ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਵਿਡ-19 ਦੇ ਲਈ ਪਬਲਿਕ ਹੈਲਥ ਰਿਸਪਾਂਸ ਦੀ ਸਮੀਖਿਆ ਕੀਤੀ


ਪ੍ਰਧਾਨ ਮੰਤਰੀ ਨੇ ਰਾਜ-ਵਾਰ ਅਤੇ ਜ਼ਿਲ੍ਹਾ-ਵਾਰ ਕੋਵਿਡ ਸਥਿਤੀ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਲਈ ਪ੍ਰਮੁੱਖ ਸੰਕੇਤਕਾਂ ਬਾਰੇ ਸਹਾਇਤਾ ਅਤੇ ਮਾਰਗਦਰਸ਼ਨ ਦਿੱਤਾ ਜਾਣਾ ਚਾਹੀਦਾ ਹੈ

ਪ੍ਰਧਾਨ ਮੰਤਰੀ ਨੇ ਦਵਾਈਆਂ ਦੀ ਉਪਲਬਧਤਾ ਦੀ ਸਮੀਖਿਆ ਕੀਤੀ

ਪ੍ਰਧਾਨ ਮੰਤਰੀ ਨੇ ਭਾਰਤ ਦੀ ਟੀਕਾਕਰਣ ਮੁਹਿੰਮ ਦੀ ਸਮੀਖਿਆ ਕੀਤੀ

ਰਾਜਾਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਜ਼ਰੂਰਤ ਹੈ, ਜਿਸ ਨਾਲ ਟੀਕਾਕਰਣ ਦੀ ਗਤੀ ਧੀਮੀ ਨਾ ਹੋਵੇ: ਪ੍ਰਧਾਨ ਮੰਤਰੀ

Posted On: 06 MAY 2021 2:51PM by PIB Chandigarh

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦੇਸ਼ ਵਿੱਚ ਕੋਵਿਡ-19 ਨਾਲ ਸਬੰਧਿਤ ਸਥਿਤੀ ਦੀ ਇੱਕ ਵਿਆਪਕ ਸਮੀਖਿਆ ਕੀਤੀ। ਉਨ੍ਹਾਂ ਨੂੰ ਵਿਭਿੰਨ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਕੋਵਿਡ ਦੇ ਫੈਲਣ ਨੂੰ ਲੈ ਕੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਰਾਜਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿੱਥੇ 1 ਲੱਖ ਤੋਂ ਵੱਧ ਮਾਮਲੇ ਹਨ। ਪ੍ਰਧਾਨ ਮੰਤਰੀ ਨੂੰ ਇਸ ਬਿਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਬਾਰੇ ਵੀ ਦੱਸਿਆ ਗਿਆ।

ਪ੍ਰਧਾਨ ਮੰਤਰੀ ਨੂੰ ਰਾਜਾਂ ਦੁਆਰਾ ਸਿਹਤ ਸੰਭਾਲ਼ ਸਬੰਧਿਤ ਬੁਨਿਆਦੀ ਢਾਂਚੇ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਲਈ ਪ੍ਰਮੁੱਖ ਸੰਕੇਤਕਾਂ ਬਾਰੇ ਸਹਾਇਤਾ ਅਤੇ ਮਾਰਗਦਰਸ਼ਨ ਦਿੱਤਾ ਜਾਣਾ ਚਾਹੀਦਾ ਹੈ।

ਇਸ ਦੇ ਇਲਾਵਾ, ਤੇਜ਼ ਅਤੇ ਸਮੁੱਚੇ ਰੋਕਥਾਮ ਉਪਾਵਾਂ ਨੂੰ ਸੁਨਿਸ਼ਚਿਤ ਕਰਨ ਦੀ ਜ਼ਰੂਰਤ 'ਤੇ ਵੀ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਰਾਜਾਂ ਨੂੰ ਅਜਿਹੇ ਜ਼ਿਲ੍ਹਿਆਂ ਦੀ ਪਹਿਚਾਣ ਕਰਨ ਦੇ ਲਈ ਇੱਕ ਅਡਵਾਈਜ਼ਰੀ ਭੇਜੀ ਗਈ ਸੀ, ਜਿੱਥੇ ਸੰਕ੍ਰਮਣ ਦੇ ਮਾਮਲਿਆਂ ਦੀ ਸੰਖਿਆ 10 ਪ੍ਰਤੀਸ਼ਤ ਜਾਂ ਅਧਿਕ ਹੈ ਅਤੇ ਆਕਸੀਜਨ-ਯੁਕਤ ਜਾਂ ਆਈਸੀਯੂ ਬੈੱਡ 60 ਪ੍ਰਤੀਸ਼ਤ ਤੋਂ ਵੱਧ ਭਰੇ ਹੋਏ ਹਨ।

ਪ੍ਰਧਾਨ ਮੰਤਰੀ ਨੇ ਦਵਾਈਆਂ ਦੀ ਉਪਲਬਧਤਾ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਰੇਮਡੇਸਿਵਿਰ ਸਹਿਤ ਹੋਰ ਦਵਾਈਆਂ ਦੇ ਉਤਪਾਦਨ ਵਿੱਚ ਤੇਜ਼ ਵਾਧੇ ਬਾਰੇ ਜਾਣਕਾਰੀ ਦਿੱਤੀ ਗਈ।

ਪ੍ਰਧਾਨ ਮੰਤਰੀ ਨੇ ਅਗਲੇ ਕੁਝ ਮਹੀਨਿਆਂ ਵਿੱਚ ਟੀਕਿਆਂ ਦਾ ਉਤਪਾਦਨ ਵਧਾਉਣ ਦੇ ਲਈ ਟੀਕਾਕਰਣ ਅਤੇ ਰੋਡਮੈਪ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੂੰ ਇਸ ਬਾਰੇ ਦੱਸਿਆ ਗਿਆ ਕਿ ਰਾਜਾਂ ਨੂੰ ਲਗਭਗ 17.7 ਕਰੋੜ ਟੀਕਿਆਂ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਇਸ ਦੇ ਇਲਾਵਾ ਪ੍ਰਧਾਨ ਮੰਤਰੀ ਨੇ ਟੀਕੇ ਦੀ ਬਰਬਾਦੀ ‘ਤੇ ਰਾਜ-ਵਾਰ ਰੁਝਾਨਾਂ ਦੀ ਸਮੀਖਿਆ ਵੀ ਕੀਤੀ। ਉੱਥੇ ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ 45 ਸਾਲ ਤੋਂ ਵੱਧ ਉਮਰ ਦੀ ਲਗਭਗ 31 ਪ੍ਰਤੀਸ਼ਤ ਯੋਗ ਆਬਾਦੀ ਨੂੰ ਘੱਟ ਤੋਂ ਘੱਟ ਟੀਕੇ ਦੀ ਇੱਕ ਖੁਰਾਕ ਦਿੱਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਾਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਜ਼ਰੂਰਤ ਹੈ, ਜਿਸ ਨਾਲ ਟੀਕਾਕਰਣ ਦੀ ਗਤੀ ਧੀਮੀ ਨਾ ਹੋਵੇ। ਲੌਕਡਾਊਨ ਦੇ ਬਾਵਜੂਦ, ਟੀਕਾਕਰਣ ਦੇ ਲਈ ਨਾਗਰਿਕਾਂ ਨੂੰ ਸੁਵਿਧਾ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਅਤੇ ਟੀਕਾਕਰਣ ਵਿੱਚ ਸ਼ਾਮਲ ਹੈਲਥਕੇਅਰ ਵਰਕਰਾਂ ਨੂੰ ਦੂਸਰੇ ਕੰਮਾਂ ਵਿੱਚ ਨਹੀਂ ਲਗਾਉਣਾ ਚਾਹੀਦਾ ਹੈ।

ਇਸ ਬੈਠਕ ਵਿੱਚ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਰਮਲਾ ਸੀਤਾਰਮਣ, ਡਾ. ਹਰਸ਼ ਵਰਧਨ, ਪੀਯੂਸ਼ ਗੋਇਲ ਅਤੇ ਮਨਸੁਖ ਮਾਂਡਵੀਯਾ ਸਹਿਤ ਹੋਰ ਮੰਤਰੀ ਅਤੇ ਉੱਚ ਅਧਿਕਾਰੀ ਮੌਜੂਦ ਸਨ।

 

*****

 

ਡੀਐੱਸ/ਏਕੇਜੇ


(Release ID: 1716584) Visitor Counter : 208