ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ ਹੋਰ ਘਟ ਕੇ 1.65 ਲੱਖ ਕੇਸਾਂ ਤੱਕ ਆ ਗਏ ਹਨ, ਜਿਹੜੇ ਲਗਾਤਾਰ ਘਟਣ ਦੇ ਰੁਝਾਨ ਨੂੰ ਕਾਇਮ ਰੱਖ ਰਹੇ ਹਨ

.
ਰੋਜ਼ਾਨਾ ਨਵੇਂ ਕੇਸ ਪਿਛਲੇ 46 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਹੋਏ

ਪਿਛਲੇ 24 ਘੰਟਿਆਂ ਦੌਰਾਨ 1,14,216 ਦੀ ਕਮੀ ਦਰਜ; ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 21,14,508 'ਤੇ ਆਈ

ਰੋਜ਼ਾਨਾ ਰਿਕਵਰੀਆਂ ਲਗਾਤਾਰ 17 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ

ਰਿਕਵਰੀ ਦੀ ਦਰ ਵਧ ਕੇ 91.25 ਫ਼ੀਸਦ ਹੋਈ

ਰੋਜ਼ਾਨਾ ਪੌਜ਼ੀਟੀਵਿਟੀ ਦਰ 8.02 ਫ਼ੀਸਦ ਹੋਈ, ਲਗਾਤਾਰ 6 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ

ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, 34.3 ਕਰੋੜ ਟੈਸਟ ਕੀਤੇ ਗਏ ਹਨ

ਪਿਛਲੇ 24 ਘੰਟਿਆਂ ਵਿੱਚ 30.35 ਲੱਖ ਤੋਂ ਵੱਧ (30,35,749) ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ

Posted On: 30 MAY 2021 10:28AM by PIB Chandigarh

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਹੋਈ ਹੈ; ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 21,14,508 ਰਹਿ ਗਈ ਹੈ ।

 

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,14,216 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 7.58 ਫੀਸਦ ਬਣਦਾ ਹੈ ।

 

 https://static.pib.gov.in/WriteReadData/userfiles/image/image001YSEL.jpg

 

 

 

 

 

ਰੋਜ਼ਾਨਾ ਨਵੇਂ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਹਿੱਸੇ ਵਜੋਂ, ਦੇਸ਼ ਵਿੱਚ  ਪਿਛਲੇ ਦੋ ਦਿਨਾਂ ਤੋਂ ਰੋਜ਼ਾਨਾ 2 ਲੱਖ ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ । ਪਿਛਲੇ 24 ਘੰਟਿਆਂ ਦੌਰਾਨ 1,65,553 ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ ।

 https://static.pib.gov.in/WriteReadData/userfiles/image/image0021QRA.jpg

ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 17 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 2,76,309 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

 https://static.pib.gov.in/WriteReadData/userfiles/image/image003UZQA.jpg

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 1,10,756 ਹੋਰ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,54,54,320 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 2,76,309 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 91.25 ਫ਼ੀਸਦ ਬਣਦੀ ਹੈ।

 https://static.pib.gov.in/WriteReadData/userfiles/image/image004BQN2.jpg

 

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 20,63,839 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾਕੇ  34.31 ਕਰੋੜ ਟੈਸਟ ਕੀਤੇ ਹਨ।

 

 

 

 

ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 9.36 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 8.02 ਫ਼ੀਸਦ ‘ਤੇ ਖੜੀ ਹੈ। ਇਹ ਹੁਣ 6 ਦਿਨਾਂ ਤੋਂ ਲਗਾਤਾਰ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ। 

 https://static.pib.gov.in/WriteReadData/userfiles/image/image005GM2Z.jpg

 

ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਤਹਿਤ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ  21.20 ਕਰੋੜ ਤੋਂ ਪਾਰ ਹੋ ਗਈ ਹੈ ।

 

 

 

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 30,07,831 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 21,20,66,614 ਖੁਰਾਕਾਂ ਦਿੱਤੀਆਂ ਗਈਆਂ ਹਨ । ਪਿਛਲੇ 24 ਘੰਟਿਆਂ ਵਿੱਚ 30.35 ਲੱਖ ਤੋਂ ਵੱਧ (30,35,749) ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ।

 

 

 

 

ਇਨ੍ਹਾਂ ਵਿੱਚ ਸ਼ਾਮਲ ਹਨ:

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

98,62,777

ਦੂਜੀ ਖੁਰਾਕ

67,72,792

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,55,59,932

ਦੂਜੀ ਖੁਰਾਕ

84,89,241

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

1,83,43,505

ਦੂਜੀ ਖੁਰਾਕ

9,429

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

6,54,11,045

ਦੂਜੀ ਖੁਰਾਕ

1,05,27,297

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5,84,40,218

ਦੂਜੀ ਖੁਰਾਕ

1,86,50,378

ਕੁੱਲ

21,20,66,614

 

 

****

 

ਐਮ.ਵੀ.



(Release ID: 1722984) Visitor Counter : 185