ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ
ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਲਈ ਕਿਹਾ
Posted On:
29 MAY 2021 6:02PM by PIB Chandigarh
ਪਰਸੋਨਲ ਅਤੇ ਟ੍ਰੇਨਿੰਗ ਵਿਭਾਗ (ਡੀਓਪੀਟੀ) ਨੇ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਸਲਾਹ ਦਿੱਤੀ ਹੈ।
ਇਹ ਗੱਲ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਉੱਤਰ ਪੂਰਬ ਖੇਤਰ ਵਿਕਾਸ (ਡੋਨਰ), ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ, ਪਰਸੋਨਲ, ਲੋਕ ਸ਼ਿਕਾਇਤ, ਪੈਂਸ਼ਨ, ਪਰਮਾਣੂ ਊਰਜਾ ਅਤੇ ਪੁਲ਼ਾੜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਅੱਜ ਇੱਥੇ ਕੋਵਿਡ-19 ਮਹਾਮਾਰੀ ਦੀ ਦੂਸਰੀ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਉਪਾਵਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ।
ਡੀਓਪੀਟੀ ਦੀ ਸਥਾਪਨਾ ਡਿਵੀਜ਼ਨ ਦੁਆਰਾ ਜਾਰੀ ਕੀਤੇ ਗਏ ਨਿਰਦੇਸ਼ਾਂ ਦੇ ਅਨੁਸਾਰ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਕਿਉਂਕਿ ਸਰਕਾਰ ਦੁਆਰਾ ਕੋਵਿਡ-19 ਦੀ ਰੋਕਥਾਮ ਕਰਨ ਦੇ ਲਈ 18 ਸਾਲ ਅਤੇ ਇਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਟੀਕਾਕਰਣ ਪ੍ਰੋਗਰਾਮ ਵਿੱਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਗਿਆ ਹੈ, ਇਸ ਲਈ ਇਨ੍ਹਾਂ ਉਮਰ ਦੇ ਸਾਰੇ ਕਰਮਚਾਰੀਆਂ ਨੂੰ ਟੀਕਾ ਲਗਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਸ ਦੇ ਨਾਲ ਹੀ, ਕੋਵਿਡ ਦੇ ਸਕਾਰਾਤਮਕ ਮਾਮਲਿਆਂ ਦੀ ਸੰਖਿਆ ਵਿੱਚ ਵਾਧੇ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੱਤਰਾਂ/ਵਿਭਾਗ ਮੁਖੀਆਂ ਨੂੰ ਆਪਣੇ-ਆਪਣੇ ਵਿਭਾਗਾਂ ਵਿੱਚ, ਕਾਰਜ ਸੰਬੰਧੀ ਜ਼ਰੂਰਤਾਂ ਅਤੇ ਪੌਜ਼ੀਟਿਵ ਮਾਮਲਿਆਂ ਦੀ ਸੰਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਪੱਧਰਾਂ ‘ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਕੰਟਰੋਲ ਕਰਨ ਦੀਆਂ ਸ਼ਕਤੀਆਂ ਪ੍ਰਦਾਨ ਕੀਤੀਆਂ ਗਈਆਂ ਹਨ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਦੂਸਰੀ ਲਹਿਰ ਨੂੰ ਧਿਆਨ ਨੂੰ ਰੱਖਦੇ ਹੋਏ, ਵਿਭਾਗ ਦੁਆਰਾ ਅਪਣਾਏ ਗਏ ਉਪਾਵਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਉਠਾਏ ਜਾਣ ਵਾਲੇ ਰੋਕਥਾਮ-ਉਪਾਵਾਂ ਵਿੱਚ ਡੀਓਪੀਟੀ ਦੀ ਸਲਾਹ ਨੂੰ ਸਖਤੀ ਨਾਲ ਪਾਲਣ ਕਰਨਾ ਸ਼ਾਮਿਲ ਹੈ। ਇਸ ਵਿੱਚ ਦਫ਼ਤਰ ਦੇ ਸਾਰੇ ਕਮਰਿਆਂ, ਖੇਤਰਾਂ ਅਤੇ ਸਤਹਾਂ ਦੇ ਨਾਲ – ਨਾਲ ਵਿਭਾਗ ਦੇ ਕੌਰੀਡੋਰਾਂ ਦਾ ਨਿਯਮਿਤ ਰੂਪ ਨਾਲ ਸੈਨੇਟਾਈਜ਼ੇਸ਼ਨ/ਡਿਸਇਨਫੈਕਸ਼ਨ ਕਰਨਾ ਸ਼ਾਮਿਲ ਹੈ।
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਵਰਕ-ਸਟੇਸ਼ਨਾਂ ਲਈ ਗਲਾਸ ਪਾਰਟੀਸ਼ਨ ਦੀ ਵਿਵਸਥਾ ਕੀਤੀ ਗਈ ਹੈ ਜਦੋਂ ਕਿ ਸਰਕਾਰੀ ਕਾਰਾਂ ਵਿੱਚ ਡਰਾਈਵਰ ਦੀ ਸੀਟ ਨੂੰ ਅਲਗ ਕਰਨ ਲਈ ਪਲਾਸਿਟਕ ਸ਼ੀਟ ਪਾਰਟੀਸ਼ਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵਿੱਚ ਕੋਵਿਡ ਪੌਜ਼ੀਟਿਵ ਕਰਮਚਾਰੀਆਂ ਦੀ ਨਿਯਮਿਤ ਰੂਪ ਨਾਲ ਕਾਉਂਸਲਿੰਗ ਕਰਨ ਅਤੇ ਉਨ੍ਹਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਵਹਾਟ੍ਸਐੱਪ ਗਰੁੱਪ (ਵੀ ਕੇਅਰ) ਵੀ ਤਿਆਰ ਕੀਤਾ ਗਿਆ ਹੈ।
ਟੀਕਾਕਰਣ ਅਭਿਯਾਨ ਨੂੰ ਅਸਾਨ ਬਣਾਉਣ ਲਈ, ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਦੀ ਸਹਾਇਤਾ ਨਾਲ ਨੌਰਥ ਬਲਾਕ ਵਿੱਚ ਵੀ ਟੀਕਾਕਰਨ ਕੈਂਪ ਚਲਾਇਆ ਜਾ ਰਿਹਾ ਹੈ।
ਇਸੇ ਦੌਰਾਨ, ਮੰਤਰੀ ਨੇ ਕਿਹਾ ਕਿ ਵੈਬੀਨਾਰ ਅਤੇ ਵੀਡੀਓ ਕਾਨਫਰੰਸਿੰਗ ਟੂਲਸ ਦਾ ਵੀ ਵਿਆਪਕ ਰੂਪ ਨਾਲ ਉਪਯੋਗ ਕੀਤਾ ਜਾ ਰਿਹਾ ਹੈ ਜਿਸ ਨਾਲ ਕੰਮ ਨੂੰ ਨਿਰਵਿਘਨ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਗੱਲ ‘ਤੇ ਖੁਸ਼ੀ ਵਿਅਕਤ ਕੀਤਾ ਕਿ ਡੀਓਪੀਟੀ ਨੂੰ ਸਾਰੀਆਂ ਫਾਈਲਾਂ ਨੂੰ ਸਮੇਂ ‘ਤੇ ਮਨਜ਼ੂਰੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਕਈ ਵਾਰ ਜ਼ਰੂਰੀ ਫਾਈਲਾਂ ਨੂੰ ਦੇਰ ਸ਼ਾਮ ਤੱਕ ਵੀ ਨਿਪਟਾਇਆ ਜਾ ਰਿਹਾ ਹੈ।
<><><><><>
ਐੱਸੈਐੱਨਸੀ
(Release ID: 1723121)
Visitor Counter : 171