ਰੇਲ ਮੰਤਰਾਲਾ

ਆਕਸੀਜਨ ਐਕਸਪ੍ਰੈੱਸ ਨੇ ਇੱਕ ਦਿਨ ਵਿੱਚ ਰਿਕਾਰਡ 831 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ


ਹੁਣ ਤੱਕ ਮਹਾਰਾਸ਼ਟਰ, ਮੱਧ ਪ੍ਰਦੇਸ਼, ਹਰਿਆਣਾ, ਤੇਲੰਗਾਨਾ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਨੂੰ ਲਗਭਗ 4700 ਮੀਟ੍ਰਿਕ ਟਨ ਤੋਂ ਅਧਿਕ ਆਕਸੀਜਨ ਦੀ ਸਪਲਾਈ ਕੀਤੀ ਗਈ

ਇਹ ਸਪਲਾਈ 295 ਤੋਂ ਅਧਿਕ ਟੈਂਕਰਾਂ ਵਿੱਚ ਕੀਤੀ ਗਈ

ਆਕਸੀਜਨ ਐਕਸਪ੍ਰੈੱਸ ਦੇ ਹੁਣ ਤੱਕ 75 ਗੇੜੇ ਪੂਰੇ

ਕਰਨਾਟਕ ਲਈ ਨਿਕਲੀ ਪਹਿਲੀ ਆਕਸੀਜਨ ਐਕਸਪ੍ਰੈੱਸ 120 ਮੀਟ੍ਰਿਕ ਟਨ ਆਕਸੀਜਨ ਦੇ ਨਾਲ ਬੰਗਲੁਰੂ ਪਹੁੰਚੇਗੀ

ਹੁਣ ਤੱਕ ਮਹਾਰਾਸ਼ਟਰ ਨੂੰ 293 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ 1334 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਨੂੰ 306 ਮੀਟ੍ਰਿਕ ਟਨ, ਹਰਿਆਣਾ ਨੂੰ 598 ਮੀਟ੍ਰਿਕ ਟਨ, ਤੇਲੰਗਾਨਾ ਨੂੰ 123 ਮੀਟ੍ਰਿਕ ਟਨ, ਰਾਜਸਥਾਨ ਨੂੰ 40 ਮੀਟ੍ਰਿਕ ਟਨ ਅਤੇ ਦਿੱਲੀ ਨੂੰ 2011 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ

Posted On: 10 MAY 2021 5:08PM by PIB Chandigarh

ਭਾਰਤੀ ਰੇਲਵੇ ਵਰਤਮਾਨ ਸਮੇਂ ਵਿੱਚ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਅਤੇ ਨਵੇਂ ਉਪਾਆਂ ਦੀ ਤਲਾਸ਼ ਦੇ ਨਾਲ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਮੰਗ ‘ਤੇ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਆਪਣੇ ਅਭਿਯਾਨ ਨੂੰ ਨਿਰੰਤਰ ਜਾਰੀ ਰੱਖ ਲੋਕਾਂ ਨੂੰ ਰਾਹਤ ਪਹੁੰਚਾ ਰਿਹਾ ਹੈ। ਰੇਲਵੇ ਨੇ ਹੁਣ ਤੱਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 295 ਟੈਂਕਰਾਂ ਵਿੱਚ 4700 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ ਹੈ। 

ਆਕਸੀਜਨ ਐਕਸਪ੍ਰੈੱਸ ਦੁਆਰਾ ਕੱਲ੍ਹ ਇੱਕ ਦਿਨ ਵਿੱਚ ਰਿਕਾਰਡ 831 ਮੀਟ੍ਰਿਕ ਟਨ ਆਕਸੀਜਨ ਦੀ ਢੁਲਾਈ ਕੀਤੀ ਗਈ।

ਇਸ ਅਭਿਯਾਨ ਦੇ ਤਹਿਤ ਹੁਣ ਤੱਕ 75 ਆਕਸੀਜਨ ਐਕਸਪ੍ਰੈੱਸ ਦੀ ਯਾਤਰਾ ਪੂਰੀ ਹੋ ਚੁੱਕੀ ਹੈ।

ਭਾਰਤੀ ਰੇਲਵੇ, ਰਾਜਾਂ ਦੀ ਮੰਗ ‘ਤੇ ਹਰ ਸੰਭਵ ਮਾਤਰਾ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਲਈ ਪ੍ਰਤੀਬੱਧ ਹੈ ਅਤੇ ਇਸ ‘ਤੇ ਲਗਾਤਾਰ ਕੰਮ ਕਰ ਰਿਹਾ ਹੈ।

ਹੁਣ ਤੱਕ ਮਹਾਰਾਸ਼ਟਰ ਨੂੰ 293 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ 1334 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਨੂੰ 306 ਮੀਟ੍ਰਿਕ ਟਨ, ਹਰਿਆਣਾ ਨੂੰ 598 ਮੀਟ੍ਰਿਕ ਟਨ, ਤੇਲੰਗਾਨਾ ਨੂੰ 123 ਮੀਟ੍ਰਿਕ ਟਨ, ਰਾਜਸਥਾਨ ਨੂੰ 40 ਮੀਟ੍ਰਿਕ ਟਨ ਅਤੇ ਦਿੱਲੀ ਨੂੰ 2011 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ।

ਕਰਨਾਟਕ ਲਈ ਪਹਿਲੀ ਆਕਸੀਜਨ ਐਕਸਪ੍ਰੈੱਸ ਆਪਣੇ ਮਾਰਗ ‘ਤੇ ਹੈ। ਝਾਰਖੰਡ ਦੇ ਟਾਟਾਨਗਰ ਤੋਂ ਨਿਕਲੀ ਇਹ ਆਕਸੀਜਨ ਐਕਸਪ੍ਰੈੱਸ 120 ਮੀਟ੍ਰਿਕ ਟਨ ਆਕਸੀਜਨ ਦੀ ਬੰਗਲੁਰੂ ਵਿੱਚ ਡਿਲੀਵਰੀ ਕਰੇਗੀ।

ਰੇਲਵੇ ਦੁਆਰਾ ਕੀਤੀ ਜਾ ਰਹੀ ਆਕਸੀਜਨ ਦੀ ਢੁਲਾਈ ਇੱਕ ਜਟਿਲ ਪ੍ਰਕਿਰਿਆ ਹੈ ਅਤੇ ਢੁਲਾਈ ਨਾਲ ਜੁੜੇ ਅੰਕੜੇ ਲਗਾਤਾਰ ਅਪਡੇਟ ਕੀਤੇ ਜਾ ਰਹੇ ਹਨ। ਕੁਝ ਹੋਰ ਆਕਸੀਜਨ ਐਕਸਪ੍ਰੈੱਸ ਦੇਰ ਰਾਤ ਆਪਣੀ-ਆਪਣੀ ਮੰਜ਼ਿਲ ਵੱਲ ਰਵਾਨਾ ਹੋ ਸਕਦੀਆਂ ਹਨ। 

****************


ਡੀਜੇਐੱਨ/ਐੱਮਕੇਵੀ



(Release ID: 1717612) Visitor Counter : 172