵੇਂ ਮਾਮਲੇ ਦਰਜ ਹੋਏ ਹਨ ।

 

 

 

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 35,66,398 ਤੇ ਪਹੁੰਚ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 16.92 ਫੀਸਦ ਬਣਦਾ ਹੈ । ਪਿਛਲੇ 24 ਘੰਟਿਆਂ ਦੌਰਾਨ ਕੁੱਲ ਐਕਟਿਵ ਮਾਮਲਿਆਂ ਚ 79,169 ਮਾਮਲਿਆਂ ਦਾ ਸ਼ੁੱਧ ਵਾਧਾ ਦਰਜ ਕੀਤਾ ਗਿਆ ਹੈ ।

 

12 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 81.05 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

ਕੌਮੀ ਪੱਧਰ 'ਤੇ ਕੁੱਲ ਮੌਤ ਦਰ  ਘਟ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ 1.09 ਫ਼ੀਸਦ 'ਤੇ ਖੜੀ ਹੈ ਅਤੇ ਨਿਰੰਤਰ ਘਟ ਰਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 3,980 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ  ਮੌਤਾਂ ਵਿੱਚ 10 ਸੂਬਿਆਂ ਵੱਲੋਂ 75.55 ਫੀਸਦ ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (920) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ  ਉੱਤਰ ਪ੍ਰਦੇਸ਼ ਵਿੱਚ ਰੋਜ਼ਾਨਾ 353 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

5 ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ ਮੌਤ ਦਾ ਕੋਈ ਵੀ ਨਵਾਂ ਮਾਮਲਾ ਦਰਜ  ਨਹੀਂ ਕੀਤਾ ਗਿਆ ਹੈ ।

ਇਹ ਹਨ - ਦਮਨ ਤੇ ਦਿਊ ਅਤੇ ਦਾਦਰ ਤੇ ਨਗਰ ਹਵੇਲੀ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਲੱਦਾਖ (ਯੂਟੀ) ਅਤੇ ਮਿਜੋਰਮ ।

 

 

****

ਐਮ.ਵੀ.



(Release ID: 1716518) Visitor Counter : 190