ਰਾਸ਼ਟਰਪਤੀ ਸਕੱਤਰੇਤ

ਭਾਰਤ ਦੇ ਰਾਸ਼ਟਰਪਤੀ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ

Posted On: 13 MAY 2021 7:43PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਆਪਣੇ ਇੱਕ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ, “ਈਦ-ਉਲ-ਫਿਤਰ ਦੇ ਅਵਸਰ ‘ਤੇ ਮੈਂ ਦੇਸ਼ ਦੇ ਨਾਗਰਿਕਾਂ, ਵਿਸ਼ੇਸ਼ ਤੌਰ ‘ਤੇ ਮੁਸਲਿਮ ਸਮੁਦਾਇ ਦੇ ਭਾਈਆਂ ਅਤੇ ਭੈਣਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

 

ਰਮਜ਼ਾਨ ਦੇ ਇਸ ਪਾਵਨ ਮਹੀਨੇ ਵਿੱਚ ਲੋਕ ਉਪਵਾਸ ਰੱਖਦੇ ਹਨ ਅਤੇ ਨਿਯਮਿਤ ਤੌਰ ‘ਤੇ ਪ੍ਰਾਰਥਨਾ ਕਰਕੇ ਅੱਲ੍ਹਾ ਦੇ ਪ੍ਰਤੀ ਆਪਣੀ ਸ਼ਰਧਾ ਵਿਅਕਤ ਕਰਦੇ ਹਨ। ਈਦ-ਉਲ-ਫਿਤਰ ਦਾ ਇਹ ਪਵਿੱਤਰ ਤਿਉਹਾਰ ਰਮਜ਼ਾਨ ਦੇ ਖਤਮ ਹੋਣ ‘ਤੇ ਆਉਂਦਾ ਹੈ। ਇਸ ਤਿਉਹਾਰ ਨੂੰ ਭਾਈਚਾਰਾ ਤੇ ਸਦਭਾਵ ਨੂੰ ਮਜ਼ਬੂਰੀ ਦੇਣ ਵਾਲੇ ਪੁਰਬ ਦੇ ਰੂਪ ‘ਤੇ ਮਨਾਇਆ ਜਾਂਦਾ ਹੈ। ਈਦ-ਉਲ-ਫਿਤਰ ਇੱਕ ਅਜਿਹਾ ਪੁਰਬ ਹੈ, ਜੋ ਸਾਨੂੰ ਮਾਨਵਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਜ਼ਰੂਰਤਮੰਦ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਦੇ ਲਈ ਉਨ੍ਹਾਂ ਦੀ ਮਦਦ ਕਰਨ ਦੀ ਪ੍ਰੇਰਣਾ ਦਿੰਦਾ ਹੈ।

 

ਆਓ, ਈਦ-ਉਲ-ਫਿਤਰ ਦੇ ਅਵਸਰ ‘ਤੇ ਅਸੀਂ ਪ੍ਰਣ ਲਈਏ ਕਿ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਦੇ ਲਈ ਸਾਰੇ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨ ਦੇ ਇਲਾਵਾ ਸਮਾਜ ਅਤੇ ਦੇਸ਼ ਦੇ ਕਲਿਆਣ ਦੇ ਲਈ ਕੰਮ ਕਰਾਂਗੇ।

 

ਰਾਸ਼ਟਰਪਤੀ ਦਾ ਸੰਦੇਸ਼ ਹਿੰਦੀ ਵਿੱਚ ਦੇਖਣ ਦੇ ਲਈ ਇੱਥੇ ਕਲਿੱਕ ਕਰੋ।

 

******

ਡੀਐੱਸ/ਐੱਸਐੱਚ


(Release ID: 1718557) Visitor Counter : 125