ਸਿੱਖਿਆ ਮੰਤਰਾਲਾ
ਕੇਂਦਰੀ ਰੱਖਿਆ ਮੰਤਰੀ ਨੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਅਤੇ ਕਿੱਤਾਮੁਖੀ ਕੋਰਸਾਂ ਦੀਆਂ ਦਾਖਲਾ ਪ੍ਰੀਖਿਆਵਾਂ ਦੇ ਸੰਚਾਲਨ ਲਈ ਨੈਸ਼ਨਲ ਕੰਸਲਟੇਸ਼ਨ ਦੀ ਪ੍ਰਧਾਨਗੀ ਕੀਤੀ
ਸਮੁੱਚਾ ਦੇਸ਼ ਵਿਦਿਆਰਥਈਆਂ ਦੀ ਸੁਰੱਖਿਆ ਅਤੇ ਵਿੱਦਿਅਕ ਭਲਾਈ ਅਤੇ ਸਿੱਖਿਆ ਪ੍ਰਣਾਲੀ ਦੇ ਸੁਚਾਰੂ ਸੰਚਾਲਨ ਨੂੰ ਸੁਨਿਸ਼ਚਿਤ ਕਰਨ ਲਈ ਇਕਜੁਟ ਹੋ ਗਿਆ ਹੈ - ਸ਼੍ਰੀ ਰਮੇਸ਼ ਪੋਖਰਿਯਾਲ 'ਨਿਸ਼ੰਕ'
Posted On:
23 MAY 2021 5:51PM by PIB Chandigarh
ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲਾ ਵਲੋਂ ਅੱਜ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿੱਖਿਆ ਮੰਤਰੀਆਂ ਅਤੇ ਪ੍ਰਸ਼ਾਸਕਾਂ ਨਾਲ ਰਾਸ਼ਟਰੀ ਸਲਾਹ ਮਸ਼ਵਰਾ ਆਯੋਜਿਤ ਕੀਤਾ ਗਿਆ। ਸਲਾਹ ਮਸ਼ਵਰੇ ਦੀ ਪ੍ਰਧਾਨਗੀ ਕੇਂਦਰੀ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਕੀਤੀ ਅਤੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਰਮੇਸ਼ ਪੋਖਰਿਯਾਲ 'ਨਿਸ਼ੰਕ', ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਅਤੇ ਕਪੜਾ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ, ਕੇਂਦਰੀ ਵਣ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਅਤੇ ਸਿੱਖਿਆ ਰਾਜ ਮੰਤਰੀ ਸ਼੍ਰੀ ਸੰਜੇ ਧੋਤਰੇ, ਉੱਚ ਸਿੱਖਿਆ ਬਾਰੇ ਸਕੱਤਰ ਸ਼੍ਰੀ ਅਮਿਤ ਖਰੇ, ਸਕੂਲ ਸਿੱਖਿਆ ਬਾਰੇ ਸਕੱਤਰ ਸ਼੍ਰੀਮਤੀ ਅਨੀਤਾ ਕਰਵਲ ਅਤੇ ਮੰਤਰਾਲਾ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਸ਼ਾਮਿਲ ਹੋਏ।
https://twitter.com/DrRPNishank/status/1396428256958578688?s=20
ਵਿਚਾਰ ਚਰਚਾ ਲਈ ਮੰਚ ਨੂੰ ਖੋਲ੍ਹਦਿਆਂ ਸਿੱਖਿਆ ਮੰਤਰੀ ਸ਼੍ਰੀ ਰਮੇਸ਼ ਪੋਖਰਿਯਾਲ 'ਨਿਸ਼ੰਕ' ਨੇ ਭਾਰਤ ਸਰਕਾਰ ਦੇ ਕੈਬਿਨੇਟ ਮੰਤਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਅੱਜ ਦੀ ਮੀਟਿੰਗ ਵਿਚ ਹਿੱਸਾ ਲੈ ਕੇ ਮੁਢਲੀ ਵਿਚਾਰ ਚਰਚਾ ਨੂੰ ਭਾਰੀ ਸਮਰਥਨ ਦਿੱਤਾ ਜਿਸ ਨਾਲ ਇਹ ਵਿਚਾਰ ਚਰਚਾ ਸਲਾਹ ਮਸ਼ਵਰੇ ਵੱਲ ਵਧੀ ਅਤੇ ਮੀਟਿੰਗ ਵਿਚ ਮੌਜੂਦ ਰਹੇ। ਇਥੇ ਇਹ ਜ਼ਿਕਰਯੋਗ ਹੈ ਕਿ 21 ਮਈ 2021 ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ 9 ਕੇਂਦਰੀ ਕੈਬਿਨੇਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਹੋਈ ਸੀ ਜਿਸ ਵਿਚ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅਤੇ ਆਲ ਇੰਡੀਆ ਦਾਖਲਾ ਪ੍ਰੀਖਿਆਵਾਂ ਸੰਚਾਲਤ ਕਰਨ ਤੇ ਵਿਚਾਰ ਕੀਤਾ ਗਿਆ ਸੀ। ਮੰਤਰੀ ਨੇ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਦਾ ਪ੍ਰੀਖਿਆਵਾਂ ਨਾਲ ਸੰਬੰਧਤ ਚਰਚਾ ਲਈ ਸਮਾਂ ਦੇਣ ਅਤੇ ਵਡਮੁੱਲੇ ਸੁਝਾਅ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ, ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ, ਸਿੱਖਿਆ ਰਾਜ ਮੰਤਰੀ ਦਾ ਮੀਟਿੰਗ ਵਿਚ ਹਿੱਸਾ ਲੈਣ ਲਈ ਧੰਨਵਾਦ ਕੀਤਾ। ਸਿੱਖਿਆ ਮੰਤਰੀ ਨੇ ਭਾਰਤ ਸਰਕਾਰ ਦੀ ਬੱਚਿਆਂ ਦੀ ਰੱਖਿਆ ਅਤੇ ਸੁਰੱਖਿਆ ਨੂੰ ਪਹਿਲੀ ਤਰਜੀਹ ਦੇਣ ਬਾਰੇ ਵਚਨਬੱਧਤਾ ਪ੍ਰਗਟਾਈ। ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੀ ਵਿੱਦਿਅਕ ਭਲਾਈ ਅਤੇ ਸਿੱਖਿਆ ਪ੍ਰਣਾਲੀ ਦੇ ਸੁਚਾਰੂ ਰੂਪ ਵਿਚ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਇਕਜੁਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਣ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਸਰਕਾਰ ਨੇ ਸਿੱਖਿਆ ਨੂੰ ਔਨਲਾਈਨ ਵਿਧੀ ਤੇ ਲਿਆਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਘਰ ਸਕੂਲਾਂ ਵਿਚ ਪਰਿਵਰਤਿਤ ਹੋ ਗਏ ਹਨ।
ਮੰਤਰੀ ਨੇ ਬਾਰ੍ਹਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਅਤੇ ਆਲ ਇੰਡੀਆ ਦਾਖਲਾ ਪ੍ਰੀਖਿਆਵਾਂ ਦੀ ਮਹੱਤਤਾ ਤੇ ਚਰਚਾ ਕੀਤੀ ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਆਕਾਰ ਅਤੇ ਵਿਆਖਿਆ ਮਿਲ ਰਹੀ ਹੈ। ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਅਸੀਂ ਸੀਬੀਐਸਈ ਬੋਰਡ ਦੀਆਂ ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਕੈਂਸਲ ਕਰਨ ਅਤੇ ਇਨਟਰਨਲ ਅਸੈਸਮੈਂਟ ਰਾਹੀਂ ਮੁਲਾਂਕਣ ਕਰਨ ਦਾ ਫੈਸਲਾ ਕੀਤਾ ਹੈ ਪਰੰਤੂ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿਦਿਆਰਥੀ ਦੇ ਭਵਿੱਖ ਦਾ ਫੈਸਲਾ ਕਰਨ ਵਿਚ ਬਹੁਤ ਜ਼ਿਆਦਾ ਮਹੱਤਵਪੂਰਨ ਹਨ।
ਉਨ੍ਹਾਂ ਕਿਹਾ ਕਿ ਇਹ ਮੀਟਿੰਗ ਕੇਂਦਰੀ ਅਤੇ ਰਾਜ ਬੋਰਡਾਂ ਅਤੇ ਹੋਰ ਪ੍ਰੀਖਿਆ ਏਜੰਸੀਆਂ ਨੂੰ ਇਸ ਯੋਗ ਬਣਾਉਣ ਲਈ ਸੱਦੀ ਗਈ ਸੀ ਤਾਕਿ ਮੌਜੂਦਾ ਚੁਣੌਤੀ ਭਰੇ ਹਾਲਾਤਾਂ ਵਿਚ ਵੱਖ-ਵੱਖ ਵਿਕਲਪਾਂ ਦੀ ਸਲਾਹ ਮਸ਼ਵਰੇ ਦੀ ਪ੍ਰਕ੍ਰਿਆ ਰਾਹੀਂ ਖੋਜ ਕੀਤੀ ਜਾ ਸਕੇ। ਸ਼੍ਰੀ ਪੋਖਰਿਯਾਲ ਨੇ ਭਰੋਸਾ ਦਿਵਾਇਆ ਕਿ ਅੱਜ ਦੀ ਮੀਟਿੰਗ ਵਿਚ ਸਾਰੇ ਹੀ ਹਿੱਸੇਦਾਰਾਂ ਨਾਲ ਹੋਈ ਗੱਲਬਾਤ ਸਾਰੇ ਵਿਦਿਆਰਥੀਆਂ ਦੇ ਹਿੱਤ ਵਿਚ ਪ੍ਰੀਖਿਆਵਾਂ ਤੇ ਯੋਗ ਫੈਸਲੇ ਤੱਕ ਪਹੁੰਚਣ ਵਿਚ ਸਹਾਇਤਾ ਕਰੇਗੀ ਅਤੇ ਸਾਡੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਏਗੀ।
ਵਿਚਾਰ ਚਰਚਾਵਾਂ ਤਕਰੀਬਨ ਦੋ ਵਿਸ਼ਿਆਂ ਤੇ ਯਾਨੀਕਿ ਸੈਂਟਰਲ ਬੋਰ਼ਡ ਆਫ ਸੈਕੰਡਰੀ ਐਜੂਕੇਸ਼ਨ ਅਤੇ ਹੋਰ ਰਾਜ ਬੋਰਡਾਂ ਵਲੋਂ ਬਾਰ੍ਹਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਸੰਚਾਲਤ ਕਰਨ ਅਤੇ ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਅਤੇ ਕਿੱਤਾਮੁਖੀ ਕੋਰਸਾਂ ਲਈ ਆਲ ਇੰਡੀਆ ਦਾਖਲਾ ਪ੍ਰੀਖਿਆਵਾਂ ਤੇ ਆਯੋਜਿਤ ਕੀਤੀਆਂ ਗਈਆਂ ਸਨ। ਪ੍ਰੀਖਿਆਵਾਂ ਦੀਆਂ ਵਿਧੀਆਂ, ਪ੍ਰਕ੍ਰਿਆ, ਅਵਧੀ ਅਤੇ ਸਮਿਆਂ ਦੇ ਸੰਬੰਧ ਵਿਚ ਵੀ ਵੱਖ-ਵੱਖ ਵਿਕਲਪਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹਾਲਾਂਕਿ ਇਸ ਮੁੱਦੇ ਤੇ ਵਿਸ਼ਾਲ ਰਜ਼ਾਮੰਦੀ ਸੀ ਫਿਰ ਵੀ ਇਹ ਫੈਸਲਾ ਕੀਤਾ ਗਿਆ ਕਿ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਇਸ ਮਾਮਲੇ ਦੀ ਹੋਰ ਜਾਂਚ ਕਰ ਸਕਦੇ ਹਨ ਅਤੇ ਆਪਣੀ ਫੀਡਬੈਕ ਲਿਖਤੀ ਰੂਪ ਵਿਚ 25 ਮਈ, 2021 ਤੱਕ ਭੇਜ ਸਕਦੇ ਹਨ।
ਮੀਟਿੰਗ ਵਿਚ ਝਾਰਖੰਡ ਅਤੇ ਗੋਆ ਦੇ ਮੁੱਖ ਮੰਤਰੀ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਰਾਜ ਸਿੱਖਿਆ ਮੰਤਰੀਆਂ, ਰਾਜ ਸਿੱਖਿਆ ਸਕੱਤਰਾਂ, ਪ੍ਰੀਖਿਆ ਬੋਰਡਾਂ ਦੇ ਚੇਅਰਪਰਸਨਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪ੍ਰਸ਼ਾਸਕਾਂ, ਭਾਰਤ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰਾਂ, ਸੀਬੀਐਸਈ, ਯੂਜੀਸੀ ਦੇ ਚੇਅਰਮੈਨ ਅਤੇ ਏਆਈਸੀਟੀਈ , ਡੀਜੀ ਐਨਟੀਏ ਅਤੇ ਕਈ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।
ਮੀਟਿੰਗ ਨੂੰ ਸਮਾਪਤ ਕਰਦਿਆਂ ਕੇਂਦਰੀ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਪ੍ਰੀਖਿਆਵਾਂ ਸੰਚਾਲਤ ਕਰਨ ਲਈ ਭਾਗੀਦਾਰਾਂ ਵਲੋਂ ਦਿੱਤੇ ਗਏ ਤਜਵੀਜ਼ਾਂ ਤੇ ਹਾਂ-ਪੱਖੀ ਸੁਝਾਵਾਂ ਲਈ ਧੰਨਵਾਦ ਕੀਤਾ। ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਬੇਨਤੀ ਕੀਤੀ ਕਿ ਉਹ ਜੇਕਰ ਕੋਈ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਇਸ ਮੰਗਲਵਾਰ ਯਾਨੀਕਿ 25 ਮਈ ਤੱਕ ਸਿੱਖਿਆ ਮੰਤਰਾਲਾ ਨੂੰ ਭੇਜ ਦੇਣ। ਉਨ੍ਹਾਂ ਕਿਹਾ ਕਿ ਮੰਤਰਾਲਾ ਇਨ੍ਹਾਂ ਸਾਰੇ ਸੁਝਾਵਾਂ ਤੇ ਵਿਚਾਰ ਕਰੇਗਾ ਅਤੇ ਜਲਦੀ ਹੀ ਅੰਤਿਮ ਫੈਸਲਾ ਲਵੇਗਾ। ਉਨ੍ਹਾਂ ਇਸ ਗੱਲ ਨੂੰ ਮੁੜ ਤੋਂ ਦੁਹਰਾਇਆ ਕਿ ਸਰਕਾਰ ਦੀ ਤਰਜੀਹ ਇਕ ਸੁਰੱਖਿਅਤ ਵਾਤਾਵਰਨ ਵਿਚ ਸਾਰੀਆਂ ਹੀ ਪ੍ਰੀਖਿਆਵਾਂ ਨੂੰ ਸੰਚਾਲਤ ਕਰਨਾ ਹੈ।
ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਪੋਸਟਪੋਨ ਕਰਨ ਬਾਰੇ ਨੋਟੀਫਾਈ ਕੀਤਾ ਸੀ ਅਤੇ ਬਾਰ੍ਹਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਦੇ ਸੰਬੰਧ ਵਿੱਚ 1 ਜੂਨ ਤੱਕ ਅੱਗੇ ਦੀ ਜਾਣਕਾਰੀ ਦੇਣ ਦੀ ਗੱਲ ਆਖੀ ਸੀ। ਇਸ ਸੰਦਰਭ ਵਿਚ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਅੱਜ ਹੋਈ ਸਲਾਹ ਮਸ਼ਵਰੇ ਦੀ ਮੀਟਿੰਗ ਤੋਂ ਬਾਅਦ ਭਾਰਤ ਸਰਕਾਰ ਵੱਖ-ਵੱਖ ਰਾਜ ਸਰਕਾਰਾਂ ਤੋਂ ਪ੍ਰਾਪਤ ਕੀਤੇ ਗਏ ਸੁਝਾਵਾਂ ਦੀ ਜਾਂਚ ਕਰੇਗੀ ਅਤੇ ਇਸ ਸੰਬੰਧ ਵਿਚ ਹੋਰ ਜਾਣਕਾਰੀ ਵਿਦਿਆਰਥੀਆਂ ਨੂੰ 1 ਜੂਨ, 2021 ਤੱਕ ਜਾਂ ਇਸ ਤੋਂ ਪਹਿਲਾਂ ਭੇਜ ਦਿੱਤੀ ਜਾਵੇਗੀ।
--------------------------------------------------
ਐਮਸੀ ਕੇਪੀ ਏਕੇ
(Release ID: 1721280)
Visitor Counter : 278