ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਪਿਛਲੇ 24 ਘੰਟਿਆਂ ਦੌਰਾਨ ਕਰਵਾਏ ਗਏ ਹੁਣ ਤੱਕ ਦੇ ਸਭ ਤੋਂ ਵੱਧ 20.66 ਲੱਖ ਟੈਸਟਾਂ ਨਾਲ ਭਾਰਤ ਨੇ ਇੱਕ ਹੋਰ ਨਵਾਂ ਰਿਕਾਰਡ ਕਾਇਮ ਕੀਤਾ
ਲਗਾਤਾਰ ਚਾਰ ਦਿਨਾਂ ਤੋਂ 20 ਲੱਖ ਤੋਂ ਵੱਧ ਰੋਜ਼ਾਨਾ ਟੈਸਟ ਕੀਤੇ ਜਾ ਰਹੇ ਹਨ
ਰੋਜ਼ਾਨਾ ਪੌਜ਼ੀਟੀਵਿਟੀ ਦਰ ਘਟ ਕੇ 12.45 ਫੀਸਦ ਹੋਈ
9 ਵੇਂ ਦਿਨ ਰੋਜ਼ਾਨਾ ਰਿਕਵਰੀਆਂ ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਮਾਮਲਿਆਂ ਤੋਂ ਵੱਧ ਦਰਜ
ਲਗਾਤਾਰ ਛੇ ਦਿਨਾਂ ਤੋਂ ਰੋਜ਼ਾਨਾ 3 ਲੱਖ ਤੋਂ ਘੱਟ ਨਵੇਂ ਮਾਮਲੇ ਦਰਜ
Posted On:
22 MAY 2021 11:40AM by PIB Chandigarh
ਪਿਛਲੇ 24 ਘੰਟਿਆਂ ਦੌਰਾਨ 20.66 ਲੱਖ ਤੋਂ ਵੱਧ ਟੈਸਟ ਕੀਤੇ ਜਾਣ ਨਾਲ, ਭਾਰਤ ਨੇ ਇੱਕ ਦਿਨ ਵਿੱਚ ਕਰਵਾਏ ਗਏ ਸਭ ਤੋਂ ਵੱਧ ਟੈਸਟਾਂ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਭਾਰਤ ਵਿੱਚ ਕਰਵਾਏ ਗਏ 20 ਲੱਖ ਤੋਂ ਵੱਧ ਟੈਸਟਾਂ ਦਾ ਲਗਾਤਾਰ ਚੌਥਾ ਦਿਨ ਹੈ।
ਰੋਜ਼ਾਨਾ ਪੌਜ਼ੀਟੀਵਿਟੀ ਦਰ ਘਟ ਕੇ 12.45 ਫੀਸਦ ਹੋ ਗਈ ਹੈ।
ਸਮੁੱਚੇ ਤੌਰ ਤੇ , ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 20,66,285 ਟੈਸਟ ਕੀਤੇ ਗਏ ਹਨ।
ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ ਨੌਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 3,57,630 ਰਿਕਵਰੀ ਰਜਿਸਟਰ ਕੀਤੀ ਗਈ ਹੈ।
ਭਾਰਤ ਵਿੱਚ ਰਿਕਵਰੀ ਦੀ ਕੁੱਲ ਗਿਣਤੀ ਅੱਜ 2,30,70,365 ਤੇ ਪੁੱਜ ਗਈ ਹੈ । ਕੌਮੀ ਰਿਕਵਰੀ ਦੀ ਦਰ 87.76 ਫੀਸਦ ਦਰਜ ਕੀਤੀ ਜਾ ਰਹੀ ਹੈ ।
10 ਰਾਜਾਂ ਵੱਲੋਂ ਨਵੀਂ ਰਿਕਵਰੀ ਦੇ ਕੁੱਲ ਮਾਮਲਿਆਂ ਵਿੱਚ 73.46 ਫੀਸਦ ਦਾ ਯੋਗਦਾਨ ਦਿੱਤਾ ਜਾ ਰਿਹਾ ਹੈ ।
ਪੌਜ਼ੀਟਿਵ ਰੁਝਾਨ ਨੂੰ ਜਾਰੀ ਰੱਖਦਿਆਂ, ਭਾਰਤ ਵਿੱਚ ਲਗਾਤਾਰ ਛੇ ਦਿਨਾਂ ਦੌਰਾਨ 3 ਲੱਖ ਤੋਂ ਘੱਟ ਨਵੇਂ ਪੁਸ਼ਟੀ ਵਾਲੇ ਮਾਮਲੇ ਦਰਜ ਕੀਤੇ ਗਏ ਹਨ।
ਪਿਛਲੇ 24 ਘੰਟਿਆਂ ਦੌਰਾਨ 2,57,299 ਨਵੇਂ ਮਾਮਲੇ ਸਾਹਮਣੇ ਆਏ ਹਨ ।
10 ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 78.12 ਫੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ।
ਤਾਮਿਲਨਾਡੂ ਵਿੱਚ ਸਭ ਤੋਂ ਵੱਧ ਰੋਜ਼ਾਨਾ ਨਵੇਂ 36,184 ਕੇਸ ਦਰਜ ਕੀਤੇ ਗਏ ਹਨ । ਇਸ ਤੋਂ ਬਾਅਦ ਕਰਨਾਟਕ ਵਿੱਚ 32,218 ਨਵੇਂ ਕੇਸ ਸਾਹਮਣੇ ਆਏ ਹਨ।
ਦੂਜੇ ਪਾਸੇ,ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 29,23,400 ਰਹਿ ਗਈ ਹੈ ।
ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,04,525 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ ।
ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 11.12 ਫੀਸਦ ਬਣਦਾ ਹੈ ।
8 ਸੂਬੇ, ਭਾਰਤ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 69.94 ਫੀਸਦ ਦਾ ਯੋਗਦਾਨ ਪਾ ਰਹੇ ਹਨ ।
ਹੇਠਾਂ ਦਿੱਤਾ ਗਿਆ ਗ੍ਰਾਫ ਪਿਛਲੇ 24 ਘੰਟਿਆਂ ਦੌਰਾਨ ਰਾਜਾਂ ਵਿੱਚ ਐਕਟਿਵ ਮਾਮਲਿਆਂ ਦੀ ਚਾਲ ਵਿੱਚ ਹੋਏ ਬਦਲਾਅ ਨੂੰ ਦਰਸਾ ਰਿਹਾ ਹੈ।
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੇ ਫੇਜ਼-3 ਦੇ ਸ਼ੁਰੂ ਹੋਣ ਨਾਲ, ਦੇਸ਼ ਵਿੱਚ ਲਗਾਈਆਂ ਜਾ ਰਹੀਆਂ ਕੋਵਿਡ-19
ਟੀਕਾ ਖੁਰਾਕਾਂ ਦੀ ਕੁੱਲ ਗਿਣਤੀ 19.33 ਕਰੋੜ ਤੇ ਪੁੱਜ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 27,76,936 ਸੈਸ਼ਨਾਂ ਰਾਹੀਂ
ਕੋਵਿਡ-19 ਟੀਕਿਆਂ ਦੀਆਂ ਕੁੱਲ 19,33,72,819 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ 97,38,148 ਸਿਹਤ ਸੰਭਾਲ ਵਰਕਰ (ਪਹਿਲੀ ਖੁਰਾਕ), 66,91,350 ਸਿਹਤ ਸੰਭਾਲ ਵਰਕਰ
(ਦੂਜੀ ਖੁਰਾਕ), 1,48,70,081 ਫਰੰਟ ਲਾਈਨ ਵਰਕਰ (ਪਹਿਲੀ ਖੁਰਾਕ) ਅਤੇ 83,06,020 ਫਰੰਟ ਲਾਈਨ
ਵਰਕਰ (ਦੂਜੀ ਖੁਰਾਕ), 18-44 ਉਮਰ ਵਰਗ ਦੇ ਅਧੀਨ 92,97,532 ਲਾਭਪਾਤਰੀ (ਪਹਿਲੀ ਖੁਰਾਕ) ਸ਼ਾਮਲ
ਹਨ, 45 ਤੋਂ 60 ਸਾਲ ਤਕ ਉਮਰ ਦੇ ਲਾਭਪਾਤਰੀਆਂ ਨੇ 6,02,11,957 (ਪਹਿਲੀ ਖੁਰਾਕ ) ਅਤੇ
96,84,295 (ਦੂਜੀ ਖੁਰਾਕ), ਅਤੇ 60 ਸਾਲ ਤੋਂ ਵੱਧ ਉਮਰ ਦੇ ਲਾਭਪਾਤਰੀ 5,63,83,760
(ਪਹਿਲੀ ਖੁਰਾਕ) ਅਤੇ 1,81,89,676 (ਦੂਜੀ ਖੁਰਾਕ) ਸ਼ਾਮਲ ਹਨ ।
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
97,38,148
|
ਦੂਜੀ ਖੁਰਾਕ
|
66,91,350
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,48,70,081
|
ਦੂਜੀ ਖੁਰਾਕ
|
83,06,020
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
92,97,532
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
6,02,11,957
|
ਦੂਜੀ ਖੁਰਾਕ
|
96,84,295
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
5,63,83,760
|
ਦੂਜੀ ਖੁਰਾਕ
|
1,81,89,676
|
|
ਕੁੱਲ
|
19,33,72,819
|
ਦੇਸ਼ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਖੁਰਾਕਾਂ ਵਿੱਚੋਂ 66.30 ਫੀਸਦ ਖੁਰਾਕਾਂ 10 ਰਾਜਾਂ ਵਿੱਚ ਦਿੱਤੀਆਂ ਗਈਆਂ ਹਨ।
****
ਐਮ.ਵੀ.
(Release ID: 1720991)
Visitor Counter : 222
Read this release in:
English
,
Urdu
,
Marathi
,
Hindi
,
Bengali
,
Assamese
,
Gujarati
,
Odia
,
Tamil
,
Telugu
,
Malayalam