ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਭਾਰਤ ਵਿੱਚ 1 ਲੱਖ ਰੋਜ਼ਾਨਾ ਨਵੇਂ ਕੇਸ ਆਏ, 61 ਦਿਨਾ ਵਿੱਚ ਸਭ ਤੋਂ ਘੱਟ


ਪਿਛਲੇ 11 ਦਿਨ ਤੋਂ ਲਗਾਤਾਰ 2 ਲੱਖ ਤੋਂ ਘੱਟ ਨਵੇਂ ਮਾਮਲੇ ਦਰਜ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਅੱਜ ਘਟ ਕੇ 14,01,609 ਹੋਈ

ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 25ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੇ ਮੁਕਾਬਲੇ
ਵੱਧ ਦਰਜ

ਕੌਮੀ ਰਿਕਵਰੀ ਦਰ ਵਿੱਚ ਲਗਾਤਾਰ ਸੁਧਾਰ ਦਾ ਰੁਝਾਨ ਜਾਰੀ, ਰਿਕਵਰੀ ਦਰ ਵਧ ਕੇ 93.94 ਫੀਸਦ ਹੋਈ

ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 6.34 ਫੀਸਦ ਹੋਈ; ਲਗਾਤਾਰ 14ਵੇਂ ਦਿਨ 10 ਫੀਸਦ ਤੋਂ ਘੱਟ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 23.27 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

Posted On: 07 JUN 2021 11:02AM by PIB Chandigarh

ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 1,00,636 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ; ਇਹ ਤਕਰੀਬਨ

ਪਿਛਲੇ ਦੋ ਮਹੀਨਿਆਂ ਵਿੱਚ ਸਭ ਤੋਂ ਘੱਟ ਹਨ। ਦੇਸ਼ ਵਿੱਚ ਹੁਣ ਲਗਾਤਾਰ 10 ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸ 2 ਲੱਖ

ਤੋਂ ਘੱਟ ਰਿਕਾਰਡ ਕੀਤੇ ਜਾ ਰਹੇ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ  ਦੁਆਰਾ ਕੀਤੇ ਜਾ ਰਹੇ ਸਾਂਝੇ ਯਤਨਾਂ “ਸਮੁੱਚੀ ਸਰਕਾਰ” ਦੀ ਪਹੁੰਚ ਦਾ ਹੀ ਨਤੀਜਾ ਹੈ । 

Image

 

ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ ਕੁੱਲ ਐਕਟਿਵ  ਮਾਮਲਿਆਂ

ਦੀ ਗਿਣਤੀ  ਘਟ ਕੇ ਦੂਜੇ ਦਿਨ ਵੀ 15 ਲੱਖ ਤੋਂ ਘੱਟ ਰਹੀ ਹੈ; ਅਤੇ ਇਹ ਅੱਜ 14,01,609 ਦਰਜ ਕੀਤੇ ਗਏ ਹਨ।  ਮਾਮਲਿਆਂ

ਦੀ ਗਿਣਤੀ ਲਗਾਤਾਰ ਸੱਤ ਦਿਨਾਂ ਤੋਂ 20 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।

 

 

ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਪਿਛਲੇ 24 ਘੰਟਿਆਂ ਦੌਰਾਨ 76,190 ਮਾਮਲਿਆਂ ਦੀ ਸ਼ੁੱਧ ਗਿਰਾਵਟ

ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 4.85 ਫੀਸਦ ਬਣਦਾ ਹੈ । 

 

Image

 

 

 

 

ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ. ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ

ਰਿਕਵਰੀਆਂ, ਲਗਾਤਾਰ 25 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ

ਗਈਆਂ ਹਨ। ਪਿਛਲੇ 24 ਘੰਟਿਆਂ ਦੌਰਾਨ 1,74,399 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।

 

ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 73,763 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ। 

 

Image

 

 

ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,71,59,180 ਵਿਅਕਤੀ ਪਹਿਲਾਂ ਹੀ

ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ । ਇਸ ਨਾਲ ਹੁਣ ਕੁੱਲ ਰਿਕਵਰੀ ਦਰ 93.94 ਫ਼ੀਸਦ ਬਣਦੀ ਹੈ।

ਜਿਹੜੀ ਕਿ ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੁੱਲ 15,87,589 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ

ਮਿਲਾ ਕੇ 36.6 ਕਰੋੜ (36,63,34,111) ਤੋਂ ਵੱਧ ਟੈਸਟ ਕੀਤੇ ਹਨ।

 

ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ,ਉਥੇ ਹਫਤਾਵਾਰੀ ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸਸਮੇਂ 6.54 ਫੀਸਦ 'ਤੇ ਖੜੀ ਹੈ । ਇਹ ਹੁਣ ਲਗਾਤਾਰ 14 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ। 

 

Image

 

ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਦੇਸ਼ ਭਰ ਵਿੱਚ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 23.27

ਕਰੋੜ ਤੋਂ ਪਾਰ ਹੋ ਗਈ ਹੈ ।

 

ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 32,68,969 ਸੈਸ਼ਨਾਂ ਰਾਹੀਂ

ਕੋਵਿਡ-19 ਟੀਕਿਆਂ ਦੀਆਂ ਕੁੱਲ 23,27,86,482 ਖੁਰਾਕਾਂ ਦਿੱਤੀਆਂ ਗਈਆਂ ਹਨ ।

 

ਇਨ੍ਹਾਂ ਵਿੱਚ ਸ਼ਾਮਲ ਹਨ- 

 

ਸਿਹਤ ਸੰਭਾਲ ਵਰਕਰ

ਪਹਿਲੀ ਖੁਰਾਕ

99,68,836

ਦੂਜੀ ਖੁਰਾਕ

68,62,013

ਫਰੰਟ ਲਾਈਨ ਵਰਕਰ

ਪਹਿਲੀ ਖੁਰਾਕ

1,62,06,661

ਦੂਜੀ ਖੁਰਾਕ

86,71,758

18 ਤੋਂ 44 ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

2,86,18,514

ਦੂਜੀ ਖੁਰਾਕ

1,68,302

45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ

ਪਹਿਲੀ ਖੁਰਾਕ

7,10,44,966

ਦੂਜੀ ਖੁਰਾਕ

1,13,34,356

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6,06,75,795

ਦੂਜੀ ਖੁਰਾਕ

1,92,35,280

ਕੁੱਲ

23,27,86,482

 

 

 

****

ਐਮ. ਵੀ ./ ਏ. ਐਲ. 


(Release ID: 1725067) Visitor Counter : 217