ਰੇਲ ਮੰਤਰਾਲਾ

ਚਕ੍ਰਵਾਤ ਦੇ ਚਲਦੇ ਰੇਲਵੇ ਨੇ ਪੂਰਬੀ ਰਾਜਾਂ ਤੋਂ ਆਕਸੀਜਨ ਐਕਸਪ੍ਰੈਸ ਦੇ ਸੰਚਾਲਨ ਨੂੰ ਵਧਾਇਆ


ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਰਾਹਤ ਪਹੁੰਚਾਉਣ ਦੇ ਕ੍ਰਮ ਵਿੱਚ 12 ਘੰਟੇ ਵਿੱਚ 8 ਆਕਸੀਜਨ ਐਕਸਪ੍ਰੈਸ ਨੇ 680 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ

ਆਕਸੀਜਨ ਐਕਸਪ੍ਰੈਸ ਦੁਆਰਾ ਦੇਸ਼ ਵਿੱਚ 17239 ਮੀਟ੍ਰਿਕ ਟਨ ਆਕਸੀਜਨ ਦੀ ਡਿਲੀਵਰੀ ਕੀਤੀ

263 ਆਕਸੀਜਨ ਐਕਸਪ੍ਰੈਸ ਨੇ ਆਪਣੀ ਯਾਤਰਾ ਪੂਰੀ ਕੀਤੀ ਅਤੇ 1042 ਟੈਂਕਰਾਂ ਵਿੱਚ ਦੇਸ਼ ਦੇ 14 ਰਾਜਾਂ ਵਿੱਚ ਆਕਸੀਜਨ ਦੀ ਸਪਲਾਈ ਕੀਤੀ
ਹੁਣ ਤੱਕ ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ ਆਕਸੀਜਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3649 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 633 ਮੀਟ੍ਰਿਕ ਟਨ, ਦਿੱਲੀ ਵਿੱਚ 4820 ਮੀਟ੍ਰਿਕ ਟਨ, ਹਰਿਆਣਾ ਵਿੱਚ 1911 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 1421 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਮਿਲਨਾਡੂ ਵਿੱਚ 1099 ਮੀਟ੍ਰਿਕ ਟਨ, ਆਂਧਰਾਂ ਪ੍ਰਦੇਸ਼ ਵਿੱਚ 886 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 246 ਮੀਟ੍ਰਿਕ ਟਨ ਅਤੇ ਤੇਲੰਗਾਨਾ ਵਿੱਚ 1029 ਮੀਟ੍ਰਿਕ ਟਨ ਅਤੇ ਅਸਾਮ ਵਿੱਚ 80 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਹੋਈ

Posted On: 25 MAY 2021 6:35PM by PIB Chandigarh

ਭਾਰਤੀ ਰੇਲਵੇ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਅਤੇ ਨਵੇਂ ਉਪਾਵਾਂ ਦੀ ਤਲਾਸ਼ ਦੇ ਨਾਲ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਮੰਗ ‘ਤੇ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਆਪਣੇ ਅਭਿਯਾਨ ‘ਤੇ ਨਿਰੰਤਰ ਕੰਮ ਕਰ ਰਹੀ ਹੈ। ਭਾਰਤੀ ਰੇਲਵੇ ਹੁਣ ਤੱਕ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ 1042 ਟੈਂਕਰਾਂ ਵਿੱਚ ਲਗਭਗ 17239 ਮੀਟ੍ਰਿਕ ਟਨ ਮੈਡੀਕਲ ਉਪਯੋਗ ਲਈ ਤਰਲ ਆਕਸੀਜਨ ਦੀ ਸਪਲਾਈ ਕਰ ਚੁੱਕਿਆ ਹੈ।

ਇੱਥੇ ਇਹ ਜ਼ਿਕਰਯੋਗ ਹੈ ਕਿ ਹੁਣ ਤੱਕ 263 ਆਕਸੀਜਨ ਐਕਸਪ੍ਰੈੱਸ ਨੇ ਆਪਣੀ ਯਾਤਰਾ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਰਾਜਾਂ ਨੂੰ ਆਕਸੀਜਨ ਦੇ ਰੂਪ ਵਿੱਚ ਰਾਹਤ ਪਹੁੰਚਾਈ ਹੈ। 

ਇਸ ਰਿਲੀਜ਼ ਦੇ ਜਾਰੀ ਹੋਣ ਦੇ ਸਮੇਂ ਤੱਕ 2 ਆਕਸੀਜਨ ਐਕਸਪ੍ਰੈਸ 8 ਟੈਂਕਰਾਂ ਵਿੱਚ 134 ਮੀਟ੍ਰਿਕ ਟਨ ਤੋਂ ਵੱਧ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਲੈ ਕੇ ਆਪਣੀ ਨਿਰਧਾਰਿਤ ਮੰਜ਼ਿਲਾਂ ਦੇ ਵੱਲ ਰਵਾਨਾ ਹੋ ਚੁੱਕੀਆਂ ਹਨ।

ਬੰਗਾਲ ਦੀ ਖਾੜੀ ‘ਤੇ ਬਣੇ ਚਕ੍ਰਵਾਤੀ ਤੂਫਾਨ ਦੇ ਹੋਰ ਪ੍ਰਭਾਵੀ ਹੋਣ ਤੋਂ ਪਹਿਲਾਂ ਪਿਛਲੇ 12 ਘੰਟਿਆਂ ਦੌਰਾਨ ਓਡੀਸ਼ਾ, ਪੱਛਮ ਬੰਗਾਲ ਅਤੇ ਝਾਰਖੰਡ ਤੋਂ 8 ਆਕਸੀਜਨ ਐਕਸਪ੍ਰੈਸ ਨੂੰ 680 ਮੀਟ੍ਰਿਕ ਟਨ ਆਕਸੀਜਨ ਦੇ ਨਾਲ ਰਵਾਨਾ ਕੀਤਾ ਗਿਆ।

ਦੱਖਣ ਭਾਰਤ ਦੇ ਰਾਜਾਂ ਤਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਵਿੱਚ ਹਰੇਕ ਨੂੰ ਆਕਸੀਜਨ ਦੀ ਸਪਲਾਈ 1000 ਮੀਟ੍ਰਿਕ ਟਨ ਤੋਂ ਉੱਪਰ ਪਹੁੰਚ ਗਈ ਹੈ।

ਭਾਰਤੀ ਰੇਲਵੇ, ਰਾਜਾਂ ਦੀ ਮੰਗ ‘ਤੇ ਸੰਭਵ ਮਾਤਰਾ ਅਤੇ ਘੱਟ ਤੋਂ ਘੱਟ ਸੰਭਾਵਿਤ ਸਮੇਂ ਵਿੱਚ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਲਈ ਯਤਨਸ਼ੀਲ ਹੈ ਅਤੇ ਇਸ ‘ਤੇ ਲਗਾਤਾਰ ਕੰਮ ਕਰ ਰਿਹਾ ਹੈ।

ਆਕਸੀਜਨ ਐਕਸਪ੍ਰੈਸ ਦੁਆਰਾ ਜਿਨ੍ਹਾਂ 14 ਰਾਜਾਂ ਵਿੱਚ ਆਕਸੀਜਨ ਦੀ ਸਪਲਾਈ ਹੁਣ ਤੱਕ ਕੀਤੀ ਗਈ ਹੈ ਉਨ੍ਹਾਂ ਦੇ ਨਾਮ ਹਨ – ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ।

ਇਸ ਰਿਲੀਜ਼ ਦੇ ਜਾਰੀ ਹੋਣ ਤੱਕ ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ ਆਕਸੀਜਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3649 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 633 ਮੀਟ੍ਰਿਕ ਟਨ, ਦਿੱਲੀ ਵਿੱਚ 4820 ਮੀਟ੍ਰਿਕ ਟਨ, ਹਰਿਆਣਾ ਵਿੱਚ 1911 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 1421 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਮਿਲਨਾਡੂ ਵਿੱਚ 1099 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 886 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 246 ਮੀਟ੍ਰਿਕ ਟਨ ਅਤੇ ਤੇਲੰਗਾਨਾ ਵਿੱਚ 1029 ਮੀਟ੍ਰਿਕ ਟਨ ਅਤੇ ਅਸਾਮ ਵਿੱਚ 80 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਹੋਈ।

ਰੇਲਵੇ ਨੇ ਆਕਸੀਜਨ ਦੀ ਸਪਲਾਈ ਦੇ ਲਈ ਨਵੇਂ ਮਾਰਗਾਂ ਦੀ ਵੀ ਪਛਾਣ ਕੀਤੀ ਹੈ ਅਤੇ ਆਪਾਤ ਸਥਿਤੀ ਵਿੱਚ ਰਾਜਾਂ ਵੱਲੋਂ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਮੰਗ ਨੂੰ ਪੂਰਾ ਕਰਨ ਦੇ ਲਈ ਤਿਆਰ ਹੈ। ਤਰਲ ਮੈਡੀਕਲ ਆਕਸੀਜਨ ਦੇ ਲਈ ਭਾਰਤੀ ਰੇਲਵੇ ਨੂੰ ਟੈਂਕਰ ਰਾਜ ਵੱਲੋਂ ਉਪਲਬਧ ਕਰਵਾਏ ਜਾਂਦੇ ਹਨ।

ਇਹ ਵੀ ਜ਼ਿਕਰਯੋਗ ਹੈ ਕਿ ਆਕਸੀਜਨ ਐਕਸਪ੍ਰੈਸ ਦੁਆਰਾ ਆਕਸੀਜਨ ਪਹੁੰਚਾਉਣ ਦਾ ਇਹ ਅਭਿਯਾਨ 31 ਦਿਨ ਪਹਿਲਾਂ 24 ਅਪ੍ਰੈਲ ਨੂੰ ਸ਼ੁਰੂ ਕੀਤਾ ਗਿਆ ਸੀ। ਪਹਿਲੀ ਆਕਸੀਜਨ ਐਕਸਪ੍ਰੈਸ 126 ਮੀਟ੍ਰਿਕ ਟਨ ਆਕਸੀਜਨ ਲੈ ਕੇ ਮਹਾਰਾਸ਼ਟਰ ਪਹੁੰਚੀ ਸੀ।

ਭਾਰਤੀ ਰੇਲਵੇ ਦੀ ਆਕਸੀਜਨ ਐਕਸਪ੍ਰੈਸ, ਵੱਖ-ਵੱਖ ਰਾਜਾਂ ਨੂੰ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਦੇ ਲਈ ਇੱਧਰ ਤੋਂ ਉੱਧਰ ਦੌੜ ਰਹੀਆਂ ਹਨ। ਆਕਸੀਜਨ ਐਕਸਪ੍ਰੈਸ ਪੱਛਮ ਬੰਗਾਲ ਵਿੱਚ ਹਾਪਾ, ਬੜੌਦਾ ਅਤੇ ਮੁੰਦਰਾ ਤੋਂ ਪੂਰਬ ਵਿੱਚ ਰਾਊਰਕੇਲਾ, ਦੁਰਗਾਪੁਰ, ਟਾਟਾਨਗਰ ਅਤੇ ਅੰਗੁਲ ਤੋਂ ਆਕਸੀਜਨ ਲੈ ਕੇ ਯੋਜਨਾਬੱਧ ਤਰੀਕੇ ਨਾਲ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਵਿੱਚ ਸਪਲਾਈ ਕਰ ਰਹੀਆਂ ਹਨ।

ਆਕਸੀਜਨ ਦੇ ਰੂਪ ਵਿੱਚ ਸਹਾਇਤਾ ਦੀ ਜਲਦੀ ਤੋਂ ਜਲਦੀ ਸਪਲਾਈ ਕਰਨ ਦੇ ਲਈ ਭਾਰਤੀ ਰੇਲਵੇ ਆਕਸੀਜਨ ਐਕਸਪ੍ਰੈਸ ਮਾਲ ਗੱਡੀ ਚਲਾਉਣ ਵਿੱਚ ਨਵੇਂ ਅਤੇ ਬੇਮਿਸਾਲ ਮਾਨਕ ਸਥਾਪਿਤ ਕਰ ਰਿਹਾ ਹੈ। ਲੰਬੀ ਦੂਰੀ ਦੇ ਜ਼ਿਆਦਾਤਰ ਮਾਮਲਿਆਂ ਵਿੱਚ ਮਾਲ ਗੱਡੀ ਦੀ ਔਸਤ ਗਤੀ 55 ਕਿਲੋਮੀਟਰ ਤੋਂ ਵੱਧ ਰਹੀ ਹੈ। ਉੱਚ ਪ੍ਰਾਥਮਿਕਤਾ ਦੇ ਗ੍ਰੀਨ ਕੌਰੀਡੋਰ ਵਿੱਚ ਆਪਾਤ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਮੰਡਲਾਂ ਦੇ ਪਰਿਚਾਲਨ ਦਲ ਬਹੁਤ ਜ਼ਿਆਦਾ ਚੁਣੌਤੀਪੂਰਨ ਸਥਿਤੀਆਂ ਵਿੱਚ ਕੰਮ ਕਰ ਰਹੇ ਹਨ। ਚਾਲਕ ਦਲ ਬਦਲਣ ਜਿਹੀਆਂ ਤਕਨੀਕੀ ਜ਼ਰੂਰਤਾਂ ਦੇ ਲਈ ਗੱਡੀ ਦੇ ਠਹਿਰਣ ਦੇ ਸਮੇਂ (ਸਟੌਪੇਜ) ਨੂੰ ਘਟਾ ਕੇ 1 ਮਿੰਟ ਕਰ ਦਿੱਤਾ ਗਿਆ ਹੈ। 

ਮਾਰਗਾਂ ਨੂੰ ਲਗਾਤਾਰ ਖੁੱਲ੍ਹਾ ਰੱਖਿਆ ਜਾ ਰਿਹਾ ਹੈ ਅਤੇ ਆਕਸੀਜਨ ਐਕਸਪ੍ਰੈਸ ਦੇ ਸੁਚਾਰੂ ਪਰਿਚਾਲਨ ਦੇ ਲਈ ਉੱਚ ਪੱਧਰ ‘ਤੇ ਚੌਕਸੀ ਵਰਤੀ ਜਾ ਰਹੀ ਹੈ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਕਸੀਜਨ ਐਕਸਪ੍ਰੈਸ ਦੇ ਲਈ ਕੀਤੇ ਗਏ ਇਨ੍ਹਾਂ ਪ੍ਰਬੰਧਾਂ ਦੇ ਨਾਲ ਇਹ ਵੀ ਧਿਆਨ ਰੱਖਿਆ ਜਾ ਰਿਹਾ ਹੈ ਕਿ ਹੋਰ ਮਾਲਗੱਡੀਆਂ ਦੇ ਪਰਿਚਾਲਨ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਆਕਸੀਜਨ ਦੀ ਸਪਲਾਈ ਇੱਕ ਜਟਿਲ ਪ੍ਰਕਿਰਿਆ ਹੈ ਅਤੇ ਸਪਲਾਈ ਨਾਲ ਜੁੜੇ ਅੰਕੜੇ ਲਗਾਤਾਰ ਅਪਡੇਟ ਕੀਤੇ ਜਾ ਰਹੇ ਹਨ। ਕੁਝ ਹੋਰ ਆਕਸੀਜਨ ਐਕਸਪ੍ਰੈਸ ਦੇਰ ਰਾਤ ਆਪਣੀਆਂ-ਆਪਣੀਆਂ ਮੰਜ਼ਿਲਾਂ ਦੇ ਵੱਲ ਰਵਾਨਾ ਹੋਣਗੀਆਂ। 

 

****

ਡੀਜੇਐੱਨ/ਐੱਮਕੇਵੀ



(Release ID: 1722126) Visitor Counter : 127