ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1.20 ਲੱਖ ਰੋਜ਼ਾਨਾ ਨਵੇਂ ਕੇਸ ਆਏ; ਜੋ ਕਿ ਲਗਭਗ ਦੋ ਮਹੀਨਿਆਂ ਵਿੱਚ ਸਭ ਤੋਂ ਘੱਟ ਹਨ
ਪਿਛਲੇ 9 ਦਿਨ ਤੋਂ ਲਗਾਤਾਰ 2 ਲੱਖ ਤੋਂ ਘੱਟ ਮਾਮਲੇ ਦਰਜ
ਐਕਟਿਵ ਮਾਮਲਿਆਂ ਦੀ ਗਿਣਤੀ 15,55,248 ' ਤੇ ਆਈ ; ਮਾਮਲਿਆਂ ਦੀ ਗਿਣਤੀ ਲਗਾਤਾਰ ਪੰਜ ਦਿਨਾਂ ਤੋਂ 20 ਲੱਖ ਤੋਂ ਘੱਟ
ਲਗਾਤਾਰ 23ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਦੇ ਮੁਕਾਬਲੇ ਵਧੇਰੇ ਰੋਜ਼ਾਨਾ ਰਿਕਿਵਰੀ ਦੇ ਮਾਮਲੇ ਰਿਪੋਰਟ ਕੀਤੇ ਗਏ
ਰਿਕਵਰੀ ਦੀ ਦਰ ਵਧ ਕੇ 93.38 ਫ਼ੀਸਦ ਹੋਈ
ਰੋਜ਼ਾਨਾ ਪੌਜ਼ੀਟੀਵਿਟੀ ਦਰ 5.78 ਫ਼ੀਸਦ ਹੋਈ, ਲਗਾਤਾਰ 12 ਦਿਨਾਂ ਤੋਂ ਪੌਜ਼ੀਟੀਵਿਟੀ ਦਰ 10 ਫੀਸਦ ਤੋਂ ਘੱਟ
ਪਿਛਲੇ 24 ਘੰਟਿਆਂ ਵਿੱਚ 36.5 ਲੱਖ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ
Posted On:
05 JUN 2021 10:16AM by PIB Chandigarh
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 1,20,529 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ; ਇਹ ਤਕਰੀਬਨ ਦੋ ਮਹੀਨਿਆਂ (ਪਿਛਲੇ 58 ਦਿਨਾਂ) ਵਿੱਚ ਸਭ ਤੋਂ ਘੱਟ ਹਨ। ਦੇਸ਼ ਵਿੱਚ ਹੁਣ ਲਗਾਤਾਰ 9 ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸ 2 ਲੱਖ ਤੋਂ ਘੱਟ ਰਿਕਾਰਡ ਕੀਤੇ ਜਾ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਸਾਂਝੇ ਯਤਨਾਂ ਦਾ ਹੀ ਨਤੀਜਾ ਹੈ ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 15,55,248 ਰਹਿ ਗਈ ਹੈ । ਮਾਮਲਿਆਂ ਦੀ ਗਿਣਤੀ ਲਗਾਤਾਰ ਪੰਜ ਦਿਨਾਂ ਤੋਂ 20 ਲੱਖ ਤੋਂ ਘੱਟ ਰਿਪੋਰਟ
ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 80,745 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 5.42 ਫੀਸਦ ਬਣਦਾ ਹੈ ।
ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 23 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,97,894 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 77,365 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,67,95,549 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1,97,894 ਮਰੀਜ਼ ਠੀਕ ਹੋਏ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 93.38 ਫ਼ੀਸਦ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 20,84,421 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾ ਕੇ 36.1 ਕਰੋੜ (36,11,74,142) ਤੋਂ ਵੱਧ ਟੈਸਟ ਕੀਤੇ ਹਨ।
ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ ਕੇਸਾ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 6.89 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 5.78 ਫ਼ੀਸਦ ‘ਤੇ ਖੜੀ ਹੈ। ਇਹ ਹੁਣ ਲਗਾਤਾਰ 12 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਦੇਸ਼ ਭਰ ਵਿੱਚ ਟੀਕਾਕਰਨ ਮੁਹਿੰਮ ਤਹਿਤ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 22.78 ਕਰੋੜ ਤੋਂ ਪਾਰ ਹੋ ਗਈ ਹੈ । ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਪਿਛਲੇ 24 ਘੰਟਿਆਂ ਦੌਰਾਨ 36,50,080 ਟੀਕਾ ਖੁਰਾਕਾਂ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 32,00,677 ਸੈਸ਼ਨਾਂ ਰਾਹੀਂ ਕੋਵਿਡ-19 ਟੀਕਿਆਂ ਦੀਆਂ ਕੁੱਲ 22,78,60,317 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
99,45,863
|
ਦੂਜੀ ਖੁਰਾਕ
|
68,41,480
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,60,57,349
|
ਦੂਜੀ ਖੁਰਾਕ
|
86,38,798
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
2,59,69,460
|
ਦੂਜੀ ਖੁਰਾਕ
|
1,19,137
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
6,97,94,194
|
ਦੂਜੀ ਖੁਰਾਕ
|
1,11,93,705
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,01,85,472
|
ਦੂਜੀ ਖੁਰਾਕ
|
1,91,14,859
|
ਕੁੱਲ
|
22,78,60,317
|
****
ਐਮ.ਵੀ.
(Release ID: 1724722)
Visitor Counter : 199