ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 23,43,152 'ਤੇ ਆਈ; ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 76,755ਦੀ ਕਮੀ ਦਰਜ


ਮਾਮਲਿਆਂ ਦੀ ਗਿਣਤੀ 1.86 ਲੱਖ ਹੋਈ, ਰੋਜ਼ਾਨਾ ਨਵੇਂ ਕੇਸ ਪਿਛਲੇ 44 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਹੋਏ.

ਲਗਾਤਾਰ 12 ਦਿਨਾਂ ਤੋਂ ਰੋਜ਼ਾਨਾ 3 ਲੱਖ ਤੋਂ ਘੱਟ ਨਵੇਂ ਕੇਸ ਦਰਜ ਹੋ ਰਹੇ ਹਨ

ਰਿਕਵਰੀ ਦੇ ਮਾਮਲੇ ਲਗਾਤਾਰ 15 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ ਹਨ

ਰਿਕਵਰੀ ਦੀ ਦਰ ਵਧ ਕੇ 90.34 ਫ਼ੀਸਦ ਹੋ ਗਈ

ਰੋਜ਼ਾਨਾ ਪੌਜ਼ੀਟੀਵਿਟੀ ਦਰ 9.00 ਫ਼ੀਸਦ ਹੋਈ , ਲਗਾਤਾਰ 4 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ

Posted On: 28 MAY 2021 10:43AM by PIB Chandigarh

ਭਾਰਤ ਵਿੱਚ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ  23,43,152 ਰਹਿ ਗਈ ਹੈ ।

ਐਕਟਿਵ ਮਾਮਲੇ 10 ਮਈ 2021 ਨੂੰ ਦਰਜ  ਆਖਰੀ ਸਿਖਰ ਤੋਂ ਘਟ ਰਹੇ ਹਨ।

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 76,755 ਮਾਮਲਿਆਂ  ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 8.50 ਫੀਸਦ ਬਣਦਾ ਹੈ ।  

 Image 

 

ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਹਿੱਸੇ ਵਜੋਂ, ਦੇਸ਼ ਵਿੱਚ ਹੁਣ ਲਗਾਤਾਰ 12 ਦਿਨਾਂ ਤੋਂ ਰੋਜ਼ਾਨਾ 3 ਲੱਖ ਤੋਂ ਘੱਟ ਨਵੇਂ ਕੇਸ ਦਰਜ ਹੋ ਰਹੇ ਹਨ।

 

 

ਪਿਛਲੇ 24 ਘੰਟਿਆਂ ਦੌਰਾਨ 1,86,364 ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ ।  

 

C:\Documents and Settings\admin\Desktop\h.jpg

 

 

ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 15 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ।

ਪਿਛਲੇ 24 ਘੰਟਿਆਂ ਦੌਰਾਨ 2,59,459 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ। 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 73,095 ਹੋਰ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।  

Image

 

ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,48,93,410 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 2,59,459ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 90.34 ਫ਼ੀਸਦ ਬਣਦੀ ਹੈ।  

C:\Documents and Settings\admin\Desktop\a.jpg

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 20,70,508 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ

 ਕੁਲ ਮਿਲਾਕੇ  33.90 ਕਰੋੜ ਟੈਸਟ ਕੀਤੇ ਹਨ। 

ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ 

ਕੇਸਾ ਦੀ         ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸਸਮੇਂ 10.42 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 9.00 ਫ਼ੀਸਦ ‘ਤੇ ਖੜੀ ਹੈ। ਇਹ ਹੁਣ 4 ਦਿਨਾਂ ਤੋਂ ਲਗਾਤਾਰ 10 ਫੀਸਦ ਤੋਂ ਘੱਟ ਦਰਜ ਹੈ ਰਹੀ ਹੈ।   

 

C:\Documents and Settings\admin\Desktop\s.jpg

 

 ਚਾਲੂ ਕੋਵਿਡ 19 ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਕੁੱਲ ਮਿਲਾ ਕੇ 20.57 ਕਰੋੜ ਟੀਕਾਕਰਨ ਦਾ ਟੀਚਾ ਪਾਰ ਕਰ ਲਿਆ ਹੈ । ਭਾਰਤ, ਅਮਰੀਕਾ ਤੋਂ ਬਾਅਦ ਟੀਕਾਕਰਨ ਮੁਹਿੰਮ ਵਿੱਚ ਇਹਇਤਿਹਾਸਕ ਪ੍ਰਾਪਤੀ (20 ਕਰੋੜ ਦੇ ਟੀਚੇ) ਤੱਕ ਪਹੁੰਚਣ ਵਾਲਾ ਦੂਜਾ ਦੇਸ਼ ਬਣ ਗਿਆ ਹੈ ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 29,38,367 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ 20,57,20,660  ਖੁਰਾਕਾਂ ਦਿੱਤੀਆਂ ਗਈਆਂ ਹਨ ।

 

These include :

ਇਨ੍ਹਾਂ ਵਿੱਚ ਸ਼ਾਮਲ ਹਨ: 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

98,28,401

ਦੂਜੀ ਖੁਰਾਕ

67,48,360

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,53,49,658

ਦੂਜੀ ਖੁਰਾਕ

84,25,730

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

1,52,65,022

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

6,36,22,329

ਦੂਜੀ ਖੁਰਾਕ

1,02,22,521

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,77,84,682

ਦੂਜੀ ਖੁਰਾਕ

1,84,73,957

ਕੁੱਲ

20,57,20,660

 

        *****  

ਐਮ.ਵੀ. (Release ID: 1722527) Visitor Counter : 171