ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕੇ ਦੀਆਂ 22 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ


ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਹਾਲੇ ਵੀ 1.77 ਕਰੋੜ ਤੋਂ ਵੱਧ ਖੁਰਾਕਾਂ ਉਪਲਬੱਧ ਹਨ

Posted On: 26 MAY 2021 10:08AM by PIB Chandigarh

ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਦੇਸ਼ ਵਿਆਪੀ ਟੀਕਾਕਰਨ

ਮੁਹਿੰਮ ਦਾ ਸਮਰਥਨ ਕਰ ਰਹੀ ਹੈ । ਇਸ ਤੋਂ ਇਲਾਵਾ, ਭਾਰਤ ਸਰਕਾਰ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀ

ਸਿੱਧੀ ਖਰੀਦ ਦੀ ਸਹੂਲਤ ਵੀ ਦੇ ਰਹੀ ਹੈ। ਟੀਕਾਕਰਨ, ਕੋਵਿਡ -19 ਮਹਾਮਾਰੀ ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਭਾਰਤ

ਸਰਕਾਰ ਦੀ ਪੰਜ-ਨੁਕਾਤੀ ਰਣਨੀਤੀ ਦਾ ਇਕ ਜ਼ਰੂਰੀ ਅਤੇ ਅਨਿੱਖੜਵਾਂ ਅੰਗ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਟੈਸਟ,

ਟ੍ਰੈਕ, ਟ੍ਰੀਟ, ਅਤੇ ਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹਨ।

 

ਕੋਵਿਡ 19 ਟੀਕਾਕਰਨ ਦੀ ਲਿਬਰਲਾਈਜ਼ਡ ਅਤੇ ਐਕਸੇਲੇਰੇਟੇਡ ਫੇਜ਼ - 3 ਦੀ ਰਣਨੀਤੀ ਨੂੰ ਲਾਗੂ ਕਰਨ ਦਾ ਕੰਮ 1 ਮਈ 2021 ਤੋਂ ਸ਼ੁਰੂ ਹੋ ਗਿਆ ਹੈ।

ਰਣਨੀਤੀ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਹਰ ਮਹੀਨੇ ਕੁਲ ਸੈਂਟਰਲ ਡਰੱਗਜ਼ ਲੈਬਾਰਟਰੀ

(ਸੀਡੀਐਲ) ਦੁਆਰਾ ਪ੍ਰਵਾਨਿਤ ਟੀਕਿਆਂ ਵਿਚੋਂ 50 ਪ੍ਰਤੀਸ਼ਤ ਲਵੇਗੀ । ਭਾਰਤ ਸਰਕਾਰ ਮਹੀਨਾਵਾਰ ਸੀਡੀਐਲ

ਦੇ ਮਾਨਤਾ ਪ੍ਰਾਪਤ ਟੀਕਿਆਂ ਦਾ 50 ਪ੍ਰਤੀਸ਼ਤ ਹਿੱਸਾ ਪ੍ਰਾਪਤ ਕਰਨਾ ਜਾਰੀ ਰੱਖੇਗੀ I ਇਹ ਟੀਕੇ ਰਾਜ ਸਰਕਾਰਾਂ

ਨੂੰ ਪੂਰੀ ਤਰ੍ਹਾਂ ਮੁਫਤ ਮੁਹੱਈਆ ਕਰਵਾਏ ਜਾਣਗੇ, ਜਿਵੇਂ ਕਿ ਪਹਿਲਾਂ ਕੀਤਾ ਜਾ ਰਿਹਾ ਸੀ।

 

ਭਾਰਤ ਸਰਕਾਰ ਵੱਲੋਂ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 22 ਕਰੋੜ ਤੋਂ ਵੱਧ ਟੀਕਾਕਰਨ ਖੁਰਾਕਾਂ (22,00,59,880) ਮੁਫ਼ਤ ਅਤੇ ਸਿੱਧੇ ਰਾਜ ਖਰੀਦ ਸ਼੍ਰੇਣੀ ਰਾਹੀਂ ਮੁਹੱਈਆ ਕਰਵਾਈਆਂ ਗਈਆਂ ਹਨ ।

ਇਸ ਵਿਚੋਂ, ਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਗਣਨਾ ਦੀ ਕੁੱਲ ਖਪਤ 20,13,74,636 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰ) ਬਣਦੀ ਹੈ ।

1.77 ਕਰੋੜ ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ (1,77,52,594) ਅਜੇ ਵੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਉਪਲਬੱਧ ਹਨ ।

 

ਇਸ ਤੋਂ ਇਲਾਵਾ, 1 ਲੱਖ  (1,00,000) ਟੀਕਿਆਂ ਦੀਆਂ ਖੁਰਾਕਾਂ ਪਾਈਪ ਲਾਈਨ ਵਿੱਚ ਹਨ ਅਤੇ ਅਗਲੇ 3 ਦਿਨਾਂ ਦੇ ਅੰਦਰ ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀਆਂ ਜਾਣਗੀਆਂ ।

 

 

********

ਐਮਵੀ / ਐਮ


(Release ID: 1721925) Visitor Counter : 261