ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1.34 ਲੱਖ ਰੋਜ਼ਾਨਾ ਨਵੇਂ ਕੇਸ ਆਏ
ਪਿਛਲੇ 7 ਦਿਨਾਂ ਤੋਂ 2 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸ ਦਰਜ ਹੋ ਰਹੇ ਹਨ
17,13,413 ਐਕਟਿਵ ਕੇਸਾਂ ਨਾਲ ਲਗਾਤਾਰ ਤਿੰਨ ਦਿਨ ਤੋਂ ਮਾਮਲਿਆਂ ਦੀ ਗਿਣਤੀ 20 ਲੱਖ ਤੋਂ ਘੱਟ
ਰੋਜ਼ਾਨਾ ਰਿਕਵਰੀਆਂ ਲਗਾਤਾਰ 21 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ
ਰਿਕਵਰੀ ਦੀ ਦਰ ਵਧ ਕੇ 92.79 ਫ਼ੀਸਦ ਹੋਈ
ਰੋਜ਼ਾਨਾ ਪੌਜ਼ੀਟੀਵਿਟੀ ਦਰ 6.21 ਫ਼ੀਸਦ,ਲਗਾਤਾਰ 10 ਦਿਨਾਂ ਤੋਂ 10 ਫੀਸਦ ਤੋਂ ਘੱਟ
ਭਾਰਤ ਨੇ ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 22 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ
Posted On:
03 JUN 2021 10:40AM by PIB Chandigarh
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 1,34,154 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿੱਚ ਹੁਣ ਲਗਾਤਾਰ 7 ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸ 2 ਲੱਖ ਤੋਂ ਘੱਟ ਰਿਕਾਰਡ ਕੀਤੇ ਜਾ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਲੋਂ ਕੀਤੇ ਜਾ ਰਹੇ ਸਾਂਝੇ ਯਤਨਾਂ ਦਾ ਹੀ ਨਤੀਜਾ ਹੈ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 17,13,413 ਰਹਿ ਗਈ ਹੈ ।
ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 80,232 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 6.02 ਫੀਸਦ ਬਣਦਾ ਹੈ ।
ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 21 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 2,11,499 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 77,345 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,63,90,584 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 2,11,499 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 92.79 ਫ਼ੀਸਦ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 21,59,873 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾ ਕੇ 35.3 ਕਰੋੜ (35,37,82,648) ਤੋਂ ਵੱਧ ਟੈਸਟ ਕੀਤੇ ਹਨ।
ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 7.66 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 6.21 ਫ਼ੀਸ ‘ਤੇ ਖੜੀ ਹੈ। ਇਹ ਹੁਣ 10 ਦਿਨਾਂ ਤੋਂ ਲਗਾਤਾਰ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਤਹਿਤ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 22.10 ਕਰੋੜ ਤੋਂ ਪਾਰ ਹੋ ਗਈ ਹੈ ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 31,24,981 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 22,10,43,693 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ ਸ਼ਾਮਲ ਹਨ:
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
99,12,522
|
|
ਦੂਜੀ ਖੁਰਾਕ
|
68,15,468
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,58,49,178
|
|
ਦੂਜੀ ਖੁਰਾਕ
|
85,84,162
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
2,26,12,866
|
|
ਦੂਜੀ ਖੁਰਾਕ
|
59,283
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
6,78,84,028
|
|
ਦੂਜੀ ਖੁਰਾਕ
|
1,09,73,523
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
5,94,06,566
|
|
ਦੂਜੀ ਖੁਰਾਕ
|
1,89,46,097
|
ਕੁੱਲ
|
22,10,43,693
|
****
ਐਮ.ਵੀ.
(Release ID: 1724197)
Visitor Counter : 214