ਪ੍ਰਧਾਨ ਮੰਤਰੀ ਦਫਤਰ

ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਵਿਗਿਆਨੀਆਂ ਨੂੰ ਪ੍ਰਧਾਨ ਮੰਤਰੀ ਦਾ ਨਮਨ

Posted On: 11 MAY 2021 11:49AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਟੈਕਨੋਲੋਜੀ ਦਿਵਸ ਦੇ ਅਵਸਰ ‘ਤੇ ਵਿਗਿਆਨੀਆਂ ਅਤੇ ਵਿਗਿਆਨ ਦੇ ਪ੍ਰਤੀ ਜਨੂਨ ਰੱਖਣ ਵਾਲਿਆਂ ਦੀ ਸ਼ਲਾਘਾ ਕੀਤੀ ਹੈ। 

ਟਵੀਟਾਂ ਦੀ ਇੱਕ ਲੜੀ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:

 “ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ, ਅਸੀਂ ਆਪਣੇ ਵਿਗਿਆਨੀਆਂ ਅਤੇ ਟੈਕਨੋਲੋਜੀ ਦੇ ਪ੍ਰਤੀ ਜਨੂਨ ਰੱਖਣ ਵਾਲਿਆਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਦੇ ਲਈ ਉਨ੍ਹਾਂ ਨੂੰ ਨਮਨ ਕਰਦੇ ਹਾਂ। ਅਸੀਂ ਮਾਣ ਨਾਲ 1998 ਦੇ ਪੋਖਰਨ ਪਰੀਖਣ ਨੂੰ ਯਾਦ ਕਰਦੇ ਹਾਂ, ਜਿਸ ਨੇ ਭਾਰਤ ਦੀ ਵਿਗਿਆਨਕ ਅਤੇ ਟੈਕਨੋਲੋਜੀਕਲ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਸੀ।

ਹਰ ਚੁਣੌਤੀਪੂਰਨ ਸਥਿਤੀ ਵਿੱਚ, ਸਾਡੇ ਵਿਗਿਆਨੀਆਂ ਅਤੇ ਇਨੋਵੇਟਰਾਂ ਨੇ ਹਮੇਸ਼ਾ ਅੱਗੇ ਵਧ ਕੇ ਚੁਣੌਤੀ ਦਾ ਸਾਹਮਣਾ ਕਰਨ ਦਾ ਬੀੜਾ ਉਠਾਇਆ ਹੈ। ਪਿਛਲੇ ਕਈ ਵਰ੍ਹਿਆਂ ਦੇ ਦੌਰਾਨ, ਉਨ੍ਹਾਂ ਨੇ ਕੋਵਿਡ-19 ਦੇ ਖ਼ਿਲਾਫ਼ ਜੰਗ ਵਿੱਚ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੇ ਜੋਸ਼ ਅਤੇ ਉਨ੍ਹਾਂ ਦੇ ਅਸਾਧਾਰਣ ਉਤਸ਼ਾਹ ਦੀ ਸ਼ਲਾਘਾ ਕਰਦਾ ਹਾਂ।”

****************

ਡੀਐੱਸ



(Release ID: 1717690) Visitor Counter : 212