ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 14 ਮਈ ਨੂੰ ਪੀਐੱਮ-ਕਿਸਾਨ ਯੋਜਨਾ ਦੇ ਤਹਿਤ ਵਿੱਤੀ ਲਾਭ ਦੀ ਅੱਠਵੀਂ ਕਿਸ਼ਤ ਜਾਰੀ ਕਰਨਗੇ
Posted On:
13 MAY 2021 1:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ ਅੱਠਵੀਂ ਕਿਸ਼ਤ ਜਾਰੀ ਕਰਨਗੇ। ਇਸ ਨਾਲ 9.5 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 19,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਟਰਾਂਸਫਰ ਕਰਨ ਵਿੱਚ ਮਦਦ ਮਿਲੇਗੀ। ਪ੍ਰਧਾਨ ਮੰਤਰੀ ਇਸ ਦੌਰਾਨ ਕਿਸਾਨ ਲਾਭਾਰਥੀਆਂ ਨਾਲ ਗੱਲਬਾਤ ਵੀ ਕਰਨਗੇ। ਕੇਂਦਰੀ ਖੇਤੀਬਾੜੀ ਮੰਤਰੀ ਵੀ ਇਸ ਅਵਸਰ ‘ਤੇ ਮੌਜੂਦ ਰਹਿਣਗੇ।
ਪੀਐੱਮ-ਕਿਸਾਨ ਯੋਜਨਾ ਬਾਰੇ
ਪੀਐੱਮ-ਕਿਸਾਨ ਯੋਜਨਾ ਦੇ ਤਹਿਤ ਪਾਤਰ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 6,000 ਰੁਪਏ ਪ੍ਰਤੀ ਵਰ੍ਹੇ ਦਾ ਵਿੱਤੀ ਲਾਭ ਪ੍ਰਦਾਨ ਕੀਤਾ ਜਾਂਦਾ ਹੈ, ਜੋ ਚਾਰ-ਚਾਰ ਮਹੀਨੇ ਦੀ ਮਿਆਦ ਵਿੱਚ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਦਿੱਤਾ ਜਾਂਦਾ ਹੈ। ਪੈਸੇ ਸਿੱਧੇ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਂਦੇ ਹਨ। ਇਸ ਯੋਜਨਾ ਦੇ ਤਹਿਤ ਹੁਣ ਤੱਕ ਕਿਸਾਨ ਪਰਿਵਾਰਾਂ ਨੂੰ 1.15 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
***************
ਡੀਐੱਸ/ਏਕੇ
(Release ID: 1718318)
ਵਿਜ਼ੀਟਰ ਕਾਊਂਟਰ : 304
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam