ਰੇਲ ਮੰਤਰਾਲਾ
ਆਕਸੀਜਨ ਐਕਸਪ੍ਰੈੱਸ ਟ੍ਰੇਨਾਂ ਨੇ ਦੇਸ਼ ਵਿੱਚ 727 ਤੋਂ ਜ਼ਿਆਦਾ ਟੈਂਕਰਾਂ ਰਾਹੀਂ ਲਗਭਗ 11800 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ
ਆਕਸੀਜਨ ਐਕਸਪ੍ਰੈੱਸ ਟ੍ਰੇਨਾਂ ਹੁਣ ਪ੍ਰਤੀ ਦਿਨ ਦੇਸ਼ ਵਿੱਚ ਲਗਭਗ 800 ਮੀਟ੍ਰਿਕ ਟਨ ਦੀ ਸਪਲਾਈ ਕਰ ਰਹੀਆਂ ਹਨ
ਆਕਸੀਜਨ ਐਕਸਪ੍ਰੈੱਸ ਟ੍ਰੇਨਾਂ ਦੁਆਰਾ 13 ਰਾਜਾਂ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਨੂੰ ਆਕਸੀਜਨ ਰਾਹਤ ਪਹੁੰਚਾਈ ਗਈ ਹੈ
ਹੁਣ ਤੱਕ ਮਹਾਰਾਸ਼ਟਰ ਨੂੰ 521 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ ਲਗਭਗ 2979 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਨੂੰ 498 ਮੀਟ੍ਰਿਕ ਟਨ, ਹਰਿਆਣਾ ਨੂੰ 1507 ਮੀਟ੍ਰਿਕ ਟਨ, ਤੇਲੰਗਾਨਾ ਨੂੰ 653 ਮੀਟ੍ਰਿਕ ਟਨ, ਰਾਜਸਥਾਨ ਨੂੰ 97 ਮੀਟ੍ਰਿਕ ਟਨ, ਕਰਨਾਟਕ ਨੂੰ 481 ਮੀਟ੍ਰਿਕ ਟਨ, ਉੱਤਰਾਖੰਡ ਨੂੰ 200 ਮੀਟ੍ਰਿਕ ਟਨ, ਤਾਮਿਲਨਾਡੂ ਨੂੰ 440 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਨੂੰ 227 ਮੀਟ੍ਰਿਕ ਟਨ, ਪੰਜਾਬ ਨੂੰ 81 ਮੀਟ੍ਰਿਕ ਟਨ, ਕੇਰਲ ਨੂੰ 117 ਮੀਟ੍ਰਿਕ ਟਨ ਅਤੇ ਦਿੱਲੀ ਨੂੰ 3978 ਮੀਟ੍ਰਿਕ ਟਨ ਤੋਂ ਜ਼ਿਆਦਾ ਆਕਸੀਜਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ
Posted On:
19 MAY 2021 5:45PM by PIB Chandigarh
ਸਾਰੀਆਂ ਸਮੱਸਿਆਵਾਂ ਨੂੰ ਹਲ ਕਰਨ ਅਤੇ ਨਵੇਂ ਸਮਾਧਾਨ ਖੋਜਣ ਲਈ, ਭਾਰਤੀ ਰੇਲ ਦੇਸ਼ ਭਰ ਵਿੱਚ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਦੀ ਸਪਲਾਈ ਦੇ ਦੁਆਰਾ ਰਾਹਤ ਪਹੁੰਚਾਉਣ ਦੇ ਆਪਣੇ ਸਫਰ ਨੂੰ ਜਾਰੀ ਰੱਖਿਆ ਹੋਇਆ ਹੈ। ਹੁਣ ਤੱਕ, ਭਾਰਤੀ ਰੇਲ 757 ਤੋਂ ਜ਼ਿਆਦਾ ਟੈਂਕਰਾਂ ਰਾਹੀਂ ਦੇਸ਼ ਭਰ ਵਿੱਚ ਲਗਭਗ 11800 ਮੀਟ੍ਰਿਕ ਟਨ ਐੱਲਐੱਮਓ ਦੀ ਸਪਲਾਈ ਕਰ ਚੁੱਕੀ ਹੈ।
ਹੁਣ ਤੱਕ 196 ਆਕਸੀਜਨ ਐਕਸਪ੍ਰੈੱਸ ਆਪਣਾ ਸਫਰ ਪੂਰਾ ਕਰ ਚੁੱਕੀਆਂ ਹਨ ਅਤੇ ਵੱਖ-ਵੱਖ ਰਾਜਾਂ ਨੂੰ ਰਾਹਤ ਪਹੁੰਚਾ ਚੁੱਕੀਆਂ ਹਨ।
ਇਸ ਰਿਲੀਜ਼ ਦੇ ਜਾਰੀ ਹੋਣ ਤੱਕ, 43 ਟੈਂਕਰਾਂ ਵਿੱਚ 717 ਐੱਮਟੀ ਤੋਂ ਜ਼ਿਆਦਾ ਐੱਲਐੱਮਓ ਲੈ ਕੇ 11 ਭਰੀਆਂ ਹੋਈਆਂ ਆਕਸੀਜਨ ਐਕਸਪ੍ਰੈੱਸ ਆਪਣੀਆਂ ਮੰਜ਼ਿਲ ਦੀ ਰਾਹ ‘ਤੇ ਹਨ।
ਬੀਤੇ ਕੁਝ ਦਿਨ ਵਿੱਚ ਆਕਸੀਜਨ ਐਕਸਪ੍ਰੈੱਸ ਟ੍ਰੇਨਾਂ ਪ੍ਰਤੀ ਦਿਨ ਲਗਭਗ 800 ਐੱਮਟੀ ਐੱਲਐੱਮਓ ਦੀ ਸਪਲਾਈ ਕਰ ਰਹੀਆਂ ਹਨ।
ਭਾਰਤੀ ਰੇਲ ਜ਼ਰੂਰਤ ਵਾਲੇ ਰਾਜਾਂ ਨੂੰ ਘੱਟ ਤੋਂ ਘੱਟ ਸੰਭਾਵਿਤ ਸਮੇਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਐੱਲਐੱਮਓ ਦੀ ਸਪਲਾਈ ਲਈ ਪ੍ਰਯਤਨਸ਼ੀਲ ਹੈ।
ਆਕਸੀਜਨ ਐਕਸਪ੍ਰੈੱਸ ਟ੍ਰੇਨਾਂ ਦੁਆਰਾ 13 ਰਾਜਾਂ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਨੂੰ ਆਕਸੀਜਨ ਰਾਹਤ ਪਹੁੰਚਾਈ ਗਈ ਹੈ।
ਇਸ ਰਿਲੀਜ਼ ਦੇ ਜਾਰੀ ਹੋਣ ਤੱਕ, ਹੁਣ ਤੱਕ ਮਹਾਰਾਸ਼ਟਰ ਨੂੰ 521 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ ਲਗਭਗ 2979 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਨੂੰ 498 ਮੀਟ੍ਰਿਕ ਟਨ, ਹਰਿਆਣਾ ਨੂੰ 1507 ਮੀਟ੍ਰਿਕ ਟਨ, ਤੇਲੰਗਾਨਾ ਨੂੰ 653 ਮੀਟ੍ਰਿਕ ਟਨ, ਰਾਜਸਥਾਨ ਨੂੰ 97 ਮੀਟ੍ਰਿਕ ਟਨ, ਕਰਨਾਟਕ ਨੂੰ 481 ਮੀਟ੍ਰਿਕ ਟਨ, ਉੱਤਰਾਖੰਡ ਨੂੰ 200 ਮੀਟ੍ਰਿਕ ਟਨ, ਤਾਮਿਲਨਾਡੂ ਨੂੰ 440 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਨੂੰ 227 ਮੀਟ੍ਰਿਕ ਟਨ, ਪੰਜਾਬ ਨੂੰ 81 ਮੀਟ੍ਰਿਕ ਟਨ, ਕੇਰਲ ਨੂੰ 117 ਮੀਟ੍ਰਿਕ ਟਨ ਅਤੇ ਦਿੱਲੀ ਨੂੰ 3978 ਮੀਟ੍ਰਿਕ ਟਨ ਤੋਂ ਜ਼ਿਆਦਾ ਆਕਸੀਜਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ।
ਨਵੀਂ ਆਕਸੀਜਨ ਦੀ ਢੁਆਈ ਇੱਕ ਬੇਹਦ ਗਤੀਸ਼ੀਲ ਪ੍ਰਕਿਰਿਆ ਹੈ ਅਤੇ ਹਰ ਸਮੇਂ ਅੰਕੜੇ ਅਪਡੇਟ ਕੀਤੇ ਜਾ ਰਹੇ ਹਨ। ਦੇਰ ਰਾਤ ਤੋਂ ਭਰੀ ਹੋਈ ਅਤਿਰਿਕਤ ਆਕਸੀਜਨ ਐਕਸਪ੍ਰੈੱਸ ਟ੍ਰੇਨਾਂ ਦੁਆਰਾ ਆਪਣਾ ਸਫਰ ਸੁਰੂ ਕਰਨ ਦਾ ਅਨੁਮਾਨ ਹੈ।
ਰੇਲਵੇ ਨੇ ਆਕਸੀਜਨ ਸਪਲਾਈ ਵਾਲੇ ਸਥਾਨਾਂ ਦੇ ਨਾਲ ਵੱਖ-ਵੱਖ ਰੂਟਾਂ ਦੀ ਪਹਿਚਾਣ ਕੀਤੀ ਹੈ ਅਤੇ ਰਾਜਾਂ ਦੀਆਂ ਬਦਲਦੀਆਂ ਜ਼ਰੂਰਤਾਂ ਦੇ ਨਾਲ ਖੁਦ ਨੂੰ ਤਿਆਰ ਕਰ ਰਹੀ ਹੈ। ਰਾਜਾਂ ਨੇ ਐੱਲਐੱਮਓ ਦੀ ਸਪਲਾਈ ਲਈ ਭਾਰਤੀ ਰੇਲ ਨੂੰ ਟੈਂਕਰ ਉਪਲੱਬਧ ਕਰਾਏ ਹਨ।
****
ਡੀਜੇਐੱਨ/ਐੱਮਕੇਵੀ
(Release ID: 1720186)
Visitor Counter : 220