ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਸਰਕਾਰ ਨੇ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 18 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਮੁਫ਼ਤ ਮੁਹੱਈਆ ਕਰਵਾਈਆਂ ਹਨ
ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਹਾਲੇ ਵੀ 90 ਲੱਖ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬੱਧ ਹਨ
ਇਸ ਤੋਂ ਇਲਾਵਾ 7 ਲੱਖ ਤੋਂ ਵੱਧ ਖੁਰਾਕਾਂ ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀਆਂ ਜਾਣਗੀਆਂ
प्रविष्टि तिथि:
11 MAY 2021 10:28AM by PIB Chandigarh
ਟੀਕਾਕਰਨ, ਕੋਵਿਡ -19 ਮਹਾਮਾਰੀ ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਭਾਰਤ ਸਰਕਾਰ ਦੀ ਪੰਜ-ਨੁਕਾਤੀ ਰਣਨੀਤੀ ਦਾ ਇਕ ਜ਼ਰੂਰੀ ਅਤੇ ਅਨਿੱਖੜਵਾਂ ਅੰਗ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਟੈਸਟ, ਟ੍ਰੈਕ, ਟ੍ਰੀਟ, ਅਤੇਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹਨ। ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਦੇਸ਼ ਵਿਆਪੀ ਟੀਕਾਕਰਣ ਮੁਹਿੰਮ ਦਾ ਸਮਰਥਨ ਕਰ ਰਹੀ ਹੈ।
ਕੋਵਿਡ 19 ਟੀਕਾਕਰਨ ਦੀ ਲਿਬਰਲਾਈਜ਼ਡ ਅਤੇ ਐਕਸਲੇਰੇਟੇਡ ਫੇਜ਼ - 3 ਦੀ ਰਣਨੀਤੀ ਨੂੰ ਲਾਗੂ ਕਰਨ ਦਾ ਕੰਮ 1 ਮਈ 2021 ਤੋਂ ਸ਼ੁਰੂ ਹੋ ਗਿਆ ਹੈ। ਰਣਨੀਤੀ ਵਿਚ ਇਹ ਸਪੱਸ਼ਟ ਕੀਤਾ ਗਿਆਹੈ ਕਿ ਕੇਂਦਰ ਸਰਕਾਰ ਹਰ ਮਹੀਨੇ ਕੁਲ ਸੈਂਟਰਲ ਡਰੱਗਜ਼ ਲੈਬਾਰਟਰੀ (ਸੀਡੀਐਲ) ਦੁਆਰਾ ਪ੍ਰਵਾਨਿਤ ਟੀਕਿਆਂ ਵਿਚੋਂ 50 ਪ੍ਰਤੀਸ਼ਤ ਲਵੇਗੀ । ਭਾਰਤ ਸਰਕਾਰ ਮਹੀਨਾਵਾਰ ਸੀਡੀਐਲ ਦੇ ਮਾਨਤਾਪ੍ਰਾਪਤ ਟੀਕਿਆਂ ਦਾ 50 ਪ੍ਰਤੀਸ਼ਤ ਹਿੱਸਾ ਪ੍ਰਾਪਤ ਕਰਨਾ ਜਾਰੀ ਰੱਖੇਗੀ ਇਸ ਤੋਂ ਇਲਾਵਾ ਇਹ ਟੀਕੇ ਰਾਜ ਸਰਕਾਰਾਂ ਨੂੰ ਪੂਰੀ ਤਰ੍ਹਾਂ ਮੁਫਤ ਮੁਹੱਈਆ ਕਰਵਾਏ ਜਾਣਗੇ, ਜਿਵੇਂ ਕਿ ਪਹਿਲਾਂ ਕੀਤਾ ਜਾਰਿਹਾ ਸੀ।
ਭਾਰਤ ਸਰਕਾਰ ਵੱਲੋਂ ਹੁਣ ਤੱਕ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 18 ਕਰੋੜ ਤੋਂ ਵੱਧ ਟੀਕਾਕਰਨ ਖੁਰਾਕਾਂ (18,00,03,160) ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ । ਕੁੱਲ ਖ਼ਪਤ ਵਿੱਚ ਖਰਾਬ ਹੋਈਆਂਖੁਰਾਕਾਂ ਵੀ ਸ਼ਾਮਲ ਹਨ । ਇਹਨਾਂ ਵਿੱਚੋਂ ਵਰਤੋਂ ਵਿੱਚ ਆਈਆਂ ਖੁਰਾਕਾਂ ਦੀ ਗਿਣਤੀ 17,09,71,429 (ਅੱਜ ਸਵੇਰੇ 8 ਵਜੇ ਉਪਲਬਧ ਅੰਕੜਿਆਂ ਅਨੁਸਾਰ) ਬਣਦੀ ਹੈ ।
90 ਲੱਖ ਤੋਂ ਵੀ ਵੱਧ ਕੋਵਿਡ ਟੀਕਾਕਰਨ ਖੁਰਾਕਾਂ ( 90,31,691 ) ਅਜੇ ਵੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਉਪਲਬੱਧ ਹਨ । ਨੈਗੇਟਿਵ ਬੈਲੇੰਸ ਵਾਲੇ ਰਾਜ ਸਪਲਾਈਕੀਤੇ ਗਏ ਟੀਕੇ ਨਾਲੋਂ ਜ਼ਿਆਦਾ ਖਪਤ (ਬਰਬਾਦ ਕਰਨ ਸਮੇਤ) ਦਿਖਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਹਥਿਆਰਬੰਦ ਬਲਾਂ ਨੂੰ ਸਪਲਾਈ ਵੈਕਸੀਨੇਸ਼ਨ ਦੀਆਂ ਖੁਰਾਕਾਂ ਨੂੰ ਕੁੱਲ ਟੀਕਿਆਂ ਦੀ ਗਿਣਤੀ ਨਾਲਨਹੀਂ ਮਿਲਾਇਆ ਹੈ।
ਇਸ ਤੋਂ ਇਲਾਵਾ, ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 07 ਲੱਖ ਤੋਂ ਵੀ ਜ਼ਿਆਦਾ (7,29,610) ਟੀਕਾਕਰਨ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ ।




******
ਐਮ.ਵੀ./ ਐਮ.
(रिलीज़ आईडी: 1717669)
आगंतुक पटल : 321
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Gujarati
,
Odia
,
Tamil
,
Telugu
,
Malayalam