ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿਮੰਤ ਬਿਸਵਾ ਸਰਮਾ ਨੂੰ ਅਸਾਮ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 10 MAY 2021 1:01PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਹਿਮੰਤ ਬਿਸਵਾ ਸਰਮਾ ਨੂੰ ਅਸਾਮ ਦੇ ਮੁੱਖ ਮੰਤਰੀ ਦੇ ਅਹੁਦੇ ਅਤੇ ਹੋਰ ਮੰਤਰੀਆਂ ਨੂੰ ਆਪਣੇ ਅਹੁਦਿਆਂ ਦੀ ਸਹੁੰ ਚੁੱਕਣ ਤੇ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਹਿਮੰਤ ਬਿਸਵਾ ਸਰਮਾ ਜੀ ਅਤੇ ਅੱਜ ਸਹੁੰ ਚੁੱਕਣ ਵਾਲੇ ਹੋਰ ਮੰਤਰੀਆਂ ਨੂੰ ਵਧਾਈਆਂ ਦਿੰਦਾ ਹਾਂ। ਮੈਨੂੰ ਪੂਰਾ ਯਕੀਨ ਹੈ ਕਿ ਇਹ ਟੀਮ ਅਸਾਮ ਵਿੱਚ ਵਿਕਾਸ ਦੀ ਯਾਤਰਾ ਨੂੰ ਹੋਰ ਤੇਜ਼ ਕਰਨ ਅਤੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰਨ ਵਿੱਚ ਸਫਲ ਰਹੇਗੀ।

 

 

ਸ਼੍ਰੀ ਮੋਦੀ ਨੇ ਸਾਬਕਾ ਮੁੱਖ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "ਮੇਰੇ ਮਹੱਤਵਪੂਰਨ ਸਹਿਯੋਗੀ ਸਰਬਾਨੰਦ ਸੋਨੋਵਾਲ ਜੀ ਨੇ ਪਿਛਲੇ ਪੰਜ ਵਰ੍ਹੇ ਇੱਕ ਜਨ ਸਮਰਥਕ ਅਤੇ ਵਿਕਾਸ ਸਮਰਥਕ ਪ੍ਰਸ਼ਾਸਨ ਦੀ ਅਗਵਾਈ ਕੀਤੀ। ਅਸਾਮ ਦੀ ਪ੍ਰਗਤੀ ਅਤੇ ਰਾਜ ਵਿੱਚ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਉਨ੍ਹਾਂ ਨੇ ਇੱਕ ਵੱਡਾ ਯੋਗਦਾਨ ਦਿੱਤਾ ਹੈ।"

 

 

*****

ਡੀਐੱਸ


(रिलीज़ आईडी: 1717490) आगंतुक पटल : 302
इस विज्ञप्ति को इन भाषाओं में पढ़ें: English , Urdu , हिन्दी , Marathi , Assamese , Bengali , Manipuri , Gujarati , Odia , Tamil , Telugu , Kannada , Malayalam