ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 08 JUN 2021 9:00AM by PIB Chandigarh

ਭਾਰਤ ਨੇ 63 ਦਿਨਾਂ ਬਾਅਦ 1 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਕੇਸਾਂ ਦੀ ਪੁਸ਼ਟੀ ਕੀਤੀ

 

ਪਿਛਲੇ 24 ਘੰਟਿਆਂ ਦੌਰਾਨ 86,498 ਨਵੇਂ ਕੇਸ ਸਾਹਮਣੇ ਆਏ; 66 ਦਿਨਾਂ ਵਿੱਚ ਸਭ ਤੋਂ ਘੱਟ

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 13,03,702 ਦਰਜ

 

 

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 97,907 ਕੇਸਾਂ ਦੀ ਗਿਰਾਵਟ

 

ਦੇਸ਼ ਵਿੱਚ ਹੁਣ ਤੱਕ 2,73,41,462 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

 

ਬੀਤੇ 24 ਘੰਟਿਆਂ ਦੌਰਾਨ 1,82,282 ਵਿਅਕਤੀਆਂ ਨੂੰ ਸਿਹਤਯਾਬ ਐਲਾਨਿਆ ਗਿਆ

 

ਲਗਾਤਾਰ 26ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

 

ਰਿਕਵਰੀ ਦਰ ਵਧ ਕੇ 94 .29 ਫੀਸਦ ਹੋਈ

 

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5.94 ਫੀਸਦ ਤੇ ਪੁੱਜੀ

 

ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 4.62 ਫੀਸਦ ਹੋਈ; ਲਗਾਤਾਰ 15ਵੇਂ ਦਿਨ 10 ਫੀਸਦ ਤੋਂ ਘੱਟ ਦਰਜ

 

 

 

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 36.8 ਕਰੋੜ ਟੈਸਟ ਕੀਤੇ

 

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 23.61 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

 

*******

ਐਮ.ਵੀ.


(Release ID: 1725286) Visitor Counter : 244