ਰੇਲ ਮੰਤਰਾਲਾ

ਝਾਰਖੰਡ, ਓਡੀਸ਼ਾ ਅਤੇ ਗੁਜਰਾਤ ਦੀ ਸਪਲਾਈ ਵਿੱਚ ਯੋਗਦਾਨ ਦੇਣ ਵਾਲੇ ਸਿਖਰ ਦੇ 3 ਰਾਜ ਆਕਸੀਜਨ ਐਕਸਪ੍ਰੈਸ ਟ੍ਰੇਨਾਂ ਨੇ ਝਾਰਖੰਡ ਤੋਂ 8025 ਐੱਮਟੀ, ਓਡੀਸ਼ਾ ਤੋਂ 7102 ਐੱਮਟੀ, ਗੁਜਰਾਤ ਤੋਂ 6384 ਐੱਮਟੀ, ਪੱਛਮ ਬੰਗਾਲ ਤੋਂ 1360 ਐੱਮਟੀ, ਮਹਾਰਾਸ਼ਟਰ ਤੋਂ 488 ਐੱਮਟੀ, ਛੱਤੀਸਗੜ੍ਹ ਤੋਂ 218 ਐੱਮਟੀ ਅਤੇ ਆਂਧਰਾ ਪ੍ਰਦੇਸ਼ ਤੋਂ 164 ਐੱਮਟੀ ਐੱਲਐੱਮਓ ਦੀ ਸਪਲਾਈ ਦੇਸ਼ ਭਰ ਵਿੱਚ ਕੀਤੀ ਹੈ


ਆਕਸੀਜਨ ਐਕਸਪ੍ਰੈਸ ਟ੍ਰੇਨਾਂ ਨੇ ਦੇਸ਼ ਭਰ ਵਿੱਚ 23741 ਐੱਮਟੀ ਤੋਂ ਜ਼ਿਆਦਾ ਐੱਲਐੱਮਓ ਦੀ ਸਪਲਾਈ ਕੀਤੀ
344 ਆਕਸੀਜਨ ਐਕਸਪ੍ਰੈਸ ਨੇ ਦੇਸ਼ ਵਿੱਚ ਆਕਸੀਜਨ ਦੀ ਡਿਲੀਵਰੀ ਪੂਰੀ ਕੀਤੀ
ਆਕਸੀਜਨ ਐਕਸਪ੍ਰੈਸ ਟ੍ਰੇਨਾਂ ਨੇ ਹੁਣ ਤੱਕ 1405 ਟੈਂਕਰਾਂ ਤੋਂ ਐੱਲਐੱਮਓ ਦੀ ਸਪਲਾਈ ਕੀਤੀ ਅਤੇ 15 ਰਾਜਾਂ ਨੂੰ ਰਾਹਤ ਪਹੁੰਚਾਈ
ਮਹਾਰਾਸ਼ਟਰ ’ਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ’ਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ’ਚ 656 ਮੀਟ੍ਰਿਕ ਟਨ, ਦਿੱਲੀ ’ਚ 5,692 ਮੀਟ੍ਰਿਕ ਟਨ, ਹਰਿਆਣਾ ’ਚ 2135 ਮੀਟ੍ਰਿਕ ਟਨ, ਰਾਜਸਥਾਨ ’ਚ 98 ਮੀਟ੍ਰਿਕ ਟਨ, ਕਰਨਾਟਕ ’ਚ 2674 ਮੀਟ੍ਰਿਕ ਟਨ, ਉੱਤਰਾਖੰਡ ’ਚ 320 ਮੀਟ੍ਰਿਕ ਟਨ, ਤਮਿਲਨਾਡੂ ’ਚ 2348 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ’ਚ 2279 ਮੀਟ੍ਰਿਕ ਟਨ, ਪੰਜਾਬ ’ਚ 225 ਮੀਟ੍ਰਿਕ ਟਨ, ਕੇਰਲ ’ਚ 513 ਮੀਟ੍ਰਿਕ ਟਨ, ਤੇਲੰਗਾਨਾ ’ਚ 2026 ਮੀਟ੍ਰਿਕ ਟਨ, ਝਾਰਖੰਡ ’ਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 320 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ ਹੈ

प्रविष्टि तिथि: 02 JUN 2021 6:31PM by PIB Chandigarh

ਸਾਰੇ ਅੜਿੱਕਿਆਂ ਨੂੰ ਪਾਰ ਕਰਦਿਆਂ ਤੇ ਨਵੇਂ ਸਮਾਧਾਨ ਖੋਜਣ ਦੇ ਲਈ, ਭਾਰਤੀ ਰੇਲਵੇ ਨੇ ਦੇਸ਼ ਭਰ ਦੇ ਵਿਭਿੰਨ ਰਾਜਾਂ ਨੂੰ ‘ਲਿਕੁਇਡ ਮੈਡੀਕਲ ਆਕਸੀਜਨ’ (LMO) ਦੀ ਸਪਲਾਈ ਦੇ ਦੁਆਰਾ ਰਾਹਤ ਪਹੁੰਚਾਉਣ ਦੇ ਆਪਣੇ ਸਫਰ ਜਾਰੀ ਰੱਖੇ ਹੋਏ ਹਨ। ਹੁਣ ਤੱਕ, ਭਾਰਤੀ ਰੇਲਵੇ  ਨੇ ਦੇਸ਼ ਭਰ ਦੇ ਵਿਭਿੰਨ ਰਾਜਾਂ ਨੂੰ 1405 ਤੋਂ ਜ਼ਿਆਦਾ ਟੈਂਕਰਾਂ ਵਿੱਚ 23,741 ਮੀਟ੍ਰਿਕ ਟਨ ਤੋਂ ਜ਼ਿਆਦਾ ਐੱਲਐੱਮਓ ਦੀ ਸਪਲਾਈ ਕੀਤੀ ਹੈ। 

ਹੁਣ ਤੱਕ 344 ਆਕਸੀਜਨ ਐਕਸਪ੍ਰੈਸ ਆਪਣਾ ਸਫਰ ਪੂਰਾ ਕਰ ਚੁੱਕੀਆਂ ਹਨ ਅਤੇ ਵੱਖ-ਵੱਖ ਰਾਜਾਂ ਵਿੱਚ ਰਾਹਤ ਪਹੁੰਚਾ ਚੁੱਕੀਆਂ ਹਨ।

ਹੁਣ ਤੱਕ, ਆਕਸੀਜਨ ਐਕਸਪ੍ਰੈਸ ਟ੍ਰੇਨਾਂ ਨੇ ਝਾਰਖੰਡ ਤੋਂ 8025 ਐੱਮਟੀ, ਓਡੀਸ਼ਾ ਤੋਂ 7102 ਐੱਮਟੀ, ਗੁਜਰਾਤ ਤੋਂ 6384 ਐੱਮਟੀ, ਪੱਛਮ ਬੰਗਾਲ ਤੋਂ 1360 ਐੱਮਟੀ, ਮਹਾਰਾਸ਼ਟਰ ਤੋਂ 488 ਐੱਮਟੀ, ਛੱਤੀਗੜ੍ਹ ਤੋਂ 218 ਐੱਮਟੀ ਅਤੇ ਆਂਧਰਾ ਪ੍ਰਦੇਸ਼ ਤੋਂ 164 ਐੱਮਟੀ ਐੱਲਐੱਮਓ ਦੀ ਸਪਲਾਈ ਦੇਸ਼ ਭਰ ਵਿੱਚ ਕੀਤੀ ਹੈ।

ਦੇਸ਼ ਦੇ ਕੋਨੇ-ਕੋਨੇ ਵਿੱਚ ਆਕਸੀਜਨ ਪਹੁੰਚਾਉਣ ਦੇ ਲਈ, ਭਾਰਤੀ ਰੇਲਵੇ  ਕੰਪਲੈਕਸ ਆਪਰੇਸ਼ਨਲ ਰੂਟ ਯੋਜਨਾਬੰਦੀ ਦ੍ਰਿਸ਼ ਵਿੱਚ ਪੱਛਮ ’ਚ ਹਾਪਾ, ਬੜੌਦਾ, ਮੁੰਦਰਾ ਅਤੇ ਪੂਰਬ ’ਚ ਰਾਊਰਕੇਲਾ, ਦੁਰਗਾਪੁਰ, ਟਾਟਾਨਗਰ, ਅੰਗੁਲ ਜਿਹੇ ਸਥਾਨਾਂ ਤੋਂ ਆਕਸੀਜਨ ਲੈ ਰਹੀ ਹੈ ਅਤੇ ਫਿਰ ਇਸ ਨੂੰ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਤੇ ਅਸਾਮ ਰਾਜਾਂ ਨੂੰ ਸਪਲਾਈ ਕਰ ਰਹੀ ਹੈ। 

ਇਸ ਰਿਲੀਜ਼ ਦੇ ਜਾਰੀ ਹੋਣ ਤੱਕ 6 ਆਕਸੀਜਨ ਐਕਸਪ੍ਰੈਸ ਟ੍ਰੇਨਾਂ 22 ਟੈਂਕਰਾਂ ਵਿੱਚ 420 ਮੀਟ੍ਰਿਕ ਟਨ ਤੋਂ ਵੱਧ ਤਰਲ ਮੈਡੀਕਲ ਆਕਸੀਜਨ ਲੈ ਕੇ ਆਪਣੀ ਮੰਜ਼ਿਲ ਦੇ ਵੱਲ ਵਧ ਰਹੀਆਂ ਸਨ।

ਦੱਖਣ ਰਾਜਾਂ ਵਿੱਚ, ਆਂਧਰਾ ਪ੍ਰਦੇਸ਼, ਤਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਨੂੰ ਆਕਸੀਜਨ ਐਕਸਪ੍ਰੈਸ ਟ੍ਰੇਨਾਂ ਰਾਹੀਂ 2000 ਐੱਮਟੀ (ਹਰੇਕ ਨੂੰ) ਤੋਂ ਜ਼ਿਆਦਾ ਐੱਲਐੱਮਓ ਦੀ ਸਪਲਾਈ ਹੋ ਚੁੱਕੀ ਹੈ।

ਗੌਰਤਲਬ ਹੈ ਕਿ 39 ਦਿਨ ਪਹਿਲਾਂ 24 ਅਪ੍ਰੈਲ ਨੂੰ ਮਹਾਰਾਸ਼ਟਰ ਵਿੱਚ 126 ਮੀਟ੍ਰਿਕ ਟਨ ਦੀ ਸਪਲਾਈ ਦੇ ਨਾਲ ਆਕਸਜੀਨ ਐਕਸਪ੍ਰੈਸ ਟ੍ਰੇਨਾਂ ਦੀ ਸ਼ੁਰੂਆਤ ਹੋਈ ਸੀ।

ਭਾਰਤੀ ਰੇਲਵੇ ਦਾ ਟੀਚਾ ਮੰਗ ਕਰਨ ਵਾਲੇ ਰਾਜਾਂ ਨੂੰ ਘੱਟ ਤੋਂ ਘੱਟ ਸੰਭਾਵਿਤ ਸਮੇਂ ਵਿੱਚ ਐੱਲਐੱਮਓ ਦੀ ਸਪਲਾਈ ਕਰਨਾ ਹੈ।

ਆਕਸੀਜਨ ਐਕਸਪ੍ਰੈਸ ਟ੍ਰੇਨਾਂ 15 ਰਾਜਾਂ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਤੇ ਅਸਾਮ ਨੂੰ ਆਕਸੀਜਨ ਪਹੁੰਚਾ ਚੁੱਕੀਆਂ ਹਨ।

ਇਸ ਰਿਲੀਜ਼ ਦੇ ਜਾਰੀ ਹੋਣ ਤੱਕ, ਮਹਾਰਾਸ਼ਟਰ ’ਚ 614 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ’ਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ’ਚ 656 ਮੀਟ੍ਰਿਕ ਟਨ, ਦਿੱਲੀ ’ਚ 5,692 ਮੀਟ੍ਰਿਕ ਟਨ, ਹਰਿਆਣਾ ’ਚ 2135 ਮੀਟ੍ਰਿਕ ਟਨ, ਰਾਜਸਥਾਨ ’ਚ 98 ਮੀਟ੍ਰਿਕ ਟਨ, ਕਰਨਾਟਕ ’ਚ 2674 ਮੀਟ੍ਰਿਕ ਟਨ, ਉੱਤਰਾਖੰਡ ’ਚ 320 ਮੀਟ੍ਰਿਕ ਟਨ, ਤਮਿਲਨਾਡੂ ’ਚ 2348 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ’ਚ 2279 ਮੀਟ੍ਰਿਕ ਟਨ, ਪੰਜਾਬ ’ਚ 225 ਮੀਟ੍ਰਿਕ ਟਨ, ਕੇਰਲ ’ਚ 513 ਮੀਟ੍ਰਿਕ ਟਨ, ਤੇਲੰਗਾਨਾ ’ਚ 2026 ਮੀਟ੍ਰਿਕ ਟਨ, ਝਾਰਖੰਡ ’ਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 320 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕੀਤੀ ਗਈ ।

ਹੁਣ ਤੱਕ ਆਕਸੀਜਨ ਐਕਸਪ੍ਰੈਸ ਨੇ ਦੇਸ਼ ਭਰ ਦੇ 15 ਰਾਜਾਂ ਦੇ ਲਗਭਗ 39 ਸ਼ਹਿਰਾਂ/ਕਸਬਿਆਂ ਵਿੱਚ ਐੱਲਐੱਮਓ ਦੀ ਸਪਲਾਈ ਕੀਤੀ ਹੈ, ਜਿਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੇ ਲਖਨਊ, ਵਾਰਾਣਸੀ, ਕਾਨਪੁਰ, ਬਰੇਲੀ, ਗੋਰਖਪੁਰ ਅਤੇ ਆਗਰਾ, ਮੱਧ ਪ੍ਰਦੇਸ਼ ਦੇ ਸਾਗਰ, ਜਬਲਪੁਰ, ਕਟਨੀ ਅਤੇ ਭੋਪਾਲ, ਮਹਾਰਾਸ਼ਟਰ ਦੇ ਨਾਗਪੁਰ, ਨਾਸਿਕ, ਪੁਣੇ, ਮੁੰਬਈ ਅਤੇ ਸੋਲਾਪੁਰ, ਤੇਲੰਗਾਨਾ ਵਿੱਚ ਹੈਦਰਾਬਾਦ, ਹਰਿਆਣਾ ਵਿੱਚ ਫਰੀਦਾਬਾਦ ਤੇ ਗੁਰੂਗ੍ਰਾਮ, ਦਿੱਲੀ ਵਿੱਚ ਤੁਗਲਕਾਬਾਦ, ਦਿੱਲੀ ਕੈਂਟ ਤੇ ਓਖਲਾ, ਰਾਜਸਥਾਨ ਵਿੱਚ ਕੋਟਾ ਤੇ ਕਨਕਪਾਰਾ, ਕਰਨਾਟਕ ਵਿੱਚ ਬੰਗਲੁਰੂ, ਉੱਤਰਖੰਡ ਵਿੱਚ ਦੇਹਰਾਦੂਨ, ਆਂਧਰਾ ਪ੍ਰਦੇਸ਼ ਦੇ ਨੇੱਲੋਰ, ਗੁੰਟੂਰ, ਤਾੜੀਪਤ੍ਰੀ ਤੇ ਵਿਸ਼ਾਖਾਪਟਨਮ, ਕੇਰਲ ਦੇ ਏਰਨਾਕੁਲਮ, ਤਮਿਲਨਾਡੂ ਦੇ ਤਿਰੂਵੱਲੂਰ, ਚੇਨੱਈ, ਤੂਤੀਕੋਰਿਨ, ਕੋਯੰਬਟੂਰ ਅਤੇ ਮਦੁਰੈ, ਪੰਜਾਬ ਵਿੱਚ ਬਠਿੰਡਾ ਤੇ ਫਿਲੌਰ, ਅਸਾਮ ਵਿੱਚ ਕਾਮਰੂਪ ਅਤੇ ਝਾਰਖੰਡ ਦੇ ਰਾਂਚੀ ਨੂੰ ਆਕਸੀਜਨ ਪਹੁੰਚਾਈ ਗਈ ਹੈ।

ਭਾਰਤੀ ਰੇਲਵੇ ਨੇ ਆਕਸੀਜਨ ਸਪਲਾਈ ਕਰਨ ਵਾਲੇ ਸਥਾਨਾਂ ਦੇ ਨਾਲ ਵੱਖ-ਵੱਖ ਮਾਰਗਾਂ ਦੀ ਮੈਪਿੰਗ ਕੀਤੀ ਹੈ ਅਤੇ ਰਾਜਾਂ ਦੀ ਕਿਸੇ ਵੀ ਜ਼ਰੂਰਤ ਦੇ ਲਈ ਖੁਦ ਨੂੰ ਤਿਆਰ ਰੱਖਿਆ ਹੈ। ਐੱਲਐੱਮਓ ਲਿਆਉਣ ਦੇ ਲਈ ਰਾਜ ਭਾਰਤੀ ਰੇਲਵੇ  ਨੂੰ ਟੈਂਕਰ ਪ੍ਰਦਾਨ ਕਰਦੇ ਹਨ।

ਜਲਦੀ ਤੋਂ ਜਲਦੀ ਸੰਭਵ ਸਮੇਂ ’ਚ ਆਕਸੀਜਨ ਸਪਲਾਈ ਸੁਨਿਸ਼ਚਿਤ ਕਰਨ ਦੇ ਲਈ, ਰੇਲਵੇ ਆਕਸੀਜਨ ਐਕਸਪ੍ਰੈਸ ਫ੍ਰੇਟ ਟ੍ਰੇਨਾਂ ਦੇ ਸੰਚਾਲਨ ਵਿੱਚ ਨਵੇਂ ਮਿਆਰ ਅਤੇ ਵਿਲੱਖਣ ਬੈਂਚਮਾਰ ਸਥਾਪਿਤ ਕਰ ਰਿਹਾ ਹੈ। ਲੰਬੀ ਦੂਰੀ ਦੇ ਜ਼ਿਆਦਾਤਰ ਮਾਮਲਿਆਂ ਵਿੱਚ ਇਨ੍ਹਾਂ ਮਹੱਤਵਪੂਰਨ ਮਾਲ ਗੱਡੀਆਂ ਦੀ ਔਸਤ ਗਤੀ 55 ਤੋਂ ਜ਼ਿਆਦਾ ਹੈ। ਸਭ ਤੋਂ ਤੇਜ਼ ਸੰਭਾਵਿਤ ਸਮੇਂ ਵਿੱਚ ਆਕਸੀਜਨ ਦੀ ਸਪਲਾਈ ਸੁਨਿਸ਼ਚਿਤ ਕਰਨ ਦੇ ਲਈ ਉੱਚ–ਪ੍ਰਾਥਮਿਕਤਾ ਵਾਲੇ ਗ੍ਰੀਨ ਕੌਰੀਡੋਰ ‘ਤੇ ਸੰਚਾਲਨ, ਸਭ ਤੋਂ ਵੱਧ ਜ਼ਰੂਰਤ ਦੇ ਨਾਲ, ਵੱਖ-ਵੱਖ ਖੇਤਰਾਂ ਵਿੱਚ ਪਰਿਚਾਲਨ ਟੀਮਾਂ ਸਭ ਤੋਂ ਜ਼ਿਆਦਾ ਚੁਣੌਤੀਪੂਰਨ ਸਥਿਤੀਆਂ ਵਿੱਚ ਚੌਵੀ ਘੰਟੇ ਕੰਮ ਕਰ ਰਹੀਆਂ ਹਨ। ਵੱਖ-ਵੱਖ ਵਰਗਾਂ ਵਿੱਚ ਕਰੂ ਦੇ ਪਰਿਵਰਤਨ ਦੇ ਲਈ ਤਕਨੀਕੀ ਸਟੋਪੇਜ ਦਾ ਸਮਾਂ ਘਟਾ ਕੇ 1 ਮਿੰਟ ਕਰ ਦਿੱਤਾ ਗਿਆ ਹੈ।

ਆਕਸੀਜਨ ਐਕਸਪ੍ਰੈਸ ਟ੍ਰੇਨਾਂ ਦੀ ਤੇਜ਼ ਰਫਤਾਰ ਸੁਨਿਸ਼ਚਿਤ ਕਰਨ ਦੇ ਲਈ ਟ੍ਰੈਕਸ ਨੂੰ ਖੁੱਲ੍ਹਾ ਅਤੇ ਬਹੁਤ ਚੌਕਸ ਸਥਿਤੀ ਵਿੱਚ ਬਣਾਈ ਰੱਖਿਆ ਗਿਆ ਹੈ।

ਇਹ ਸਾਰੇ ਕੰਮ ਇੱਕ ਵਿਵਸਥਿਤ ਤਰੀਕੇ ਨਾਲ ਕੀਤੇ ਗਏ ਹਨ, ਜਿਸ ਨਾਲ ਹੋਰ ਫ੍ਰੇਟ ਸੰਚਾਲਨ ਵਿੱਚ ਕਿਸੇ ਵੀ ਪ੍ਰਕਾਰ ਦੀ ਕਮੀ ਨਾ ਆਵੇ।       

ਨਵੀਂ ਆਕਸੀਜਨ ਐਕਸਪ੍ਰੈਸ ਟ੍ਰੇਨਾਂ ਦਾ ਸੰਚਾਲਨ ਇੱਕ ਬਹੁਤ ਹੀ ਗਤੀਸ਼ੀਲ ਪ੍ਰਕਿਰਿਆ ਹੈ ਅਤੇ ਅੰਕੜੇ ਲਗਾਤਾਰ ਅਪਡੇਟ ਕੀਤੇ ਜਾ ਰਹੇ ਹਨ। ਰਾਤ ਵਿੱਚ ਕਈ ਹੋਰ ਭਰੀਆਂ ਹੋਈਆਂ ਆਕਸੀਜਨ ਐਕਸਪ੍ਰੈਸ ਟ੍ਰੇਨਾਂ ਦਾ ਸੰਚਾਲਨ ਸ਼ੁਰੂ ਹੋਣ ਦਾ ਅਨੁਮਾਨ ਹੈ।

****

ਡੀਜੇਐੱਨ/ਐੱਮਕੇਵੀ


(रिलीज़ आईडी: 1724088) आगंतुक पटल : 212
इस विज्ञप्ति को इन भाषाओं में पढ़ें: English , Urdu , हिन्दी , Bengali , Odia , Tamil