ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ ਰਾਹਤ ਸਹਾਇਤਾ ਸਬੰਧੀ ਤਾਜ਼ਾ ਜਾਣਕਾਰੀ


ਹੁਣ ਤੱਕ 17,755 ਆਕਸੀਜਨ ਕੰਸਨਟ੍ਰੇਟਰਜ਼ , 16,301 ਆਕਸੀਜਨ ਸਿਲੰਡਰਜ਼ , 19 ਆਕਸੀਜਨ ਜਨਰੇਸ਼ਨ ਪਲਾਂਟਸ , 13,449 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , 6.9 ਲੱਖ ਰੇਮਡੇਸਿਵਿਰ ਟੀਕੇ, 12 ਲੱਖ ਫੈਵੀਪਿਰਾਵੀਰ ਗੋਲੀਆਂ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਤੇਜੀ ਨਾਲ ਸਪੁਰਦ ਕੀਤੇ / ਭੇਜੇ ਗਏ


Posted On: 25 MAY 2021 2:48PM by PIB Chandigarh

ਭਾਰਤ ਸਰਕਾਰ ਵੱਖ ਵੱਖ ਮੁਲਕਾਂ / ਸੰਸਥਾਵਾਂ ਤੋਂ 27 ਅਪ੍ਰੈਲ 2021 ਤੋਂ ਅੰਤਰਰਾਸ਼ਟਰੀ ਸਹਿਯੋਗ ਤਹਿਤ ਕੋਵਿਡ 19 ਰਾਹਤ ਮੈਡੀਕਲ ਪੂਰਤੀ ਪ੍ਰਾਪਤ ਕਰ ਰਹੀ ਹੈ । ਇਹ ਰਾਹਤ ਕੋਵਿਡ 19 ਦੇ ਪ੍ਰਬੰਧਨ ਲਈ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯਤਨਾਂ ਨੂੰ ਵਧਾਉਣ ਲਈ ਤੇਜ਼ੀ ਨਾਲ ਭੇਜੇ / ਸਪੁਰਦ ਕੀਤੇ ਜਾ ਰਹੇ ਹਨ ।
ਕੁਲ ਮਿਲਾ ਕੇ 17,755  ਆਕਸੀਜਨ ਕੰਸਨਟ੍ਰੇਟਰਜ਼, 16,301  ਆਕਸੀਜਨ ਸਿਲੰਡਰ, 19 ਆਕਸੀਜਨ ਜਨਰੇਸ਼ਨ ਪਲਾਂਟ , 13,449 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ ,  6.9 ਲੱਖ ਰੇਮਡੇਸਿਵਿਰ ਟੀਕੇ , 12 ਲੱਖ ਫੈਵੀਪਿਰਾਵੀਰ ਗੋਲੀਆਂ 27 ਅਪ੍ਰੈਲ ਤੋਂ 24 ਮਈ ਤੱਕ ਸੜਕੀ ਅਤੇ ਹਵਾਈ ਰਸਤੇ ਸਪੁਰਦ / ਭੇਜੇ ਗਏ ਹਨ ।
23/24 ਮਈ 2021 ਨੂੰ ਸੰਯੁਕਤ ਅਰਬ ਅਮਾਰਾਤ , ਸਿੰਗਾਪੁਰ , ਐਂਟੇਰੀਓ (ਕਨੇਡਾ) , ਯੂਸ ਐੱਸ ਆਈ ਐੱਸ ਪੀ ਐੱਫ , ਨੈਸਲੇ , ਸਵਿੱਸ ਇੰਡੀਆ ਚੈਂਬਰ ਆਫ ਕਾਮਰਸ ਤੋਂ ਪ੍ਰਾਪਤ ਹੋਈਆਂ ਮੁੱਖ ਖੇਪਾਂ ਵਿੱਚ ਹੇਠ ਲਿਖੇ ਉਪਕਰਨ ਤੇ ਹੋਰ ਵਸਤਾਂ ਸ਼ਾਮਲ ਹਨ । 

Consignments

Quantity

Oxygen Concentrators

20

Oxygen Cylinders

540

Ventilators/Bi-PAP/CPAP

536


ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਨੂੰ ਫੌਰੀ ਤੌਰ ਤੇ ਪ੍ਰਭਾਵੀ ਢੰਗ ਨਾਲ ਭੇਜੀਆਂ ਜਾ ਰਹੀਆਂ ਵਸਤਾਂ ਇੱਕ ਜਾਰੀ  ਅਭਿਆਸ ਹੈ ।
ਕੇਂਦਰੀ ਸਿਹਤ ਮੰਤਰਾਲਾ ਰੋਜ਼ਾਨਾ ਅਧਾਰ ਤੇ ਸਮੁੱਚੀ ਨਿਗਰਾਨੀ ਕਰ ਰਿਹਾ ਹੈ । ਕੇਂਦਰੀ ਸਿਹਤ ਮੰਤਰਾਲੇ ਵਿੱਚ ਇੱਕ ਸਮਰਪਿਤ ਤਾਲਮੇਲ ਸੈੱਲ ਗਠਿਤ ਕੀਤਾ ਗਿਆ ਹੈ , ਜੋ ਵਿਦੇਸ਼ੀ ਕੋਵਿਡ ਰਾਹਤ ਸਮੱਗਰੀ ਜਿਵੇਂ ਗਰਾਂਟ ਅਤੇ ਦਾਨ ਦੀ ਐਲੋਕੇਸ਼ਨ ਅਤੇ ਪ੍ਰਾਪਤੀ ਲਈ ਤਾਲਮੇਲ ਕਰ ਰਿਹਾ ਹੈ । ਇਸ ਸੈੱਲ ਨੇ 26 ਅਪ੍ਰੈਲ 2021 ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ । ਸਿਹਤ ਮੰਤਰਾਲੇ ਵੱਲੋਂ 02 ਮਈ 2021 ਤੋਂ ਇੱਕ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ ਬਣਾਇਆ ਅਤੇ ਲਾਗੂ ਕੀਤਾ ਗਿਆ ਹੈ ।

 

********************

 

ਐੱਮ ਵੀ


(Release ID: 1721729) Visitor Counter : 239