ਰਸਾਇਣ ਤੇ ਖਾਦ ਮੰਤਰਾਲਾ

ਸ਼੍ਰੀ ਸਦਾਨੰਦ ਗੌੜਾ ਨੇ ਕੋਵਿਡ ਨਾਲ ਸਬੰਧਤ ਦਵਾਈਆਂ ਦੀ ਉਪਲਬਧਤਾ ਦੀ ਸਮੀਖਿਆ ਕੀਤੀ

प्रविष्टि तिथि: 18 MAY 2021 7:33PM by PIB Chandigarh

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਸਦਾਨੰਦ ਗੌੜਾ ਨੇ ਅੱਜ ਕੋਵਿਡ-19 ਦੇ ਪ੍ਰਬੰਧਨ ਵਿੱਚ ਵਰਤੀਆਂ ਜਾ ਰਹੀਆਂ ਦਵਾਈਆਂ ਦੀ ਉਪਲਬਧਤਾ ਦਾ ਜਾਇਜ਼ਾ ਲੈਣ ਲਈ ਫਾਰਮਾਸਿਊਟੀਕਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ।

 

ਮੰਤਰੀ ਦੁਆਰਾ ਸਾਂਝੇ ਕੀਤੇ ਗਏ ਇੱਕ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਫਾਰਮਾਸਿਊਟੀਕਲ ਵਿਭਾਗ ਰਾਜਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤਾਂ ਜੋ ਦੇਸ਼ ਭਰ ਵਿੱਚ ਦਵਾਈਆਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ।

*****

ਐਮਸੀ / ਕੇਪੀ / ਏਕੇ


(रिलीज़ आईडी: 1719801) आगंतुक पटल : 213
इस विज्ञप्ति को इन भाषाओं में पढ़ें: English , हिन्दी , Odia , Tamil , Telugu , Kannada , Malayalam