ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਨਵੇਂ ਕੇਸਾਂ ਵਿੱਚ ਗਿਰਾਵਟ ਦੇ ਨਿਰੰਤਰ ਰੁਝਾਨ ਨੂੰ ਕਾਇਮ ਰੱਖਦੇ ਹੋਏ ਭਾਰਤ ਵਿੱਚ 1.52 ਲੱਖ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਕੇਸਾਂ ਦੀ ਰਿਪੋਰਟ
ਰੋਜ਼ਾਨਾ ਨਵੇਂ ਕੇਸ ਪਿਛਲੇ 50 ਦਿਨਾਂ ਵਿੱਚ ਸਭ ਤੋਂ ਘੱਟ ਦਰਜ ਹੋਏ
ਪਿਛਲੇ 24 ਘੰਟਿਆਂ ਦੌਰਾਨ 88,416 ਦੀ ਕਮੀ ਦਰਜ; ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 20,26,092 'ਤੇ ਆਈ
ਰੋਜ਼ਾਨਾ ਰਿਕਵਰੀਆਂ ਲਗਾਤਾਰ 18 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ
ਰਿਕਵਰੀ ਦੀ ਦਰ ਵਧ ਕੇ 91.60 ਫ਼ੀਸਦ ਹੋਈ
ਰੋਜ਼ਾਨਾ ਪੌਜ਼ੀਟੀਵਿਟੀ ਦਰ 9.07 ਫ਼ੀਸਦ ਹੋਈ, ਲਗਾਤਾਰ 7 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, 34.48 ਕਰੋੜ ਟੈਸਟ ਕੀਤੇ ਗਏ ਹਨ
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 21.3 ਕਰੋੜ ਤੋਂ ਵੱਧ ਟੀਕਾ ਖੁਰਾਕਾਂ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ
Posted On:
31 MAY 2021 10:38AM by PIB Chandigarh
ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇ ਰੁਝਾਨ ਤਹਿਤ, ਭਾਰਤ ਵਿੱਚ ਪਿਛਲੇ 50 ਦਿਨਾਂ ਵਿੱਚ 1.52 ਲੱਖ ਕੇਸਾਂ ਦੇ ਨਾਲ ਸਭ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ।
ਦੇਸ਼ ਵਿੱਚ ਹੁਣ ਪਿਛਲੇ 4 ਦਿਨਾਂ ਤੋਂ ਰੋਜ਼ਾਨਾ 2 ਲੱਖ ਤੋਂ ਘੱਟ ਨਵੇਂ ਕੇਸ ਸਾਹਮਣੇ ਆ ਰਹੇ ਹਨ ।
ਪਿਛਲੇ 24 ਘੰਟਿਆਂ ਦੌਰਾਨ 1,52,734 ਰੋਜ਼ਾਨਾ ਨਵੇਂ ਕੇਸ ਦਰਜ ਕੀਤੇ ਗਏ ਹਨ ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਹੋਈ ਹੈ; ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 20,26,092 ਰਹਿ ਗਈ ਹੈ ।
ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 88,416 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 7.22 ਫੀਸਦ ਬਣਦਾ ਹੈ ।
ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 18 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 2,38,022 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 85,288 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,56,92,342 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 2,38,022 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 91.60 ਫ਼ੀਸਦ ਬਣਦੀ ਹੈ।
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 16,83,135 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾਕੇ 34.48 ਕਰੋੜ ਟੈਸਟ ਕੀਤੇ ਹਨ।
ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 9.04 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 9.07 ਫ਼ੀਸਦ ‘ਤੇ ਖੜੀ ਹੈ। ਇਹ ਹੁਣ 7 ਦਿਨਾਂ ਤੋਂ ਲਗਾਤਾਰ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਤਹਿਤ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 21.31 ਕਰੋੜ ਤੋਂ ਪਾਰ ਹੋ ਗਈ ਹੈ ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 30,28,295 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 21,31,54,129 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ ਸ਼ਾਮਲ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
98,67,310
|
ਦੂਜੀ ਖੁਰਾਕ
|
67,76,644
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,55,92,325
|
ਦੂਜੀ ਖੁਰਾਕ
|
84,97,120
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
1,89,64,595
|
ਦੂਜੀ ਖੁਰਾਕ
|
10,058
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
6,56,60,693
|
ਦੂਜੀ ਖੁਰਾਕ
|
1,05,74,441
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
5,85,28,448
|
ਦੂਜੀ ਖੁਰਾਕ
|
1,86,82,495
|
ਕੁੱਲ
|
21,31,54,129
|
****
ਐਮ.ਵੀ.
(Release ID: 1723102)
Visitor Counter : 266
Read this release in:
Odia
,
Tamil
,
English
,
Urdu
,
Hindi
,
Marathi
,
Assamese
,
Bengali
,
Gujarati
,
Telugu
,
Kannada
,
Malayalam