ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ ਰਾਹਤ ਸਹਾਇਤਾ ਸਬੰਧੀ ਤਾਜ਼ਾ ਜਾਣਕਾਰੀ


ਹੁਣ ਤੱਕ 17,755 ਆਕਸੀਜਨ ਕੰਸਨਟ੍ਰੇਟਰਜ਼ , 15,961 ਆਕਸੀਜਨ ਸਿਲੰਡਰਜ਼ , 19 ਆਕਸੀਜਨ ਜਨਰੇਸ਼ਨ ਪਲਾਂਟਸ , 12,913 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , 6.9 ਲੱਖ ਰੇਮਡੇਸਿਵਿਰ ਟੀਕੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਤੇਜੀ ਨਾਲ ਸਪੁਰਦ ਕੀਤੇ / ਭੇਜੇ ਗਏ ਹਨ

Posted On: 24 MAY 2021 3:40PM by PIB Chandigarh

ਭਾਰਤ ਸਰਕਾਰ ਵੱਖ ਵੱਖ ਮੁਲਕਾਂ / ਸੰਸਥਾਵਾਂ ਤੋਂ 27 ਅਪ੍ਰੈਲ 2021 ਤੋਂ ਅੰਤਰਰਾਸ਼ਟਰੀ ਸਹਿਯੋਗ ਤਹਿਤ ਕੋਵਿਡ 19 ਰਾਹਤ ਮੈਡੀਕਲ ਪੂਰਤੀ ਪ੍ਰਾਪਤ ਕਰ ਰਹੀ ਹੈ । ਇਹ ਰਾਹਤ ਕੋਵਿਡ 19 ਦੇ ਪ੍ਰਬੰਧਨ ਲਈ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯਤਨਾਂ ਨੂੰ ਵਧਾਉਣ ਲਈ ਤੇਜ਼ੀ ਨਾਲ ਭੇਜੇ / ਸਪੁਰਦ ਕੀਤੇ ਜਾ ਰਹੇ ਹਨ ।
ਕੁਲ ਮਿਲਾ ਕੇ 17,755  ਆਕਸੀਜਨ ਕੰਸਨਟ੍ਰੇਟਰਜ਼, 15,961  ਆਕਸੀਜਨ ਸਿਲੰਡਰ, 19 ਆਕਸੀਜਨ ਜਨਰੇਸ਼ਨ ਪਲਾਂਟ , 12,913 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ ,  6.9 ਲੱਖ ਰੇਮਡੇਸਿਵਿਰ ਟੀਕੇ 27 ਅਪ੍ਰੈਲ ਤੋਂ 23 ਮਈ ਤੱਕ ਸੜਕੀ ਅਤੇ ਹਵਾਈ ਰਸਤੇ ਸਪੁਰਦ / ਭੇਜੇ ਗਏ ਹਨ ।
22/23 ਮਈ 2021 ਐਂਟੇਰੀਓ (ਕਨੇਡਾ) , ਯੂ ਕੇ , ਆਸਟ੍ਰੇਲੀਆ , ਮਲੇਸ਼ੀਆ , ਯੂਸ ਐੱਸ ਆਈ ਐੱਸ ਪੀ ਐੱਫ , ਬੋਧੀ ਸੰਘ (ਵੀਅਤਨਾਮ) , ਐੱਸ ਅਤੇ ਜੇ ਚੈਰੀਟੇਬਲ ਟਰਸਟ (ਯੂ ਕੇ) ਤੋਂ ਪ੍ਰਾਪਤ ਹੋਈਆਂ ਮੁੱਖ ਖੇਪਾਂ ਵਿੱਚ ਹੇਠ ਲਿਖੇ ਉਪਕਰਨ ਤੇ ਹੋਰ ਵਸਤਾਂ ਸ਼ਾਮਲ ਹਨ ।

 

Consignments

Quantity

Oxygen Concentrators

1,125

Ventilators/Bi-PAP/CPAP

1,397

 

ਇਸ ਤੋਂ ਇਲਾਵਾ ਦਸਤਾਨੇ ਅਤੇ ਵਾਇਰਲ ਟਰਾਂਸਪੋਰਟ ਮੀਡੀਆ ਵੀ ਪ੍ਰਾਪਤ ਹੋਏ ਹਨ ।
ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਨੂੰ ਫੌਰੀ ਤੌਰ ਤੇ ਪ੍ਰਭਾਵੀ ਢੰਗ ਨਾਲ ਭੇਜੀਆਂ ਜਾ ਰਹੀਆਂ ਵਸਤਾਂ ਇੱਕ ਜਾਰੀ ਅਭਿਆਸ ਹੈ ।
ਕੇਂਦਰੀ ਸਿਹਤ ਮੰਤਰਾਲਾ ਰੋਜ਼ਾਨਾ ਅਧਾਰ ਤੇ ਸਮੁੱਚੀ ਨਿਗਰਾਨੀ ਕਰ ਰਿਹਾ ਹੈ । ਕੇਂਦਰੀ ਸਿਹਤ ਮੰਤਰਾਲੇ ਵਿੱਚ ਇੱਕ ਸਮਰਪਿਤ ਤਾਲਮੇਲ ਸੈੱਲ ਗਠਿਤ ਕੀਤਾ ਗਿਆ ਹੈ , ਜੋ ਵਿਦੇਸ਼ੀ ਕੋਵਿਡ ਰਾਹਤ ਸਮੱਗਰੀ ਜਿਵੇਂ ਗਰਾਂਟ ਅਤੇ ਦਾਨ ਦੀ ਐਲੋਕੇਸ਼ਨ ਅਤੇ ਪ੍ਰਾਪਤੀ ਲਈ ਤਾਲਮੇਲ ਕਰ ਰਿਹਾ ਹੈ । ਇਸ ਸੈੱਲ ਨੇ 26 ਅਪ੍ਰੈਲ 2021 ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ । ਸਿਹਤ ਮੰਤਰਾਲੇ ਵੱਲੋਂ 02 ਮਈ 2021 ਤੋਂ ਇੱਕ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ ਬਣਾਇਆ ਅਤੇ ਲਾਗੂ ਕੀਤਾ ਗਿਆ ਹੈ ।


*********************

ਐੱਮ ਵੀ
ਐੱਚ ਐੱਫ ਡਬਲਯੁ / ਕੋਵਿਡ ਰਾਹਤ ਸਮੱਗਰੀ ਐਲੋਕੇਸ਼ਨ / 24 ਮਈ 2021 / 4



(Release ID: 1721413) Visitor Counter : 190