ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ ਸਹਾਇਤਾ ਸਬੰਧੀ ਤਾਜ਼ਾ ਜਾਣਕਾਰੀ
Posted On:
26 MAY 2021 3:36PM by PIB Chandigarh
ਹੁਣ ਤੱਕ 17,831 ਆਕਸੀਜਨ ਕੰਸਨਟ੍ਰੇਟਰਜ਼ , 18,111 ਆਕਸੀਜਨ ਸਿਲੰਡਰਜ਼ , 19 ਆਕਸੀਜਨ ਜਨਰੇਸ਼ਨ ਪਲਾਂਟਸ , 13,489 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , 6.9 ਲੱਖ ਰੇਮਡੇਸਿਵਿਰ ਟੀਕੇ, 12 ਲੱਖ ਫੈਵੀਪਿਰਾਵੀਰ ਗੋਲੀਆਂ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਤੇਜੀ ਨਾਲ ਸਪੁਰਦ ਕੀਤੇ / ਭੇਜੇ ਗਏ ਹਨ I
ਭਾਰਤ ਸਰਕਾਰ ਵੱਖ ਵੱਖ ਮੁਲਕਾਂ / ਸੰਸਥਾਵਾਂ ਤੋਂ 27 ਅਪ੍ਰੈਲ 2021 ਤੋਂ ਅੰਤਰਰਾਸ਼ਟਰੀ ਸਹਿਯੋਗ ਤਹਿਤ ਕੋਵਿਡ 19 ਰਾਹਤ ਮੈਡੀਕਲ ਪੂਰਤੀ ਪ੍ਰਾਪਤ ਕਰ ਰਹੀ ਹੈ । ਇਹ ਰਾਹਤ ਕੋਵਿਡ 19 ਦੇ ਪ੍ਰਬੰਧਨ ਲਈ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯਤਨਾਂ ਨੂੰ ਵਧਾਉਣ ਲਈ ਤੇਜ਼ੀ ਨਾਲ ਭੇਜੇ / ਸਪੁਰਦ ਕੀਤੇ ਜਾ ਰਹੇ ਹਨ ।
ਕੁਲ ਮਿਲਾ ਕੇ 17,831 ਆਕਸੀਜਨ ਕੰਸਨਟ੍ਰੇਟਰਜ਼, 18,111 ਆਕਸੀਜਨ ਸਿਲੰਡਰ, 19 ਆਕਸੀਜਨ ਜਨਰੇਸ਼ਨ ਪਲਾਂਟ , 13,489 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , 6.9 ਲੱਖ ਰੇਮਡੇਸਿਵਿਰ ਟੀਕੇ , 12 ਲੱਖ ਫੈਵੀਪਿਰਾਵੀਰ ਗੋਲੀਆਂ 27 ਅਪ੍ਰੈਲ ਤੋਂ 25 ਮਈ ਤੱਕ ਸੜਕੀ ਅਤੇ ਹਵਾਈ ਰਸਤੇ ਸਪੁਰਦ ਕੀਤੇ / ਭੇਜੇ ਗਏ ਹਨ ।
24/25 ਮਈ 2021 ਵਾਸਫਸਬਰਗ (ਜਰਮਨੀ) , ਕੁਵੈਤ (ਭਾਰਤੀ ਭਾਈਚਾਰਾ ਅਤੇ ਰੈੱਡ ਕ੍ਰਿਸੈਂਟ ਸੁਸਾਇਟੀ) , ਬ੍ਰਿਟਿਸ਼ ਆਕਸੀਜਨ ਕੰਪਨੀ (ਯੂ ਕੇ) , ਯੂ ਐੱਸ ਆਈ ਐੱਸ ਈ ਐੱਫ , ਸੀ ਆਈ ਆਈ ਇੰਡੀਆ ਬਿਜ਼ਨਸ ਫੋਰਮ (ਦੱਖਣ ਅਫ਼ਰੀਕਾ) , ਵਰਲਡ ਇਨ ਹਾਰਮਨੀ , ਐੱਨ ਜੀ ਓ (ਸਪੇਨ) , ਭਾਰਤੀ ਦੂਤਘਰ (ਮੈਡਰਿਡ) ਤੋਂ ਪ੍ਰਾਪਤ ਹੋਈਆਂ ਮੁੱਖ ਖੇਪਾਂ ਵਿੱਚ ਹੇਠ ਲਿਖੇ ਉਪਕਰਨ ਤੇ ਹੋਰ ਵਸਤਾਂ ਸ਼ਾਮਲ ਹਨ ।
Consignments
|
Quantity
|
Oxygen Concentrators
|
76
|
Oxygen Cylinders
|
1,810
|
Ventilators/Bi-PAP/CPAP
|
40
|
ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਨੂੰ ਫੌਰੀ ਤੌਰ ਤੇ ਪ੍ਰਭਾਵੀ ਢੰਗ ਨਾਲ ਭੇਜੀਆਂ ਜਾ ਰਹੀਆਂ ਵਸਤਾਂ ਇੱਕ ਜਾਰੀ ਅਭਿਆਸ ਹੈ ।
ਕੇਂਦਰੀ ਸਿਹਤ ਮੰਤਰਾਲਾ ਰੋਜ਼ਾਨਾ ਅਧਾਰ ਤੇ ਸਮੁੱਚੀ ਨਿਗਰਾਨੀ ਕਰ ਰਿਹਾ ਹੈ । ਕੇਂਦਰੀ ਸਿਹਤ ਮੰਤਰਾਲੇ ਵਿੱਚ ਇੱਕ ਸਮਰਪਿਤ ਤਾਲਮੇਲ ਸੈੱਲ ਗਠਿਤ ਕੀਤਾ ਗਿਆ ਹੈ, ਜੋ ਵਿਦੇਸ਼ੀ ਕੋਵਿਡ ਰਾਹਤ ਸਮੱਗਰੀ ਜਿਵੇਂ ਗਰਾਂਟ ਅਤੇ ਦਾਨ ਦੀ ਐਲੋਕੇਸ਼ਨ ਅਤੇ ਪ੍ਰਾਪਤੀ ਲਈ ਤਾਲਮੇਲ ਕਰ ਰਿਹਾ ਹੈ । ਇਸ ਸੈੱਲ ਨੇ 26 ਅਪ੍ਰੈਲ 2021 ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ । ਸਿਹਤ ਮੰਤਰਾਲੇ ਵੱਲੋਂ 02 ਮਈ 2021 ਤੋਂ ਇੱਕ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ ਬਣਾਇਆ ਅਤੇ ਲਾਗੂ ਕੀਤਾ ਗਿਆ ਹੈ ।
***********************
ਐੱਮ ਵੀ
ਐੱਚ ਐੱਫ ਡਬਲਿਊ / ਕੋਵਿਡ ਰਾਹਤ ਸਮੱਗਰੀ ਐਲੋਕੇਸ਼ਨ / 26 ਮਈ 2021 / 4
(Release ID: 1721936)
Visitor Counter : 215