ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ ਰਾਹਤ ਸਹਾਇਤਾ ਸਬੰਧੀ ਤਾਜ਼ਾ ਜਾਣਕਾਰੀ


ਹੁਣ ਤੱਕ 18,006 ਆਕਸੀਜਨ ਕੰਸਨਟ੍ਰੇਟਰਜ਼ , 19,085 ਆਕਸੀਜਨ ਸਿਲੰਡਰਜ਼ , 19 ਆਕਸੀਜਨ ਜਨਰੇਸ਼ਨ ਪਲਾਂਟਸ , 14,514 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , 7 ਲੱਖ ਰੇਮਡੇਸਿਵਿਰ ਟੀਕੇ, 12 ਲੱਖ ਫੈਵੀਪਿਰਾਵੀਰ ਗੋਲੀਆਂ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਤੇਜੀ ਨਾਲ ਸਪੁਰਦ / ਭੇਜੇ ਗਏ ਹਨ

Posted On: 27 MAY 2021 2:32PM by PIB Chandigarh

ਭਾਰਤ ਸਰਕਾਰ ਵੱਖ ਵੱਖ ਮੁਲਕਾਂ / ਸੰਸਥਾਵਾਂ ਤੋਂ 27 ਅਪ੍ਰੈਲ 2021 ਤੋਂ ਅੰਤਰਰਾਸ਼ਟਰੀ ਸਹਿਯੋਗ ਤਹਿਤ ਕੋਵਿਡ 19 ਰਾਹਤ ਮੈਡੀਕਲ ਪੂਰਤੀ ਪ੍ਰਾਪਤ ਕਰ ਰਹੀ ਹੈ । ਇਹ ਰਾਹਤ ਕੋਵਿਡ 19 ਦੇ ਪ੍ਰਬੰਧਨ ਲਈ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਯਤਨਾਂ ਨੂੰ ਵਧਾਉਣ ਲਈ ਤੇਜ਼ੀ ਨਾਲ ਭੇਜੇ / ਸਪੁਰਦ ਕੀਤੇ ਜਾ ਰਹੇ ਹਨ ।
ਕੁਲ ਮਿਲਾ ਕੇ 18,006  ਆਕਸੀਜਨ ਕੰਸਨਟ੍ਰੇਟਰਜ਼, 19,085  ਆਕਸੀਜਨ ਸਿਲੰਡਰ, 19 ਆਕਸੀਜਨ ਜਨਰੇਸ਼ਨ ਪਲਾਂਟ , 14,514 ਵੈਂਟੀਲੇਟਰਜ਼ / ਬੀ ਆਈ ਪੀ ਏ ਪੀ , 7 ਲੱਖ ਰੇਮਡੇਸਿਵਿਰ ਟੀਕੇ , 12 ਲੱਖ ਫੈਵੀਪਿਰਾਵੀਰ ਗੋਲੀਆਂ 27 ਅਪ੍ਰੈਲ ਤੋਂ 26 ਮਈ ਤੱਕ ਸੜਕੀ ਅਤੇ ਹਵਾਈ ਰਸਤੇ ਸਪੁਰਦ / ਭੇਜੇ ਗਏ ਹਨ ।
25/26 ਮਈ 2021 ਸਿੰਗਾਪੁਰ , ਬਰੂਨੀ , ਓਮਾਨ , ਅੰਟਾਰੀਓ (ਕਨੇਡਾ) , ਮਿਸਰ , ਸਿੰਗਾਪੁਰ ਰੈੱਡ ਕਰਾਸ ਸੁਸਾਇਟੀ , ਸੇਵਾ ਇੰਟਰਨੈਸ਼ਨਲ (ਆਸਟ੍ਰੇਲੀਆ) , ਸਵਿੱਸ ਇੰਡੀਆ ਚੈਂਬਰ ਆਫ ਕਾਮਰਸ , ਫੋਰਮ ਆਫ ਇੰਡੀਅਨ ਪ੍ਰੋਫੈਸ਼ਨਲ (ਹਾਂਗਕਾਂਗ) ਅਤੇ ਵੋਕਸਵੈਗਨ (ਜਰਮਨ) ਤੋਂ ਪ੍ਰਾਪਤ ਹੋਈਆਂ ਮੁੱਖ ਖੇਪਾਂ ਵਿੱਚ ਹੇਠ ਲਿਖੇ ਉਪਕਰਨ ਤੇ ਹੋਰ ਵਸਤਾਂ ਸ਼ਾਮਲ ਹਨ ।

 

Consignments

Quantity

Oxygen Concentrators

155

Oxygen Cylinders

900

Ventilators/Bi-PAP/CPAP

1,045

 

ਸੂਬਿਆਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਸੰਸਥਾਵਾਂ ਨੂੰ ਫੌਰੀ ਤੌਰ ਤੇ ਪ੍ਰਭਾਵੀ ਢੰਗ ਨਾਲ ਭੇਜੀਆਂ ਜਾ ਰਹੀਆਂ ਵਸਤਾਂ ਇੱਕ ਜਾਰੀ ਅਭਿਆਸ ਹੈ ।
ਕੇਂਦਰੀ ਸਿਹਤ ਮੰਤਰਾਲਾ ਰੋਜ਼ਾਨਾ ਅਧਾਰ ਤੇ ਸਮੁੱਚੀ ਨਿਗਰਾਨੀ ਕਰ ਰਿਹਾ ਹੈ । ਕੇਂਦਰੀ ਸਿਹਤ ਮੰਤਰਾਲੇ ਵਿੱਚ ਇੱਕ ਸਮਰਪਿਤ ਤਾਲਮੇਲ ਸੈੱਲ ਗਠਿਤ ਕੀਤਾ ਗਿਆ ਹੈ , ਜੋ ਵਿਦੇਸ਼ੀ ਕੋਵਿਡ ਰਾਹਤ ਸਮੱਗਰੀ ਜਿਵੇਂ ਗਰਾਂਟ ਅਤੇ ਦਾਨ ਦੀ ਐਲੋਕੇਸ਼ਨ ਅਤੇ ਪ੍ਰਾਪਤੀ ਲਈ ਤਾਲਮੇਲ ਕਰ ਰਿਹਾ ਹੈ । ਇਸ ਸੈੱਲ ਨੇ 26 ਅਪ੍ਰੈਲ 2021 ਤੋਂ ਕੰਮ ਕਰਨਾ ਸ਼ੁਰੂ ਕੀਤਾ ਹੈ । ਸਿਹਤ ਮੰਤਰਾਲੇ ਵੱਲੋਂ 02 ਮਈ 2021 ਤੋਂ ਇੱਕ ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ ਬਣਾਇਆ ਅਤੇ ਲਾਗੂ ਕੀਤਾ ਗਿਆ ਹੈ ।


 

****************


ਐੱਮ ਵੀ


(Release ID: 1722200) Visitor Counter : 226