ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਸਰਕਾਰ ਨੇ ਹੁਣ ਤੱਕ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 20 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਮੁਫ਼ਤ ਮੁਹੱਈਆ ਕਰਵਾਈਆਂ ਹਨ
ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਹਾਲੇ ਵੀ 1.84 ਕਰੋੜ ਤੋਂ ਵੱਧ ਖੁਰਾਕਾਂ ਪ੍ਰਬੰਧਨ ਲਈ ਉਪਲਬੱਧ ਹਨ
ਇਸ ਤੋਂ ਇਲਾਵਾ ਲਗਭਗ 51 ਲੱਖ ਖੁਰਾਕਾਂ ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀਆਂ ਜਾਣਗੀਆਂ
Posted On:
16 MAY 2021 11:54AM by PIB Chandigarh
ਟੀਕਾਕਰਨ, ਕੋਵਿਡ -19 ਮਹਾਮਾਰੀ ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਭਾਰਤ ਸਰਕਾਰ ਦੀ ਪੰਜ-ਨੁਕਾਤੀ ਰਣਨੀਤੀ ਦਾ ਇਕ ਜ਼ਰੂਰੀ ਅਤੇ ਅਨਿੱਖੜਵਾਂ ਅੰਗ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਟੈਸਟ, ਟ੍ਰੈਕ, ਟ੍ਰੀਟ, ਅਤੇ ਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹਨ। ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦਾ ਸਮਰਥਨ ਕਰ ਰਹੀ ਹੈ ਅਤੇ ਇਸ ਤੋਂ ਅਲਾਵਾ ਉਤਪਾਦਨ ਅਤੇ ਸਪਲਾਈ ਨੂੰ ਵਧਾਉਣ ਦੇ ਕਈ ਯਤਨ ਕਰ ਰਹੀ ਹੈ I
ਕੋਵਿਡ 19 ਟੀਕਾਕਰਨ ਦੀ ਲਿਬਰਲਾਈਜ਼ਡ ਅਤੇ ਐਕਸਲੇਰੇਟੇਡ ਫੇਜ਼ - 3 ਦੀ ਰਣਨੀਤੀ ਨੂੰ ਲਾਗੂ ਕਰਨ ਦਾ ਕੰਮ 1 ਮਈ 2021 ਤੋਂ ਸ਼ੁਰੂ ਹੋ ਗਿਆ ਹੈ। ਰਣਨੀਤੀ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਹਰ ਮਹੀਨੇ ਕੁਲ ਸੈਂਟਰਲ ਡਰੱਗਜ਼ ਲੈਬਾਰਟਰੀ (ਸੀਡੀਐਲ) ਦੁਆਰਾ ਪ੍ਰਵਾਨਿਤ ਟੀਕਿਆਂ ਵਿਚੋਂ 50 ਪ੍ਰਤੀਸ਼ਤ ਲਵੇਗੀ । ਭਾਰਤ ਸਰਕਾਰ ਮਹੀਨਾਵਾਰ ਸੀਡੀਐਲ ਦੇ ਮਾਨਤਾ ਪ੍ਰਾਪਤ ਟੀਕਿਆਂ ਦਾ 50 ਪ੍ਰਤੀਸ਼ਤ ਹਿੱਸਾ ਪ੍ਰਾਪਤ ਕਰਨਾ ਜਾਰੀ ਰੱਖੇਗੀ I ਇਹ ਟੀਕੇ ਰਾਜ ਸਰਕਾਰਾਂ ਨੂੰ ਪੂਰੀ ਤਰ੍ਹਾਂ ਮੁਫਤ ਮੁਹੱਈਆ ਕਰਵਾਏ ਜਾਣਗੇ, ਜਿਵੇਂ ਕਿ ਪਹਿਲਾਂ ਕੀਤਾ ਜਾ ਰਿਹਾ ਸੀ।
ਭਾਰਤ ਸਰਕਾਰ ਵੱਲੋਂ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 20 ਕਰੋੜ ਤੋਂ ਵੱਧ ਟੀਕਾਕਰਨ ਖੁਰਾਕਾਂ (20,28,09,250) ਮੁਫ਼ਤ ਮੁਹੱਈਆ ਕਰਵਾਈਆਂ ਗਈਆਂ ਹਨ । ਕੁੱਲ ਖ਼ਪਤ ਵਿੱਚ ਖਰਾਬ ਹੋਈਆਂ ਖੁਰਾਕਾਂ ਵੀ ਸ਼ਾਮਲ ਹਨ । ਇਹਨਾਂ ਵਿੱਚੋਂ ਵਰਤੋਂ ਵਿੱਚ ਆਈਆਂ ਖੁਰਾਕਾਂ ਦੀ ਗਿਣਤੀ 18,43,67,772 (ਕੱਲ ਸ਼ਾਮ 7 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।
1.84 ਕਰੋੜ ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ (1,84,41,478) ਅਜੇ ਵੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਉਪਲਬੱਧ ਹਨ । ਨੈਗੇਟਿਵ ਬੈਲੇੰਸ ਵਾਲੇ ਰਾਜ ਸਪਲਾਈ ਕੀਤੇ ਗਏ ਟੀਕੇ ਨਾਲੋਂ ਜ਼ਿਆਦਾ ਖਪਤ (ਬਰਬਾਦ ਕਰਨ ਸਮੇਤ) ਦਿਖਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਹਥਿਆਰਬੰਦ ਬਲਾਂ ਨੂੰ ਸਪਲਾਈ ਵੈਕਸੀਨੇਸ਼ਨ ਦੀਆਂ ਖੁਰਾਕਾਂ ਨੂੰ ਕੁੱਲ ਟੀਕਿਆਂ ਦੀ ਗਿਣਤੀ ਨਾਲ ਨਹੀਂ ਮਿਲਾਇਆ ਹੈ।
ਇਸ ਤੋਂ ਇਲਾਵਾ, ਅਗਲੇ ਤਿੰਨ ਦਿਨਾਂ ਦੌਰਾਨ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ , ਤਕਰੀਬਨ 51 ਲੱਖ (50,95,640) ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ ।
** ** ** ** **
ਐਮ.ਵੀ./ ਐਮ.
(Release ID: 1719232)
Visitor Counter : 204