ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ 1.14 ਲੱਖ ਰੋਜ਼ਾਨਾ ਨਵੇਂ ਕੇਸ ਆਏ; ਦੋ ਮਹੀਨਿਆਂ ਵਿੱਚ ਸਭ ਤੋਂ ਘੱਟ


ਪਿਛਲੇ 10 ਦਿਨ ਤੋਂ ਲਗਾਤਾਰ 2 ਲੱਖ ਤੋਂ ਘੱਟ ਨਵੇਂ ਮਾਮਲੇ ਦਰਜ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 15 ਲੱਖ ਤੋਂ ਹੇਠਾਂ ਹੋਈ; ਅੱਜ ਨਵੇਂ ਕੇਸ 14,77,799

ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 24ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੇ ਮੁਕਾਬਲੇ ਵੱਧ

ਕੌਮੀ ਰਿਕਵਰੀ ਦਰ ਵਿੱਚ ਲਗਾਤਾਰ ਸੁਧਾਰ ਦਾ ਰੁਝਾਨ ਜਾਰੀ, ਰਿਕਵਰੀ ਦਰ ਵਧ ਕੇ 93.67 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 5.62 ਫੀਸਦ ਹੋਈ; ਲਗਾਤਾਰ 13ਵੇਂ ਦਿਨ 10 ਫੀਸਦ ਤੋਂ ਘੱਟ

ਭਾਰਤ ਨੇ 23 ਕਰੋੜ ਤੋਂ ਵੱਧ ਟੀਕੇ ਲਗਾਉਣ ਦੇ ਮੀਲ ਪੱਥਰ ਪਾਰ ਕੀਤਾ

Posted On: 06 JUN 2021 10:18AM by PIB Chandigarh

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 1,14,460 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ; ਇਹ ਤਕਰੀਬਨ ਪਿਛਲੇ ਦੋ ਮਹੀਨਿਆਂ ਵਿੱਚ ਸਭ ਤੋਂ ਘੱਟ ਹਨ। ਦੇਸ਼ ਵਿੱਚ ਹੁਣ ਲਗਾਤਾਰ 10 ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸ 2 ਲੱਖ ਤੋਂ ਘੱਟ ਰਿਕਾਰਡ ਕੀਤੇ ਜਾ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ “ਸਮੁੱਚੀ ਸਰਕਾਰ” ਦੀ ਪਹੁੰਚ ਦਾ ਹੀ ਨਤੀਜਾ ਹੈ ।

 

 

 https://static.pib.gov.in/WriteReadData/userfiles/image/image0012CDK.jpg

 

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਕੁੱਲ ਐਕਟਿਵ  ਮਾਮਲਿਆਂ ਦੀ ਗਿਣਤੀ  ਘਟ ਕੇ 15 ਲੱਖ ਤੋਂ ਹੇਠਾਂ ਹੋ ਗਈ ਹੈ; ਅੱਜ ਨਵੇਂ ਕੇਸ 14,77,799 ਦਰਜ ਕੀਤੇ ਗਏ ਹਨ।  ਮਾਮਲਿਆਂ ਦੀ ਗਿਣਤੀ ਲਗਾਤਾਰ 6 ਦਿਨਾਂ ਤੋਂ 20 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।

 

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 77,449 ਮਾਮਲਿਆਂ ਦੀ ਸ਼ੁੱਧ ਗਿਰਾਵਟ ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 5.13 ਫੀਸਦ ਬਣਦਾ ਹੈ ।

 https://static.pib.gov.in/WriteReadData/userfiles/image/image002UWXJ.jpg

 

 

ਭਾਰਤ ਦੀਆਂ ਰੋਜ਼ਾਨਾ ਰਿਕਵਰੀਆਂ, ਲਗਾਤਾਰ 24 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,89,232 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

 

 https://static.pib.gov.in/WriteReadData/userfiles/image/image003D8UY.jpg

 

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 74,772 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,69,84,781 ਵਿਅਕਤੀ ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ । ਇਸ ਨਾਲ ਹੁਣ ਕੁੱਲ ਰਿਕਵਰੀ ਦਰ 93.67 ਫ਼ੀਸਦ ਬਣਦੀ ਹੈ। ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 20,36,311 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾ ਕੇ 36.4 ਕਰੋੜ (36,47,46,522) ਤੋਂ ਵੱਧ ਟੈਸਟ ਕੀਤੇ ਹਨ।

ਇਕ ਪਾਸੇ ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,ਉਥੇ ਹਫਤਾਵਾਰੀ ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 6.54 ਫੀਸਦ 'ਤੇ ਖੜੀ ਹੈ;ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਹੋਰ ਘਟੀ ਹੈ ਅਤੇ ਅੱਜ 5.62 ਫ਼ੀਸਦ ‘ਤੇ ਖੜੀ ਹੈ। ਇਹ ਹੁਣ ਲਗਾਤਾਰ 13 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।

 https://static.pib.gov.in/WriteReadData/userfiles/image/image004R1Z2.jpg

ਇਕ ਹੋਰ ਮਹੱਤਵਪੂਰਣ ਪ੍ਰਾਪਤੀ ਤਹਿਤ, ਦੇਸ਼ ਵਿਚ ਲਗਾਈਆਂ ਜਾ ਰਹੀਆਂ ਕੋਵਿਡ -19 ਟੀਕਾ ਖੁਰਾਕਾਂ ਦੀ ਕੁੱਲ ਗਿਣਤੀ 23 ਕਰੋੜ ਤੋਂ ਪਾਰ ਹੋ ਗਈ ਹੈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਅਧੀਨ 23.13 ਕਰੋੜ ਟੀਕਾ ਖੁਰਾਕ ਦਿੱਤੀਆਂ ਗਈਆਂ ਹਨ I ਪਿਛਲੇ 24 ਘੰਟਿਆਂ ਦੌਰਾਨ ਟੀਕੇ ਦੀਆਂ  33,53,539 ਟੀਕਾ ਖੁਰਾਕਾਂ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ‘ਚ ਆਰਜੀ ਰਿਪੋਰਟਾਂ ਅਨੁਸਾਰ ਕੁੱਲ ਮਿਲਾ ਕੇ 32,42,503 ਸੈਸ਼ਨਾਂ ਰਾਹੀਂ ਕੋਵਿਡ- 19 ਟੀਕਿਆਂ ਦੀਆਂ ਕੁੱਲ 23,13,22,417 ਖੁਰਾਕਾਂ ਦਿੱਤੀਆਂ ਗਈਆਂ ਹਨ ।

 

ਇਨ੍ਹਾਂ ਵਿੱਚ ਸ਼ਾਮਲ ਹਨ-

 

 

 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

99,63,790

 

ਦੂਜੀ ਖੁਰਾਕ

68,55,261

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,61,65,342

 

ਦੂਜੀ ਖੁਰਾਕ

86,62,859

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

2,77,39,545

 

ਦੂਜੀ ਖੁਰਾਕ

1,61,253

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,07,15,580

 

ਦੂਜੀ ਖੁਰਾਕ

1,12,99,332

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,05,54,245

 

ਦੂਜੀ ਖੁਰਾਕ

1,92,05,210

ਕੁੱਲ

23,13,22,417

 

 

 

****

 

ਐਮ.ਵੀ.


(Release ID: 1724990) Visitor Counter : 240