ਰੇਲ ਮੰਤਰਾਲਾ

ਆਕਸੀਜਨ ਐਕਸਪ੍ਰੈੱਸ ਦੁਆਰਾ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ 161 ਟੈਂਕਰਾਂ ਤੋਂ 2511 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ ਗਈ


ਰਾਜਸਥਾਨ (ਕੋਟਾ) ਲਈ ਪਹਿਲੀ ਆਕਸੀਜਨ ਐਕਸਪ੍ਰੈੱਸ ਹਾਪਾ ਤੋਂ ਆਪਣੇ ਮਾਰਗ ‘ਤੇ

ਹੁਣ ਤੱਕ 40 ਆਕਸੀਜਨ ਐਕਸਪ੍ਰੈੱਸ ਨੇ ਆਪਣੀ ਯਾਤਰਾ ਪੂਰੀ ਕੀਤੀ

ਮਹਾਰਾਸ਼ਟਰ ਨੂੰ 174 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ 689 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਨੂੰ 190 ਮੀਟ੍ਰਿਕ ਟਨ, ਹਰਿਆਣਾ ਨੂੰ 259 ਮੀਟ੍ਰਿਕ ਟਨ, ਤੇਲੰਗਾਨਾ ਨੂੰ 123 ਮੀਟ੍ਰਿਕ ਟਨ ਅਤੇ ਦਿੱਲੀ ਨੂੰ 1053 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ

Posted On: 06 MAY 2021 7:16PM by PIB Chandigarh

 

ਭਾਰਤੀ ਰੇਲਵੇ ਚੁਣੌਤੀਆਂ ਨੂੰ ਪਾਰ ਕਰਦੇ ਹੋਏ ਅਤੇ ਨਵੇਂ ਉਪਾਅ ਦੀ ਤਲਾਸ਼ ਦੇ ਨਾਲ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਆਪਣੇ ਅਭਿਯਾਨ ਨੂੰ ਨਿਰੰਤਰ ਜਾਰੀ ਰੱਖ ਲੋਕਾਂ ਨੂੰ ਰਾਹਤ ਪਹੁੰਚਾ ਰਿਹਾ ਹੈ। ਰੇਲਵੇ ਨੇ ਹੁਣ ਤੱਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 161 ਟੈਂਕਰਾਂ ਵਿੱਚ ਲਗਭਗ 2511 ਮੀਟ੍ਰਿਕ ਟਨ ਮੈਡੀਕਲ ਉਪਯੋਗ ਲਈ ਆਕਸੀਜਨ ਦੀ ਸਪਲਾਈ ਕੀਤੀ ਹੈ। 

40 ਆਕਸੀਜਨ ਐਕਸਪ੍ਰੈੱਸ ਨੇ ਆਪਣੀ ਯਾਤਰਾ ਪਹਿਲੇ ਹੀ ਪੂਰੀ ਕਰ ਲਈ ਹੈ।

ਭਾਰਤੀ ਰੇਲਵੇ ਰਾਜਾਂ ਦੀ ਮੰਗ ‘ਤੇ ਹਰ ਸੰਭਵ ਮਾਤਰਾ ਵਿੱਚ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕਰਨ ਨੂੰ ਲੈ ਕੇ ਆਪਣੀ ਪ੍ਰਤੀਬੱਧਤਾ ‘ਤੇ ਲਗਾਤਾਰ ਕੰਮ ਕਰ ਰਿਹਾ ਹੈ।

ਹੁਣ ਤੱਕ ਮਹਾਰਾਸ਼ਟਰ ਨੂੰ 174 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ 689 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਨੂੰ 190 ਮੀਟ੍ਰਿਕ ਟਨ, ਹਰਿਆਣਾ ਨੂੰ 259 ਮੀਟ੍ਰਿਕ ਟਨ, ਤੇਲੰਗਾਨਾ ਨੂੰ 123 ਮੀਟ੍ਰਿਕ ਟਨ ਅਤੇ ਦਿੱਲੀ ਨੂੰ 1053 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ।

ਇਸ ਸਮੇਂ ਆਕਸੀਜਨ ਐਕਸਪ੍ਰੈੱਸ ਦੇ ਦੁਆਰਾ 22 ਟੈਂਕਰਾਂ ਵਿੱਚ 400 ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਆਪਣੇ ਮਾਰਗ ‘ਤੇ ਹਨ ਜਿਨ੍ਹਾਂ ਦੀ ਡਿਲੀਵਰੀ ਮੱਧ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਹੋਣੀ ਹੈ। ਰੇਲਵੇ ਦੁਆਰਾ ਕੀਤੀ ਜਾ ਰਹੀ ਆਕਸੀਜਨ ਦੀ ਢੁਲਾਈ ਇੱਕ ਜਟਿਲ ਪ੍ਰਕਿਰਿਆ ਹੈ ਅਤੇ ਢੁਲਾਈ ਨਾਲ ਜੁੜੇ ਅੰਕੜੇ ਲਗਾਤਾਰ ਅਪਡੇਟ ਕੀਤੇ ਜਾ ਰਹੇ ਹਨ। 

****

ਡੀਜੇਐੱਨ/ਐੱਮਕੇਵੀ


(Release ID: 1716831) Visitor Counter : 155