ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਲਗਾਤਾਰ 7 ਵੇਂ ਦਿਨ ਰੋਜ਼ਾਨਾ ਰਿਕਵਰੀਆਂ, ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਮਾਮਲਿਆਂ ਤੋਂ ਵੱਧ ਹੋਈਆਂ


ਚਾਰ ਦਿਨਾਂ ਤੋਂ ਲਗਾਤਾਰ ਰੋਜ਼ਾਨਾ 3 ਲੱਖ ਤੋਂ ਘੱਟ ਨਵੇਂ ਮਾਮਲੇ

ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਦੇ ਸਭ ਤੋਂ ਵੱਧ 20.55 ਲੱਖ ਟੈਸਟ ਕੀਤੇ ਗਏ,ਜੋ ਇੱਕ ਨਵਾਂ ਰਿਕਾਰਡ

Posted On: 20 MAY 2021 11:14AM by PIB Chandigarh

ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ ਸੱਤਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ।  ਪਿਛਲੇ 24 ਘੰਟਿਆਂ ਦੌਰਾਨ 3,69,077 ਰਿਕਵਰੀ ਰਜਿਸਟਰ ਕੀਤੀ ਗਈ ਹੈ।

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 2,23,55,440 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 86.74 ਫੀਸਦ ਦਰਜ ਕੀਤੀ ਜਾ ਰਹੀ ਹੈ ।

10 ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 75.11 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

ਪੌਜ਼ੀਟਿਵ ਰੁਝਾਨ ਨੂੰ ਜਾਰੀ ਰੱਖਦਿਆਂ, ਭਾਰਤ ਵਿੱਚ ਲਗਾਤਾਰ ਚਾਰ ਦਿਨਾਂ ਦੌਰਾਨ 3 ਲੱਖ ਤੋਂ ਘੱਟ ਨਵੇਂ ਪੁਸ਼ਟੀ ਵਾਲੇ ਮਾਮਲੇ ਦਰਜ ਕੀਤੇ ਗਏ ਹਨ।

ਪਿਛਲੇ 24 ਘੰਟਿਆਂ ਦੌਰਾਨ 2,76,110 ਨਵੇਂ ਮਾਮਲੇ ਸਾਹਮਣੇ ਆਏ ਹਨ ।

10 ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 77.17 ਫੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ। ਤਾਮਿਲਨਾਡੂ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ  34,875 ਕੇਸ ਦਰਜ ਕੀਤੇ ਗਏ ਹਨ ।  ਇਸ ਤੋਂ ਬਾਅਦ ਕਰਨਾਟਕ ਵਿੱਚ 34,281 ਨਵੇਂ ਕੇਸ ਸਾਹਮਣੇ ਆਏ ਹਨ।

 

 

 

ਦੂਜੇ ਪਾਸੇ,ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ  31,29,878 ਰਹਿ ਗਈ ਹੈ । 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 96,841 ਮਾਮਲਿਆਂ  ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ ।

ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 12.14 ਫੀਸਦ ਬਣਦਾ ਹੈ ।

8 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 69.23 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

ਹੇਠਾਂ ਦਿੱਤਾ ਗਿਆ ਗ੍ਰਾਫ ਪਿਛਲੇ 24 ਘੰਟਿਆਂ ਦੌਰਾਨ ਰਾਜਾਂ ਵਿੱਚ ਐਕਟਿਵ  ਮਾਮਲਿਆਂ ਦੀ ਚਾਲ ਵਿੱਚ ਹੋਏ ਬਦਲਾਅ ਨੂੰ ਦਰਸਾ ਰਿਹਾ ਹੈ।

 

 

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 20.55 ਲੱਖ ਤੋਂ ਵੱਧ ਟੈਸਟ (ਹੁਣ ਤੱਕ ਦੇ ਇੱਕ ਦਿਨ ਵਿੱਚ ਹੋਏ ਸਭ ਤੋਂ ਵੱਧ ਟੈਸਟ)ਕੀਤੇ ਗਏ ਹਨ । ਇਸ ਪ੍ਰਾਪਤੀ ਦੇ ਨਾਲ, ਭਾਰਤ ਨੇ ਆਪਣਾ ਰਿਕਾਰਡ ਤੋੜ ਦਿੱਤਾ ਹੈ , ਜੋ ਉਸਨੇ ਕੱਲ ਹੀ ਬਣਾਇਆ ਸੀ ।

ਰੋਜ਼ਾਨਾ ਪੌਜ਼ੀਟਿਵਿਟੀ ਦਰ 13.44 ਫੀਸਦ ਤੇ ਖੜ੍ਹੀ ਹੈ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 20,55,010 ਲੱਖ ਟੈਸਟ ਕੀਤੇ ਗਏ ਹਨ,

 

 

ਕੌਮੀ ਪੱਧਰ ਤੇ ਕੁੱਲ ਮੌਤ ਦਰ ਮੌਜੂਦਾ ਸਮੇਂ ਵਿੱਚ 1.11 ਫੀਸਦ ਤੇ ਖੜ੍ਹੀ ਹੈ ।

ਪਿਛਲੇ 24 ਘੰਟਿਆਂ ਦੌਰਾਨ 3,874 ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਨਵੀਆਂ ਦਰਜ ਮੌਤਾਂ ਵਿੱਚ 10 ਸੂਬਿਆਂ ਵੱਲੋਂ 72.25 ਫੀਸਦ  ਦਾ ਹਿੱਸਾ ਪਾਇਆ ਜਾ ਰਿਹਾ ਹੈ । ਮਹਾਰਾਸ਼ਟਰ ਵਿੱਚ ਸਭ ਤੋਂ ਵੱਧ (594 ) ਮੌਤਾਂ ਹੋਈਆਂ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚ ਰੋਜ਼ਾਨਾ 468 ਮੌਤਾਂ ਦਰਜ ਕੀਤੀਆਂ ਗਈਆਂ ਹਨ ।

 

 

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਫੇਜ਼-3 ਦੇ ਸ਼ੁਰੂ ਹੋਣ ਨਾਲ, ਦੇਸ਼ ਵਿੱਚ ਲਗਾਈਆਂ ਜਾ ਰਹੀਆਂ ਕੋਵਿਡ-19

ਟੀਕਾ ਖੁਰਾਕਾਂ ਦੀ ਕੁੱਲ ਗਿਣਤੀ 18.70 ਕਰੋੜ ਤੇ ਪੁੱਜ ਗਈ ਹੈ। 

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 27,31,435 ਸੈਸ਼ਨਾਂ ਰਾਹੀਂ  

ਕੋਵਿਡ-19 ਟੀਕਿਆਂ ਦੀਆਂ ਕੁੱਲ  18,70,09,792  ਖੁਰਾਕਾਂ ਦਿੱਤੀਆਂ ਗਈਆਂ ਹਨ । 

ਇਨ੍ਹਾਂ ਵਿੱਚ 96,85,934 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 66,67,394 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,46,36,501   ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 82,56,381 ਫਰੰਟ ਲਾਈਨ ਵਰਕਰ (ਦੂਜੀ ਖੁਰਾਕ), 18-44 ਉਮਰ ਵਰਗ ਦੇ ਅਧੀਨ 70,17,189  ਲਾਭਪਾਤਰੀ (ਪਹਿਲੀ ਖੁਰਾਕ)

ਸ਼ਾਮਲ ਹਨ,  45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 5,83,47,950 (ਪਹਿਲੀ ਖੁਰਾਕ ) ਅਤੇ 

94,36,168   (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ 5,49,36,096  (ਪਹਿਲੀ ਖੁਰਾਕ) ਅਤੇ 1,80,26,179   (ਦੂਜੀ ਖੁਰਾਕ) ਸ਼ਾਮਲ ਹਨ ।

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

96,85,934

 

ਦੂਜੀ ਖੁਰਾਕ

66,67,394

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,46,36,501

 

ਦੂਜੀ ਖੁਰਾਕ

82,56,381

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

70,17,189

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

5,83,47,950

 

ਦੂਜੀ ਖੁਰਾਕ

94,36,168

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,49,36,096

 

ਦੂਜੀ ਖੁਰਾਕ

1,80,26,179

 

ਕੁੱਲ

18,70,09,792

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 66.61 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

 

********************

 

ਐਮ.ਵੀ.


(Release ID: 1720468) Visitor Counter : 229