ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਕੁੱਲ ਟੀਕਾਕਰਨ ਕਵਰੇਜ 19 ਕਰੋੜ ਖੁਰਾਕਾਂ ਤੋਂ ਪਾਰ


ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਦੇ ਸਭ ਤੋਂ ਵੱਧ 20.61 ਲੱਖ ਟੈਸਟ ਕੀਤੇ ,ਜੋ ਇੱਕ ਹੋਰ ਨਵਾਂ ਰਿਕਾਰਡ ਹੈ

ਰੋਜ਼ਾਨਾ ਪੌਜ਼ੀਟੀਵਿਟੀ ਦਰ ਘਟ ਕੇ 12.59 ਫੀਸਦ ਹੋ ਗਈ ਹੈ

8 ਵੇਂ ਦਿਨ ਰੋਜ਼ਾਨਾ ਰਿਕਵਰੀਆਂ ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਮਾਮਲਿਆਂ ਤੋਂ ਵੱਧ ਦਰਜ ਹੋਈਆਂ

ਲਗਾਤਾਰ ਪੰਜ ਦਿਨਾਂ ਤੋਂ ਰੋਜ਼ਾਨਾ 3 ਲੱਖ ਤੋਂ ਘੱਟ ਨਵੇਂ ਮਾਮਲੇ ਦਰਜ

Posted On: 21 MAY 2021 11:53AM by PIB Chandigarh

ਭਾਰਤ ਨੇ ਆਪਣੀ ਟੀਕਾਕਰਨ ਮੁਹਿੰਮ ਵਿੱਚ ਇਕ ਨਵਾਂ ਮੀਲ ਪੱਥਰ ਹਾਸਲ ਕਰ ਲਿਆ ਹੈ । ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਫੇਜ਼ -3 ਦੇ ਸ਼ੁਰੂ ਹੋਣ ਨਾਲ  ਦੇਸ਼ ਵਿੱਚ ਲਗਾਈਆਂ ਜਾ ਰਹੀਆਂ ਕੋਵਿਡ -19 ਟੀਕਾ ਖੁਰਾਕਾਂ ਦੀ ਕੁੱਲ ਗਿਣਤੀ  19 ਕਰੋੜ (19,18,79,503) ਦੇ ਅੰਕੜੇ ਨੂੰ ਪਾਰ ਕਰ ਗਈ ਹੈ।   

 

 ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 27,53,883 ਸੈਸ਼ਨਾਂ ਰਾਹੀਂ 

ਕੋਵਿਡ-19 ਟੀਕਿਆਂ ਦੀਆਂ ਕੁੱਲ  19,18,79,503  ਖੁਰਾਕਾਂ ਦਿੱਤੀਆਂ ਗਈਆਂ ਹਨ ।

ਇਨ੍ਹਾਂ ਵਿੱਚ 97,24,339 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 66,80,968 ਸਿਹਤ ਸੰਭਾਲ ਵਰਕਰ (ਦੂਜੀ ਖੁਰਾਕ), 1,47,91,600   ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 82,85,253ਫਰੰਟ ਲਾਈਨ ਵਰਕਰ (ਦੂਜੀ ਖੁਰਾਕ),

18-44 ਉਮਰ ਵਰਗ ਦੇ ਅਧੀਨ 86,04,498  ਲਾਭਪਾਤਰੀ (ਪਹਿਲੀ ਖੁਰਾਕ) ਸ਼ਾਮਲ ਹਨ,  45 ਤੋਂ 60 ਸਾਲ

ਤਕ ਉਮਰ ਦੇ ਲਾਭਪਾਤਰੀਆਂ ਨੇ 5,98,35,256 (ਪਹਿਲੀ ਖੁਰਾਕ ) ਅਤੇ 95,80,860   (ਦੂਜੀ ਖੁਰਾਕ),

ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ 5,62,45,627  (ਪਹਿਲੀ ਖੁਰਾਕ) ਅਤੇ 1,81,31,102  

(ਦੂਜੀ ਖੁਰਾਕ) ਸ਼ਾਮਲ ਹਨ ।

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

97,24,339

 

ਦੂਜੀ ਖੁਰਾਕ

66,80,968

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,47,91,600

 

ਦੂਜੀ ਖੁਰਾਕ

82,85,253

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

86,04,498

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

5,98,35,256

 

ਦੂਜੀ ਖੁਰਾਕ

95,80,860

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,62,45,627

 

ਦੂਜੀ ਖੁਰਾਕ

1,81,31,102

 

ਕੁੱਲ

19,18,79,503

 

 

ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 66.32 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।

 

 

 

 

 

 

 

 

 ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 20.61 ਲੱਖ ਤੋਂ ਵੱਧ ਟੈਸਟ ਕੀਤੇ ਗਏ ਹਨ । ਇਸ ਪ੍ਰਾਪਤੀ ਦੇ ਨਾਲ, ਭਾਰਤ ਨੇ ਹੁਣ ਤੱਕ ਦੇ ਇੱਕ ਦਿਨ ਵਿੱਚ ਕਰਵਾਏ ਗਏ ਸਭ ਤੋਂ ਵੱਧ ਟੈਸਟਾਂ ਦਾ ਨਵਾਂਰਿਕਾਰਡ ਕਾਇਮ ਕੀਤਾ ਹੈ ।

 

ਇਕ ਹੋਰ ਮੋਰਚੇ 'ਤੇ, ਰੋਜ਼ਾਨਾ ਪੌਜ਼ੀਟਿਵਿਟੀ  ਦਰ ਘਟ ਕੇ 12.59 ਫੀਸਦ  ਹੋ ਗਈ ਹੈ ।.

 

 

 

 

ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ ਅੱਠਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ 

ਤੋਂ ਵੱਧ ਦਰਜ ਕੀਤੀਆਂ ਗਈਆਂ ਹਨ।  ਪਿਛਲੇ 24 ਘੰਟਿਆਂ ਦੌਰਾਨ 3,57,295 ਰਿਕਵਰੀ ਰਜਿਸਟਰ ਕੀਤੀ ਗਈ ਹੈ।

 

ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 2,27,12,735 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 87.25 ਫੀਸਦ ਦਰਜ ਕੀਤੀ ਜਾ ਰਹੀ ਹੈ ।

10 ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 74.55 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।

 

 

ਪੌਜ਼ੀਟਿਵ ਰੁਝਾਨ ਨੂੰ ਜਾਰੀ ਰੱਖਦਿਆਂ, ਭਾਰਤ ਵਿੱਚ ਲਗਾਤਾਰ ਪੰਜ ਦਿਨਾਂ ਦੌਰਾਨ 3 ਲੱਖ ਤੋਂ ਘੱਟ ਨਵੇਂ ਪੁਸ਼ਟੀ ਵਾਲੇ ਮਾਮਲੇ ਦਰਜ ਕੀਤੇ ਗਏ ਹਨ।

ਪਿਛਲੇ 24 ਘੰਟਿਆਂ ਦੌਰਾਨ 2,59,551 ਨਵੇਂ ਮਾਮਲੇ ਸਾਹਮਣੇ ਆਏ ਹਨ ।

 

10 ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 76.66 ਫੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਤਾਮਿਲਨਾਡੂ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ  35,579 ਕੇਸ ਦਰਜ ਕੀਤੇ ਗਏ ਹਨ । 

ਇਸ ਤੋਂ ਬਾਅਦ ਕੇਰਲ ਵਿੱਚ 30,491 ਨਵੇਂ ਕੇਸ ਸਾਹਮਣੇ ਆਏ ਹਨ।

 

 

 

 

ਦੂਜੇ ਪਾਸੇ,ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ  30,27,925 ਰਹਿ ਗਈ ਹੈ ।

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,01,953 ਮਾਮਲਿਆਂ  ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ ।

ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 11.63 ਫੀਸਦ ਬਣਦਾ ਹੈ ।

8 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 69.47 ਫੀਸਦ ਦਾ ਯੋਗਦਾਨ ਪਾ ਰਹੇ ਹਨ ।

 

 

****

ਐਮ.ਵੀ.


(Release ID: 1720609) Visitor Counter : 251