ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਪਿਛਲੇ ਸਾਲ ਦੇ ਇਸ ਸੀਜ਼ਨ ਦੇ ਮੁਕਾਬਲੇ ਕਣਕ ਦੀ 13 ਫ਼ੀਸਦ ਵਧੇਰੇ ਖਰੀਦ ਕੀਤੀ ਗਈ


ਪਿਛਲੇ ਸਾਲ ਦੀ ਇਸ ਸੀਜ਼ਨ ਦੀ 360.28 ਲੱਖ ਮੀਟ੍ਰਿਕ ਟਨ ਦੀ ਖਰੀਦ ਦੇ ਮੁਕਾਬਲੇ 406.76 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ

ਚੱਲ ਰਹੀ ਆਰਐਮਐਸ ਕਣਕ ਦੀ ਖਰੀਦ ਦਾ ਤਕਰੀਬਨ 43.55 ਲੱਖ ਕਿਸਾਨਾਂ ਨੂੰ ਲਾਭ ਹੋਇਆ

ਚੱਲ ਰਹੇ ਕੇਐਮਐਸ 2020-21 ਅਤੇ ਆਰਐਮਐਸ ਲਈ ਐਮਐਸਪੀ ਅਨੁਸਾਰ ਲਗਭਗ 787.87 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ

ਸਰਕਾਰੀ ਏਜੰਸੀਆਂ ਨੇ ਐਮਐਸਪੀ ਅਨੁਸਾਰ 7,14,695.80 ਮੀਟਰਕ ਟਨ ਦਾਲਾਂ ਅਤੇ ਤੇਲ ਬੀਜਾਂ ਦੀ ਖਰੀਦ ਕੀਤੀ

Posted On: 31 MAY 2021 6:30PM by PIB Chandigarh

ਹਾੜੀ ਦੇ ਚਾਲੂ ਮਾਰਕੀਟਿੰਗ ਸੀਜ਼ਨ ਆਰਐਮਐੱਸ 2021-22 ਦੌਰਾਨ, ਕਣਕ ਦੀ ਖਰੀਦ ਹਾਲ ਹੀ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ, ਦਿੱਲੀ, ਹਿਮਾਚਲ ਪ੍ਰਦੇਸ਼,ਅਤੇ ਜੰਮੂ ਤੇ ਕਸ਼ਮੀਰ ਦੇ ਰਾਜਾਂ ਵਿੱਚ ਸਰਕਾਰਾਂ ਮੌਜੂਦਾ ਘੱਟੋ ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਸਕੀਮਾਂ ਦੇ ਅਨੁਸਾਰ ਕਿਸਾਨਾਂ ਤੋਂ ਨਿਰਵਿਘਨ ਕਰ ਰਹੀਆਂ ਹਨ, ਜਿਵੇਂ ਕਿ ਪਿਛਲੇ ਸੀਜ਼ਨਾਂ ਦੌਰਾਨ ਖ਼ਰੀਦੀ ਜਾਂਦੀ ਸੀ ਅਤੇ ਹੁਣ ਤੱਕ (30.05.2021 ਤੱਕ) ਕਣਕ ਦੀ ਸਭ ਤੋਂ ਵੱਧ 406.76 ਲੱਖ ਮੀਟ੍ਰਿਕ ਟਨ ਤੋਂ ਵੱਧ ਮਾਤਰਾ ਵਿੱਚ ਖਰੀਦ ਕੀਤੀ ਜਾ ਚੁੱਕੀ ਹੈ । (ਜੋ ਕਿ ਹਰ ਸਮੇਂ ਨਾਲੋਂ ਰਿਕਾਰਡ ਵੱਧ ਹੈ, ਜਿਹੜੀ ਪਿਛਲੇ ਆਰਐਮਐਸ ਸੀਜ਼ਨ 2020-21 ਦੇ ਦੌਰਾਨ ਕੀਤੀ ਰਿਕਾਰਡ ਖਰੀਦ 389.92 ਲੱਖ ਮੀਟ੍ਰਿਕ ਟਨ ਦੇ ਮੁਕਾਬਲੇ ਕਾਫ਼ੀ ਵੱਧ ਹੈ) I ਇਸੇ ਸਮੇਂ ਤੱਕ ਪਿਛਲੇ ਸਾਲ ਕੀਤੀ ਗਈ 360.28 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਤੋਂ ਵੀ ਵੱਧ ਹੈ I ਪਹਿਲਾਂ ਤੋਂ ਹੀ ਚੱਲ ਰਹੇ ਆਰਐਮਐਸ ਖਰੀਦ ਕਾਰਜਾਂ ਦਾ ਲਾਭ ਲਗਭਗ 43.55 ਲੱਖ ਕਿਸਾਨਾਂ ਨੂੰ ਹੋਇਆ ਹੈ ਅਤੇ ਇਸ ਖ਼ਰੀਦ ਦੀ ਘੱਟੋ ਘੱਟ  ਸਮਰਥਨ ਮੁੱਲ ਅਨੁਸਾਰ ਕੀਮਤ 80,334.56 ਕਰੋੜ ਰੁਪਏ ਬਣਦੀ ਹੈ ।

 

 

 

 

 

 

 

ਖਰੀਫ 2020-21 ਲਈ ਝੋਨੇ ਦੀ ਖਰੀਦ ਦਾ ਕੰਮ ਸੰਬੰਧਿਤ ਰਾਜਾਂ ਵਿੱਚ 30.05.2021 ਤੱਕ 787.87 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖਰੀਦ (ਖਰੀਫ ਦੀ ਖਰੀਦ 706.62 ਲੱਖ ਮੀਟ੍ਰਿਕ ਟਨ ਅਤੇ ਹਾੜੀ ਦੀ ਖਰੀਦ 81.25 ਲੱਖ ਮੀਟ੍ਰਿਕ ਟਨ ਸ਼ਾਮਲ ਹਨ ) ਨਾਲ ਨਿਰਵਿਘਨ ਢੰਗ ਨਾਲ ਚਲ ਰਿਹਾ ਹੈ। ਪਿਛਲੇ ਸਾਲ ਝੋਨੇ ਦੀ ਖਰੀਦ 721.25 ਲੱਖ ਮੀਟ੍ਰਿਕ ਟਨ ਸੀ। ਇਸ ਨਾਲ ਲਗਭਗ 117.04 ਲੱਖ ਕਿਸਾਨਾਂ ਨੂੰ ਪਹਿਲਾਂ ਹੀ ਲਾਭ ਪਹੁੰਚ ਚੁੱਕਾ ਹੈ ਅਤੇ ਇਸ ਖ਼ਰੀਦ ਦੀ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ ਕੀਮਤ 1,48,750.89 ਕਰੋੜ ਰੁਪਏ ਬਣਦੀ ਹੈ । ਝੋਨੇ ਦੀ ਖਰੀਦ ਵੀ ਹਰ ਸਮੇਂ ਨਾਲੋਂ ਰਿਕਾਰਡ ਉੱਚ ਪੱਧਰ ਤੇ ਪਹੁੰਚ ਗਈ, ਜਿਹੜੀ ਪਿਛਲੇ ਕੇਐਮਐਸ ਸੀਜ਼ਨ 2019-20 ਦੇ ਦੌਰਾਨ ਕੀਤੀ ਰਿਕਾਰਡ ਖਰੀਦ 773.45 ਲੱਖ ਮੀਟ੍ਰਿਕ ਟਨ ਦੇ ਪਿਛਲੇ ਉੱਚੇ ਪੱਧਰ ਦੇ ਮੁਕਾਬਲੇ ਕਾਫ਼ੀ ਵੱਧ ਹੈ ਗਈ ਹੈ।

 

 

 

 

 

 

 

 

 

 

ਹੋਰ , ਸੂਬਿਆਂ ਤੋਂ ਮਿਲੇ ਪ੍ਰਸਤਾਵਾਂ ਦੇ ਅਧਾਰ ਤੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2020- 21 ਹਾੜੀ ਦੇ ਮਾਰਕੀਟਿੰਗ ਸੀਜ਼ਨ  ਆਰਐਮਐੱਸ 2021-22 ਦੌਰਾਨ ਤਾਮਿਲਨਾਡੂ, ਕਰਨਾਟਕ , ਮਹਾਰਾਸ਼ਟਰ , ਤੇਲੰਗਾਨਾ , ਗੁਜਰਾਤ , ਹਰਿਆਣਾ ,ਉੱਤਰ ਪ੍ਰਦੇਸ਼ , ਉੜੀਸ਼ਾ , ਰਾਜਸਥਾਨ ਅਤੇ ਆਂਧਰਾ ਪ੍ਰਦੇਸ਼ ਨੂੰ ਪ੍ਰਾਈਸ ਸਪੋਰਟ ਸਕੀਮ (ਪੀ ਐੱਸ ਐੱਸ) ਤਹਿਤ 107.81 ਲੱਖ ਮੀਟ੍ਰਿਕ ਟਨ ਦਾਲਾਂ ਅਤੇ ਤੇਲ ਬੀਜ ਖ਼ਰੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ । ਆਂਧਰ ਪ੍ਰਦੇਸ਼ , ਕਰਨਾਟਕ,ਤਾਮਿਲਨਾਡੂ ਅਤੇ ਕੇਰਲ ਨੂੰ ਵੀ 1.74 ਲੱਖ ਮੀਟ੍ਰਿਕ ਟਨ ਕੋਪਰਾ ਖਰ਼ੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ । ਹੋਰ , ਸਬੰਧਤ ਸੂਬਾ ਸਰਕਾਰਾਂ ਵੱਲੋਂ ਮਿਲੇ ਪ੍ਰਸਤਾਵਾਂ ਦੇ ਅਧਾਰ ਤੇ ਹਾੜੀ ਮਾਰਕੀਟਿੰਗ ਸੀਜ਼ਨ 2021 ਲਈ ਗੁਜਰਾਤ , ਮੱਧ ਪ੍ਰਦੇਸ਼ , ਮਹਾਰਾਸ਼ਟਰ , ਆਂਧਰ ਪ੍ਰਦੇਸ਼ , ਤੇਲੰਗਾਨਾ ਅਤੇ ਤਾਮਿਲਨਾਡੂ ਨੂੰ ਵੀ ਦਾਲਾਂ ਅਤੇ ਤੇਲ ਬੀਜ ਖ਼ਰੀਦਣ ਦੀ ਮਨਜ਼ੂਰੀ ਦਿੱਤੀ ਗਈ ਸੀ । ਬਾਕੀ ਸੂਬਿਆਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੀ ਐੱਸ ਐੱਸ ਤਹਿਤ ਕੋਪਰਾ ਅਤੇ ਤੇਲ ਬੀਜ ਤੇ ਦਾਲਾਂ ਖ਼ਰੀਦਣ ਲਈ ਪ੍ਰਸਤਾਵਾਂ ਨੂੰ ਮਿਲਣ ਤੋਂ ਬਾਅਦ ਮਨਜ਼ੂਰੀ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਫ਼ਸਲਾਂ ਦੇ ਐੱਫ ਏ ਕਿਊ ਗ੍ਰੇਡ ਦੀ ਖ਼ਰੀਦ ਨੋਟੀਫਾਈ ਐੱਮ ਐੱਸ ਪੀ ਤੇ ਸਾਲ 2020-21 ਲਈ ਸਿੱਧੀ ਪੰਜੀਕ੍ਰਿਤ ਕਿਸਾਨਾਂ ਤੋਂ ਕੀਤੀ ਜਾ ਸਕੇ । ਇਹ ਖਰ਼ੀਦ ਜੇਕਰ ਮਾਰਕੀਟ ਰੇਟ ਨੋਟੀਫਾਈਡ ਵਾਢੀ ਸਮੇਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਐੱਮ ਐੱਸ ਪੀ ਤੋਂ ਹੇਠਾਂ ਜਾਂਦੀ ਹੈ ਤਾਂ ਸੂਬੇ ਵੱਲੋਂ ਨਾਮਜ਼ਦ ਖ਼ਰੀਦ ਏਜੰਸੀਆਂ ਰਾਹੀਂ ਕੇਂਦਰੀ ਨੋਡਲ ਏਜੰਸੀਆਂ ਦੁਆਰਾ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ ।

 

 

 

 

 

30.05.2021 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 7,14,695.80 ਮੀਟ੍ਰਿਕ ਟਨ ਮੂੰਗ , ਉੜਦ,ਤੂਰ , ਚਨੇ, ਮੂੰਗਫਲੀ ਅਤੇ ਸੋਇਆਬੀਨ ਖ਼ਰੀਦਿਆ ਹੈ , ਜਿਸਦਾ ਘੱਟੋ ਘੱਟ ਸਮਰਥਨ ਮੁੱਲ 3,741.39ਕਰੋੜ ਰੁਪਏ ਬਣਦਾ ਹੈ ਅਤੇ ਖਰੀਫ 2020- 21 ਅਤੇ ਹਾੜੀ 2021 ਦੇ ਅਧੀਨ ਇਸ ਖ਼ਰੀਦ ਨਾਲ ਤਾਮਿਲਨਾਡੂ, ਕਰਨਾਟਕ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼, ਤੇਲੰਗਾਨਾ, ਹਰਿਆਣਾ ਅਤੇ ਰਾਜਸਥਾਨ ਦੇ 4,25,586 ਕਿਸਾਨਾਂ ਨੂੰ ਲਾਭ ਪਹੁੰਚਿਆ ਹੈ ।

 

 

 

 

 

 

ਇਸੇ ਤਰ੍ਹਾਂ ਹੀ ਸੀਜ਼ਨ 2020-21 ਦੇ ਲਈ, 5089 ਮੀਟ੍ਰਿਕ ਟਨ ਕੋਪਰਾ (ਸਾਲ ਦੇ ਬਾਰਾਂ ਮਹੀਨੇ ਚੱਲਣ ਵਾਲੀ ਫਸਲ) ਖ਼ਰੀਦਿਆ ਗਿਆ ਹੈ , ਜਿਸ ਦਾ ਘੱਟੋ ਘੱਟਸਮਰਥਨ  ਮੁੱਲ 52.40 ਕਰੋੜ ਰੁਪਏ ਬਣਦਾ ਹੈ ਅਤੇ ਇਸ ਨਾਲ ਕਰਨਾਟਕ ਤੇ ਤਾਮਿਲਨਾਡੂ ਦੇ 3961 ਕਿਸਾਨਾਂ ਨੂੰ ਲਾਭ ਪਹੁੰਚਿਆ ਹੈ ।

ਸੀਜ਼ਨ 2021- 22 ਦੇ ਲਈ, ਤਾਮਿਲਨਾਡੂ ਤੋਂ 51000 ਮੀਟ੍ਰਿਕ ਟਨ ਕੋਪਰਾ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ , ਫੈਸਲਿਆਂ ਅਨੁਸਾਰ ਰਾਜ ਸਰਕਾਰ ਦੁਆਰਾ ਤੈਅ ਕੀਤੇ ਗਏ ਤਰੀਕ ਤੋਂ ਖਰੀਦ ਸ਼ੁਰੂ ਕੀਤੀ ਜਾਵੇਗੀ । ਸਬੰਧਤ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਰਕਾਰਾਂ ਦਾਲਾਂ ਅਤੇ ਤੇਲ ਬੀਜਾਂ ਦੀ ਆਮਦ ਦੇ ਅਧਾਰ ਤੇ ਸਬੰਧਤ ਰਾਜਾਂ ਦੁਆਰਾ ਨਿਰਧਾਰਤ ਤਾਰੀਖ ਤੋਂ ਖਰੀਦ ਸ਼ੁਰੂ ਕਰਨ ਲਈ ਲੋੜੀਂਦੇ ਪ੍ਰਬੰਧ ਕਰ ਰਹੀਆਂ ਹਨ।

 

*****

 

ਡੀ ਜੇ ਐਨ/ਐਮ ਐਸ


(Release ID: 1723283) ਵਿਜ਼ੀਟਰ ਕਾਊਂਟਰ : 202