ਰੇਲ ਮੰਤਰਾਲਾ

ਅਸਾਮ ਵਿੱਚ ਅੱਜ ਪਹੁੰਚੀ ਪਹਿਲੀ ਆਕਸੀਜਨ ਐਕਸਪ੍ਰੈਸ ਨੇ ਅੱਜ 80 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ


ਕਰਨਾਟਕ ਨੂੰ ਆਕਸੀਜਨ ਦੀ ਸਪਲਾਈ 1000 ਮੀਟ੍ਰਿਕ ਟਨ ਤੋਂ ਉੱਪਰ ਪਹੁੰਚੀ

ਹੁਣ ਤੱਕ 234 ਆਕਸੀਜਨ ਐਕਸਪ੍ਰੈਸ ਨੇ 936 ਟੈਂਕਰਾਂ ਵਿੱਚ ਦੇਸ਼ ਦੇ 14 ਰਾਜਾਂ ਨੂੰ ਆਕਸੀਜਨ ਦੇ ਰੂਪ ਵਿੱਚ ਰਾਹਤ ਪਹੁੰਚਾਈ ਹੈ
9 ਆਕਸੀਜਨ ਐਕਸਪ੍ਰੈਸ 31 ਟੈਂਕਰਾਂ ਵਿੱਚ 569 ਮੀਟ੍ਰਿਕ ਟਨ ਆਕਸੀਜਨ ਲੈ ਕੇ ਆਪਣੇ ਮਾਰਗ ‘ਤੇ

ਆਕਸੀਜਨ ਐਕਸਪ੍ਰੈਸ ਦੁਆਰਾ 14 ਰਾਜਾਂ- ਉੱਤਰਾਖੰਡ, ਕਰਨਾਟਕ, ਮਹਾਰਸ਼ਟਰ, ਮੱਧ ਪ੍ਰਦੇਸ਼, ਆਂਧਰ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਨੂੰ ਆਕਸੀਜਨ ਦੇ ਰੂਪ ਵਿੱਚ ਸਹਾਇਤਾ ਪਹੁੰਚਾਈ ਗਈ

ਹੁਣ ਤੱਕ ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ ਆਕਸੀਜਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3609 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 566 ਮੀਟ੍ਰਿਕ ਟਨ, ਦਿੱਲੀ ਵਿੱਚ 4300 ਮੀਟ੍ਰਿਕ ਟਨ, ਹਰਿਆਣਾ ਵਿੱਚ 1759 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 1063 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਮਿਲਨਾਡੂ ਵਿੱਚ 857 ਮੀਟ੍ਰਿਕ ਟਨ, ਆਂਧਰ ਪ੍ਰਦੇਸ਼ ਵਿੱਚ 642 ਮੀਟ੍ਰਿਕ ਟਨ, ਪੰਜਾਬ ਵਿੱਚ 153 ਮੀਟ੍ਰਿਕ ਟਨ, ਕੇਰਲ ਵਿੱਚ 246 ਮੀਟ੍ਰਿਕ ਟਨ, ਤੇਲੰਗਨਾ ਵਿੱਚ 976 ਮੀਟ੍ਰਿਕ ਟਨ ਅਤੇ ਅਸਾਮ ਵਿੱਚ 80 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਹੋਈ

Posted On: 23 MAY 2021 1:41PM by PIB Chandigarh

ਭਾਰਤੀ ਰੇਲਵੇ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਅਤੇ ਨਵੇਂ ਉਪਾਵਾਂ ਦੀ ਤਲਾਸ਼ ਦੇ ਨਾਲ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਮੰਗ ‘ਤੇ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਆਪਣੇ ਅਭਿਯਾਨ ‘ਤੇ ਨਿਰੰਤਰ ਕੰਮ ਕਰ ਰਹੀ ਹੈ। ਭਾਰਤੀ ਰੇਲਵੇ ਹੁਣ ਤੱਕ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ 936 ਟੈਂਕਰਾਂ ਵਿੱਚ ਲਗਭਗ 15284 ਮੀਟ੍ਰਿਕ ਟਨ ਮੈਡੀਕਲ ਉਪਯੋਗ ਲਈ ਤਰਲ ਆਕਸੀਜਨ ਦੀ ਸਪਲਾਈ ਕਰ ਚੁੱਕਿਆ ਹੈ।

 

ਇੱਥੇ ਇਹ ਜ਼ਿਕਰਯੋਗ ਹੈ ਕਿ ਹੁਣ ਤੱਕ 234 ਆਕਸੀਜਨ ਐਕਸਪ੍ਰੈਸ ਨੇ ਆਪਣੀ ਯਾਤਰਾ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਰਾਜਾਂ ਨੂੰ ਆਕਸੀਜਨ ਦੇ ਰੂਪ ਵਿੱਚ ਰਾਹਤ ਪਹੁੰਚਾਈ ਹੈ।

 

ਇਸ ਰਿਲੀਜ਼ ਦੇ ਜਾਰੀ ਹੋਣ ਦੇ ਸਮੇਂ ਤੱਕ 9 ਆਕਸੀਜਨ ਐਕਸਪ੍ਰੈਸ 31 ਟੈਂਕਰਾਂ ਵਿੱਚ 569 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਲੈ ਕੇ ਆਪਣੇ ਨਿਰਧਾਰਿਤ ਮੰਜ਼ਿਲਾਂ ਦੇ ਵੱਲ ਰਵਾਨਾ ਹੋ ਚੁੱਕੀਆਂ ਹਨ।

 

ਅਸਾਮ ਵਿੱਚ ਅੱਜ ਪਹਿਲੀ ਆਕਸੀਜਨ ਐਕਸਪ੍ਰੈਸ ਦਿਨ ਵਿੱਚ 11.30 ਵਜੇ ਪਹੁੰਚੀ, ਜਿਸ ਨੇ 4 ਟੈਂਕਰਾਂ ਵਿੱਚ 80 ਮੀਟ੍ਰਿਕ ਟਨ ਆਕਸੀਜਨ ਦੀ ਪਹਿਲੀ ਖੇਪ ਪਹੁੰਚਾਈ।

ਕਰਨਾਟਕ ਵਿੱਚ ਆਕਸੀਜਨ ਐਕਸਪ੍ਰੈਸ ਦੁਆਰਾ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਅੰਕੜਾ 1000 ਮੀਟ੍ਰਿਕ ਟਨ ਤੋਂ ਉੱਪਰ ਪਹੁੰਚਿਆ।

ਆਕਸੀਜਨ ਐਕਸਪ੍ਰੈਸ ਦੁਆਰਾ ਹੁਣ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਆਕਸੀਜਨ ਦੀ ਦੈਨਿਕ ਸਪਲਾਈ 800 ਮੀਟ੍ਰਿਕ ਟਨ ਤੋਂ ਵੱਧ ਹੋ ਗਈ ਹੈ।

ਭਾਰਤੀ ਰੇਲਵੇ, ਰਾਜਾਂ ਦੀ ਮੰਗ ‘ਤੇ ਸੰਭਵ ਮਾਤਰਾ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਲਈ ਪ੍ਰਤੀਬੱਧ ਹੈ ਅਤੇ ਇਸ ‘ਤੇ ਲਗਾਤਾਰ ਕੰਮ ਕਰ ਰਿਹਾ ਹੈ।

ਆਕਸੀਜਨ ਐਕਸਪ੍ਰੈਸ ਦੁਆਰਾ ਜਿਨ੍ਹਾਂ ਰਾਜਾਂ ਵਿੱਚ ਆਕਸੀਜਨ ਦੀ ਸਪਲਾਈ ਹੁਣ ਤੱਕ ਕੀਤੀ ਗਈ ਹੈ ਉਨ੍ਹਾਂ ਦੇ ਨਾਮ ਹਨ– ਉੱਤਰਾਖੰਡ, ਕਰਨਾਟਕ, ਮਹਾਰਸ਼ਟਰ, ਮੱਧ ਪ੍ਰਦੇਸ਼, ਆਂਧਰ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ।

ਇਸ ਰਿਲੀਜ਼ ਦੇ ਜਾਰੀ ਕੀਤੇ ਜਾਣ ਦੇ ਸਮੇਂ ਤੱਕ ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ ਆਕਸੀਜਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3609 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 566 ਮੀਟ੍ਰਿਕ ਟਨ, ਦਿੱਲੀ ਵਿੱਚ 4300 ਮੀਟ੍ਰਿਕ ਟਨ, ਹਰਿਆਣਾ ਵਿੱਚ 1759 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 1063 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਮਿਲਨਾਡੂ ਵਿੱਚ 857 ਮੀਟ੍ਰਿਕ ਟਨ, ਆਂਧਰ ਪ੍ਰਦੇਸ਼ ਵਿੱਚ 642 ਮੀਟ੍ਰਿਕ ਟਨ, ਪੰਜਾਬ ਵਿੱਚ 153 ਮੀਟ੍ਰਿਕ ਟਨ, ਕੇਰਲ ਵਿੱਚ 246 ਮੀਟ੍ਰਿਕ ਟਨ, ਤੇਲੰਗਨਾ ਵਿੱਚ 976 ਮੀਟ੍ਰਿਕ ਟਨ ਅਤੇ ਅਸਾਮ ਵਿੱਚ 80 ਮੀਟ੍ਰਿਕ ਟਨ  ਆਕਸੀਜਨ ਦੀ ਸਪਲਾਈ ਹੋਈ।

 

ਰੇਲਵੇ ਨੇ ਆਕਸੀਜਨ ਦੀ ਸਪਲਾਈ ਦੇ ਲਈ ਨਵੇਂ ਮਾਰਗਾਂ ਦੀ ਵੀ ਪਛਾਣ ਕੀਤੀ ਹੈ ਅਤੇ ਆਪਾਤ ਸਥਿਤੀ ਵਿੱਚ ਰਾਜਾਂ ਵੱਲੋਂ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਮੰਗ ਨੂੰ ਪੂਰਾ ਕਰਨ ਦੇ ਲਈ ਤਿਆਰ ਹੈ। ਤਰਲ ਮੈਡੀਕਲ ਆਕਸੀਜਨ ਦੇ ਲਈ ਭਾਰਤੀ ਰੇਲਵੇ ਨੂੰ ਟੈਂਕਰ ਰਾਜ ਵੱਲੋਂ ਉਪਲਬਧ ਕਰਵਾਏ ਜਾਂਦੇ ਹਨ।

 

ਜ਼ਿਕਰਯੋਗ ਹੈ ਕਿ ਆਕਸੀਜਨ ਐਕਸਪ੍ਰੈਸ ਦੀ ਸ਼ੁਰੂਆਤ 28 ਦਿਨ ਪਹਿਲਾਂ 24 ਅਪ੍ਰੈਲ ਨੂੰ ਹੋਈ ਸੀ ਅਤੇ ਪਹਿਲੀ ਆਕਸੀਜਨ ਐਕਸਪ੍ਰੈਸ 126 ਮੀਟ੍ਰਿਕ ਟਨ ਆਕਸੀਜਨ ਦੇ ਨਾਲ ਮਹਾਰਾਸ਼ਟਰ ਪੁਹੰਚੀ ਸੀ।

 

ਭਾਰਤੀ ਰੇਲਵੇ ਦੀ ਆਕਸੀਜਨ ਐਕਸਪ੍ਰੈਸ, ਵੱਖ-ਵੱਖ ਰਾਜਾਂ ਨੂੰ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਲਈ ਇੱਧਰ ਤੋਂ ਉੱਧਰ ਦੌੜ ਰਹੀਆਂ ਹਨ। ਆਕਸੀਜਨ ਐਕਸਪ੍ਰੈਸ ਪੱਛਮ ਬੰਗਾਲ ਵਿੱਚ ਹਾਪਾ, ਬੜੌਦਾ ਅਤੇ ਮੁੰਦਰਾ ਤੋਂ ਪੂਰਬ ਵਿੱਚ ਰਾਊਰਕੇਲਾ, ਦੁਰਗਾਪੁਰ, ਟਾਟਾਨਗਰ ਅਤੇ ਅੰਗੁਲ ਤੋਂ ਆਕਸੀਜਨ ਲੈ ਕੇ ਵਿਵਸਥਿਤ ਅਤੇ ਯੋਜਨਾਬੱਧ ਤਰੀਕੇ ਨਾਲ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਵਿੱਚ ਸਪਲਾਈ ਕਰ ਰਹੀਆਂ ਹਨ।

ਆਕਸੀਜਨ ਦੇ ਰੂਪ ਵਿੱਚ ਸਹਾਇਤਾ ਦੀ ਜਲਦੀ ਤੋਂ ਜਲਦੀ ਸਪਲਾਈ ਕਰਨ ਦੇ ਲਈ ਭਾਰਤੀ ਰੇਲਵੇ ਆਕਸੀਜਨ ਐਕਸਪ੍ਰੈਸ ਮਾਲ ਗੱਡੀ ਚਲਾਉਣ ਵਿੱਚ ਨਵੇਂ ਅਤੇ ਬੇਮਿਸਾਲ ਮਾਨਕ ਸਥਾਪਿਤ ਕਰ ਰਿਹਾ ਹੈ। ਲੰਬੀ ਦੂਰੀ ਦੇ ਜ਼ਿਆਦਾਤਰ ਮਾਮਲਿਆਂ ਵਿੱਚ ਮਾਲ ਗੱਡੀ ਦੀ ਔਸਤ ਗਤੀ 55 ਕਿਲੋਮੀਟਰ ਤੋਂ ਵੱਧ ਰਹੀ ਹੈ। ਉੱਚ ਪ੍ਰਾਥਮਿਕਤਾ ਦੇ ਗ੍ਰੀਨ ਕੌਰੀਡੋਰ ਵਿੱਚ ਆਪਾਤ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਮੰਡਲਾਂ ਦੇ ਪਰਿਚਾਲਨ ਦਲ ਬਹੁਤ ਜ਼ਿਆਦਾ ਚੁਣੌਤੀਪੂਰਨ ਸਥਿਤੀਆਂ ਵਿੱਚ ਕੰਮ ਕਰ ਰਹੇ ਹਨ। ਚਾਲਕ ਦਲ ਬਦਲਣ ਜਿਹੀਆਂ ਤਕਨੀਕੀ ਜ਼ਰੂਰਤਾਂ ਦੇ ਲਈ ਗੱਡੀ ਦੇ ਠਹਿਰਣ ਦੇ ਸਮੇਂ (ਸਟੌਪੇਜ) ਨੂੰ ਘਟਾ ਕੇ 1 ਮਿੰਟ ਕਰ ਦਿੱਤਾ ਗਿਆ ਹੈ। 

ਮਾਰਗਾਂ ਨੂੰ ਲਗਾਤਾਰ ਖੁੱਲ੍ਹਾ ਰੱਖਿਆ ਜਾ ਰਿਹਾ ਹੈ ਅਤੇ ਆਕਸੀਜਨ ਐਕਸਪ੍ਰੈਸ ਦੇ ਸੁਚਾਰੂ ਪਰਿਚਾਲਨ ਦੇ ਲਈ ਉੱਚ ਪੱਧਰ ‘ਤੇ ਚੌਕਸੀ ਵਰਤੀ ਜਾ ਰਹੀ ਹੈ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਕਸੀਜਨ ਐਕਸਪ੍ਰੈਸ ਦੇ ਲਈ ਕੀਤੇ ਗਏ ਇਨ੍ਹਾਂ ਪ੍ਰਬੰਧਾਂ ਦੇ ਨਾਲ ਇਹ ਵੀ ਧਿਆਨ ਰੱਖਿਆ ਜਾ ਰਿਹਾ ਹੈ ਕਿ ਹੋਰ ਮਾਲਗੱਡੀਆਂ ਦੇ ਪਰਿਚਾਲਨ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਆਕਸੀਜਨ ਦੀ ਸਪਲਾਈ ਇੱਕ ਜਟਿਲ ਪ੍ਰਕਿਰਿਆ ਹੈ ਅਤੇ ਸਪਲਾਈ ਨਾਲ ਜੁੜੇ ਅੰਕੜੇ ਲਗਾਤਾਰ ਅਪਡੇਟ ਕੀਤੇ ਜਾ ਰਹੇ ਹਨ। ਕੁਝ ਹੋਰ ਆਕਸੀਜਨ ਐਕਸਪ੍ਰੈਸ ਦੇਰ ਰਾਤ ਆਪਣੀਆਂ-ਆਪਣੀਆਂ ਮੰਜ਼ਿਲਾਂ ਦੇ ਵੱਲ ਰਵਾਨਾ ਹੋਣਗੀਆਂ।

****

ਡੀਜੇਐੱਨ/ਐੱਮਕੇਵੀ


(Release ID: 1721425) Visitor Counter : 218