ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਸਰਕਾਰ ਨੇ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਤਕਰੀਬਨ 18 ਕਰੋੜ ਵੈਕਸੀਨ ਖੁਰਾਕਾਂ ਮੁਫ਼ਤ ਮੁਹੱਈਆ ਕਰਵਾਈਆਂ ਹਨ
ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਹਾਲੇ ਵੀ 1 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬੱਧ ਹਨ
ਇਸ ਤੋਂ ਇਲਾਵਾ 9 ਲੱਖ ਤੋਂ ਵੱਧ ਖੁਰਾਕਾਂ ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀਆਂ ਜਾਣਗੀਆਂ
Posted On:
10 MAY 2021 10:42AM by PIB Chandigarh
ਟੀਕਾਕਰਨ ਕੋਵਿਡ -19 ਮਹਾਮਾਰੀ ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਭਾਰਤ ਸਰਕਾਰ ਦੀ ਪੰਜ-ਨੁਕਾਤੀ ਰਣਨੀਤੀ ਦਾ ਇਕ ਜ਼ਰੂਰੀ ਅਤੇ ਅਨਿੱਖੜਵਾਂ ਅੰਗ ਮੰਨਿਆ ਜਾ ਰਿਹਾ ਹੈ,ਜਿਸ ਵਿੱਚ ਟੈਸਟ, ਟ੍ਰੈਕ, ਟ੍ਰੀਟ, ਅਤੇ ਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹਨ । ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾਕੇ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦਾ ਸਮਰਥਨ ਕਰ ਰਹੀ ਹੈ ।
ਭਾਰਤ ਸਰਕਾਰ ਵੱਲੋਂ ਹੁਣ ਤੱਕ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲਗਭਗ 18 ਕਰੋੜ ਟੀਕਾਕਰਨ ਖੁਰਾਕਾਂ (17,93,57,860) ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ ।ਕੁੱਲ ਖ਼ਪਤ ਵਿੱਚ ਖਰਾਬ ਹੋਈਆਂ ਖੁਰਾਕਾਂ ਵੀ ਸ਼ਾਮਲ ਹਨ । ਇਹਨਾਂ ਵਿੱਚੋਂ ਵਰਤੋਂ ਵਿੱਚ ਆਈਆਂ ਖੁਰਾਕਾਂ ਦੀ ਗਿਣਤੀ 16,89,27,797 (ਅੱਜ ਸਵੇਰੇ 8 ਵਜੇ ਉਪਲਬਧਅੰਕੜਿਆਂ ਅਨੁਸਾਰ) ਬਣਦੀ ਹੈ ।
1 ਕਰੋੜ ਤੋਂ ਵੀ ਵੱਧ ਕੋਵਿਡ ਟੀਕਾਕਰਨ ਖੁਰਾਕਾਂ (1,04,30,063) ਅਜੇ ਵੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਉਪਲਬੱਧ ਹਨ । ਨੈਗੇਟਿਵ ਬੈਲੇੰਸ ਵਾਲੇਰਾਜ ਸਪਲਾਈ ਕੀਤੇ ਗਏ ਟੀਕੇ ਨਾਲੋਂ ਜ਼ਿਆਦਾ ਖਪਤ (ਬਰਬਾਦ ਕਰਨ ਸਮੇਤ) ਦਿਖਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਹਥਿਆਰਬੰਦ ਬਲਾਂ ਨੂੰ ਸਪਲਾਈ ਵੈਕਸੀਨੇਸ਼ਨ ਦੀਆਂ ਖੁਰਾਕਾਂ ਨੂੰਕੁੱਲ ਟੀਕਿਆਂ ਦੀ ਗਿਣਤੀ ਨਾਲ ਨਹੀਂ ਮਿਲਾਇਆ ਹੈ।
ਇਸ ਤੋਂ ਇਲਾਵਾ, ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 9 ਲੱਖ ਤੋਂ ਵੀ ਜ਼ਿਆਦਾ (9,24,910) ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ ।
**********
ਐਮ.ਵੀ./ ਐਮ.
(Release ID: 1717401)
Visitor Counter : 266
Read this release in:
Odia
,
English
,
Urdu
,
Hindi
,
Marathi
,
Bengali
,
Assamese
,
Gujarati
,
Tamil
,
Telugu
,
Kannada
,
Malayalam