ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ ਰਾਹਤ ਸਹਾਇਤਾ ਬਾਰੇ ਅਪਡੇਟ


ਭਾਰਤ ਸਰਕਾਰ "ਹਾਲ ਆਫ ਗੋਰਮਿੰਟ" ਪਹੁੰਚ ਰਾਹੀਂ ਤੇਜ਼ੀ ਨਾਲ ਵਿਸ਼ਵੀ ਸਹਾਇਤਾ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੰਡ ਰਹੀ ਅਤੇ ਸਪੁਰਦ ਕਰ ਰਹੀ ਹੈ

ਹੁਣ ਤੱਕ 9,000 ਤੋਂ ਵੱਧ ਆਕਸੀਜਨ ਕੰਸਨਟ੍ਰੇਟਰਜ਼ , 11,800 ਤੋਂ ਵੱਧ ਆਕਸੀਜਨ ਸਿਲੰਡਰਜ਼ , 19 ਆਕਸੀਜਨ ਜਨਰੇਸ਼ਨ ਪਲਾਂਟਸ , 6,400 ਤੋਂ ਵੱਧ ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , ਕਰੀਬ 4.22 ਲੱਖ ਰੇਮਡੇਸਿਵਿਰ ਟੀਕੇ ਸਪੁਰਦ ਕਰ / ਭੇਜ ਚੁੱਕੀ ਹੈ

Posted On: 13 MAY 2021 4:51PM by PIB Chandigarh

ਭਾਰਤ ਸਰਕਾਰ ਦੇਸ਼ ਵਿੱਚ ਕੋਵਿਡ 19 ਦੇ ਬੇਮਿਸਾਲ ਉਛਾਲ ਖਿਲਾਫ ਲੜਾਈ ਲਈ ਆਪਣੇ ਯਤਨਾਂ ਨੂੰ ਵਧਾਉਣ ਲਈ ਸੰਸਥਾਵਾਂ/ਵੱਖ ਵੱਖ ਮੁਲਕਾਂ ਤੋਂ 27 ਅਪ੍ਰੈਲ 2021 ਤੋਂ ਪ੍ਰਾਪਤ ਹੋ ਰਹੇ ਅੰਤਰਰਾਸ਼ਟਰੀ ਦਾਨ ਅਤੇ ਕੋਵਿਡ 19 ਰਾਹਤ ਮੈਡੀਕਲ ਸਪਲਾਈ ਅਤੇ ਉਪਕਰਣਾਂ ਦੀ ਸਹਾਇਤਾ ਪ੍ਰਾਪਤ ਕਰ ਰਹੀ ਹੈ । ਭਾਰਤ ਸਰਕਾਰ ਦੇ ਵੱਖ ਵੱਖ ਮੰਤਰਾਲੇ/ਵਿਭਾਗ ਵਿਸ਼ਵ ਤੋਂ ਪ੍ਰਾਪਤ ਹੋ ਰਹੀ ਰਾਹਤ ਸਮੱਗਰੀ ਨੂੰ ਤੇਜ਼ੀ ਨਾਲ "ਹਾਲ ਆਫ ਗੋਰਮਿੰਟ" ਪਹੁੰਚ ਤਹਿਤ ਇੱਕ ਸੁਚੱਜੀ ਅਤੇ ਨਿਯਮਿਤ ਢੰਗ ਤਰੀਕੇ ਅਪਣਾ ਕੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਪੁਰਦ ਕਰ ਰਹੀ ਹੈ ।
ਕੁਲ ਮਿਲਾ ਕੇ 9,294 ਆਕਸੀਜਨ ਕੰਸਨਟ੍ਰੇਟਰਜ਼, 11,835 ਆਕਸੀਜਨ ਸਿਲੰਡਰ, 19 ਆਕਸੀਜਨ ਜਨਰੇਸ਼ਨ ਪਲਾਂਟ , 6,439 ਵੈਂਟੀਲੇਟਰਜ਼/ਬੀ ਆਈ ਪੀ ਏ ਪੀ , ਤਕਰੀਬਨ 4.22 ਲੱਖ ਰੇਮਡੇਸਿਵਿਰ ਟੀਕੇ 27 ਅਪ੍ਰੈਲ ਤੋਂ 12 ਮਈ ਤੱਕ ਸੜਕੀ ਅਤੇ ਹਵਾਈ ਰਸਤੇ ਸਪੁਰਦ/ਭੇਜੇ ਗਏ ਹਨ ।
12 ਮਈ 2021 ਨੂੰ ਕੁਵੈਤ , ਸਿੰਗਾਪੁਰ , ਗਿਲੀਡ , ਸਵਿਟਜ਼ਰਲੈਂਡ , ਸਪੇਨ , ਮਿਸਰ ਤੋਂ ਪ੍ਰਾਪਤ ਹੋਈਆਂ ਮੁੱਖ ਖੇਪਾਂ ਵਿੱਚ ਹੇਠ ਲਿਖੇ ਉਪਕਰਨ ਤੇ ਹੋਰ ਵਸਤਾਂ ਸ਼ਾਮਲ ਹਨ ।
1.   ਰੇਮਡੇਸਿਵਿਰ - 8,595
2.   ਆਕਸੀਜਨ ਸਿਲੰਡਰ - 4,802
3.   ਆਕਸੀਜਨ ਕੰਸਨਟ੍ਰੇਟਰਜ਼ - 10
4.   ਵੈਂਟੀਲੇਟਰਜ਼ / ਬੀ ਆਈ ਪੀ ਏ ਪੀ / ਸੀ ਪੀ ਏ ਪੀ - 141
ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਨੂੰ ਫੌਰੀ ਤੌਰ ਤੇ ਪ੍ਰਭਾਵੀ ਢੰਗ ਨਾਲ ਭੇਜੀਆਂ ਜਾ ਰਹੀਆਂ ਵਸਤਾਂ ਇੱਕ ਚਾਲੂ ਅਭਿਆਸ ਹੈ । ਕੇਂਦਰ ਸਿਹਤ ਮੰਤਰਾਲਾ ਰੋਜ਼ਾਨਾ ਅਧਾਰ ਤੇ ਸਮੁੱਚੀ ਨਿਗਰਾਨੀ ਕਰ ਰਿਹਾ ਹੈ । ਕੇਂਦਰੀ ਸਿਹਤ ਮੰਤਰਾਲੇ ਵਿੱਚ ਇੱਕ ਸਮਰਪਿਤ ਤਾਲਮੇਲ ਸੈੱਲ ਗਠਿਤ ਕੀਤਾ ਗਿਆ ਹੈ , ਜੋ ਵਿਦੇਸ਼ੀ ਕੋਵਿਡ ਰਾਹਤ ਸਮੱਗਰੀ ਜਿਵੇਂ ਗਰਾਂਟ ਅਤੇ ਦਾਨ ਦੀ ਐਲੋਕੇਸ਼ਨ ਅਤੇ ਪ੍ਰਾਪਤੀ ਲਈ ਤਾਲਮੇਲ ਕਰ ਰਿਹਾ ਹੈ । ਇਸ ਸੈੱਲ ਨੇ 26 ਅਪ੍ਰੈਲ 2021 ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ । ਸਿਹਤ ਮੰਤਰਾਲੇ ਵੱਲੋਂ 02 ਮਈ 2021 ਤੋਂ ਇੱਕ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ ਬਣਾਇਆ ਅਤੇ ਲਾਗੂ ਕੀਤਾ ਗਿਆ ਹੈ ।
ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਹਸਪਤਾਲਾਂ / ਵੱਖ ਵੱਖ ਤੀਜੇ ਦਰਜੇ ਦੀਆਂ ਸਹੂਲਤਾਂ ਨੂੰ ਤੇਜ਼ੀ ਨਾਲ ਸਪੁਰਦ ਕੀਤੀ ਜਾ ਰਹੀ ਵਿਸ਼ਵ ਰਾਹਤ ਸਹਾਇਤਾ ਦੀਆਂ ਕੁਝ ਝਲਕੀਆਂ ।


 


0  0  

 0                        0


 

***********************

ਐੱਮ ਵੀ


(Release ID: 1718423) Visitor Counter : 243