ਰੇਲ ਮੰਤਰਾਲਾ
ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਵਿੱਚ 26891 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਦੀ ਸਪਲਾਈ ਕੀਤੀ
383 ਆਕਸੀਜਨ ਐਕਸਪ੍ਰੈੱਸ ਗੱਡੀਆਂ ਨੇ ਦੇਸ਼ ਵਿੱਚ ਆਕਸੀਜਨ ਦੀ ਸਪਲਾਈ ਪੂਰੀ ਕੀਤੀ
ਆਕਸੀਜਨ ਐਕਸਪ੍ਰੈੱਸ ਦੁਆਰਾ ਹੁਣ ਤੱਕ 1567 ਟੈਂਕਰਾਂ ਦੇ ਨਾਲ 15 ਰਾਜਾਂ ਨੂੰ ਆਕਸੀਜਨ ਸਹਾਇਤਾ ਪਹੁੰਚਾਈ ਗਈ
ਆਕਸੀਜਨ ਐਕਸਪ੍ਰੈੱਸ ਨਾਲ ਤਾਮਿਲਨਾਡੂ ਵਿੱਚ 3500 ਮੀਟ੍ਰਿਕ ਟਨ ਤੋਂ ਜ਼ਿਆਦਾ ਤਰਲ ਮੈਡੀਕਲ ਆਕਸੀਜਨ ਪਹੁੰਚਾਈ ਗਈ
ਤਾਮਿਲਨਾਡੂ ਨੂੰ 50 ਤੋਂ ਅਧਿਕ ਆਕਸੀਜਨ ਐਕਸਪ੍ਰੈੱਸ ਮਿਲੀ
Posted On:
07 JUN 2021 6:09PM by PIB Chandigarh
ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ ਆਕਸੀਜਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5864 ਮੀਟ੍ਰਿਕ ਟਨ, ਹਰਿਆਣਾ ਵਿੱਚ 2212 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 3214 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 3578 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 2882 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 2474 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 400 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ
ਭਾਰਤੀ ਰੇਲ ਨੇ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਦੇ ਹੋਏ ਅਤੇ ਨਵੇਂ ਸਮਾਧਾਨ ਕੱਢ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਉਣਾ ਜਾਰੀ ਰੱਖੀ ਹੋਈ ਹੈ।
ਆਕਸੀਜਨ ਐਕਸਪ੍ਰੈੱਸ ਦੇਸ਼ ਦੀ ਸੇਵਾ ਵਿੱਚ ਤਰਲ ਮੈਡੀਕਲ ਆਕਸੀਜਨ ਪਹੁੰਚਾਉਣ ਵਿੱਚ 26000 ਮੀਟ੍ਰਿਕ ਟਨ ਨੂੰ ਪਾਰ ਕਰ ਗਈ।
ਭਾਰਤੀ ਰੇਲ ਦੁਆਰਾ ਹੁਣ ਤੱਕ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 1567 ਤੋਂ ਅਧਿਕ ਟੈਂਕਰਾਂ ਵਿੱਚ 26891 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ (ਐੱਲਐੱਮਓ) ਪਹੁੰਚਾਈ ਗਈ ਹੈ।
ਹੁਣ ਤੱਕ 383 ਆਕਸੀਜਨ ਐਕਸਪ੍ਰੈੱਸ ਗੱਡੀਆਂ ਨੇ ਆਪਣੀ ਯਾਤਰਾ ਪੂਰੀ ਕਰਕੇ ਵੱਖ-ਵੱਖ ਰਾਜਾਂ ਨੂੰ ਸਹਾਇਤਾ ਪਹੁੰਚਾਈ ਹੈ।
ਇਸ ਰੀਲੀਜ਼ ਦੇ ਜਾਰੀ ਹੋਣ ਤੱਕ 5 ਆਕਸੀਜਨ ਐਕਸਪ੍ਰੈੱਸ ਗੱਡੀਆਂ 19 ਟੈਂਕਰਾਂ ਵਿੱਚ 353 ਮੀਟ੍ਰਿਕ ਟਨ ਤੋਂ ਅਧਿਕ ਐੱਲਐੱਮਓ ਲੈ ਕੇ ਚਲ ਰਹੀਆਂ ਹਨ।
ਹੁਣ ਤੱਕ ਆਕਸੀਜਨ ਐਕਸਪ੍ਰੈੱਸ ਦੁਆਰਾ ਦਿੱਲੀ ਵਿੱਚ ਤਰਲ ਮੈਡੀਕਲ ਆਕਸੀਜਨ ਦੇ 306 ਟੈਂਕਰ ਪਹੁੰਚਾਏ ਗਏ ਹਨ।
ਆਕਸੀਜਨ ਐਕਸਪ੍ਰੈੱਸ ਦੁਆਰਾ ਤਾਮਿਲਨਾਡੂ ਵਿੱਚ 3500 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਪਹੁੰਚਾਈ ਗਈ ਹੈ।
ਇਸ ਰੀਲੀਜ਼ ਦੇ ਜਾਰੀ ਹੋਣ ਤੱਕ ਤਾਮਿਲਨਾਡੂ ਨੂੰ ਕੁਲ 52 ਆਕਸੀਜਨ ਐਕਸਪ੍ਰੈੱਸ ਮਿਲੀ।
ਆਕਸੀਜਨ ਐਕਸਪ੍ਰੈੱਸ ਤੋਂ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਹਰੇਕ ਵਿੱਚੋਂ ਕ੍ਰਮਵਾਰ: 2800 ਅਤੇ 3200 ਮੀਟ੍ਰਿਕ ਟਨ ਤੋਂ ਅਧਿਕ ਤਰਲ ਮੈਡੀਕਲ ਆਕਸੀਜਨ ਪਹੁੰਚਾਈ ਗਈ ਹੈ।
ਆਕਸੀਜਨ ਐਕਸਪ੍ਰੈੱਸ ਨੇ 44 ਦਿਨ ਪਹਿਲੇ 24 ਅਪ੍ਰੈਲ ਨੂੰ ਮਹਾਰਾਸ਼ਟਰ ਵਿੱਚ 126 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਦੀ ਡਿਲੀਵਰੀ ਕਰਨ ਦੇ ਨਾਲ ਆਪਣਾ ਕੰਮ ਸ਼ੁਰੂ ਕੀਤਾ ਸੀ।
ਭਾਰਤੀ ਰੇਲਵੇ ਦੀ ਇਹ ਕੋਸ਼ਿਸ਼ ਰਹੀ ਹੈ ਕਿ ਆਕਸੀਜਨ ਦੀ ਮੰਗ ਕਰਨ ਵਾਲੇ ਰਾਜਾਂ ਨੂੰ ਘੱਟ ਤੋਂ ਘੱਟ ਸੰਭਵ ਸਮੇਂ ਵਿੱਚ ਅਧਿਕ ਤੋਂ ਅਧਿਕ ਸੰਭਵ ਆਕਸੀਜਨ ਪਹੁੰਚਾਈ ਜਾ ਸਕੇ।
ਆਕਸੀਜਨ ਐਕਸਪ੍ਰੈੱਸ ਦੁਆਰਾ 15 ਰਾਜਾਂ- ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਅਸਾਮ ਨੂੰ ਆਕਸੀਜਨ ਸਹਾਇਤਾ ਪਹੁੰਚਾਈ ਗਈ ਹੈ।
ਇਸ ਰੀਲੀਜ਼ ਦੇ ਜਾਰੀ ਹੋਣ ਤੱਕ ਮਹਾਰਾਸ਼ਟਰ ਵਿੱਚ 614 ਮੀਟ੍ਰਿਕ ਟਨ ਆਕਸੀਜਨ, ਉੱਤਰ ਪ੍ਰਦੇਸ਼ ਵਿੱਚ ਲਗਭਗ 3797 ਮੀਟ੍ਰਿਕ ਟਨ, ਮੱਧ ਪ੍ਰਦੇਸ਼ ਵਿੱਚ 656 ਮੀਟ੍ਰਿਕ ਟਨ, ਦਿੱਲੀ ਵਿੱਚ 5864 ਮੀਟ੍ਰਿਕ ਟਨ, ਹਰਿਆਣਾ ਵਿੱਚ 2212 ਮੀਟ੍ਰਿਕ ਟਨ, ਰਾਜਸਥਾਨ ਵਿੱਚ 98 ਮੀਟ੍ਰਿਕ ਟਨ, ਕਰਨਾਟਕ ਵਿੱਚ 3214 ਮੀਟ੍ਰਿਕ ਟਨ, ਉੱਤਰਾਖੰਡ ਵਿੱਚ 320 ਮੀਟ੍ਰਿਕ ਟਨ, ਤਾਮਿਲਨਾਡੂ ਵਿੱਚ 3578 ਮੀਟ੍ਰਿਕ ਟਨ, ਆਂਧਰਾ ਪ੍ਰਦੇਸ਼ ਵਿੱਚ 2882 ਮੀਟ੍ਰਿਕ ਟਨ, ਪੰਜਾਬ ਵਿੱਚ 225 ਮੀਟ੍ਰਿਕ ਟਨ, ਕੇਰਲ ਵਿੱਚ 513 ਮੀਟ੍ਰਿਕ ਟਨ, ਤੇਲੰਗਾਨਾ ਵਿੱਚ 2474 ਮੀਟ੍ਰਿਕ ਟਨ, ਝਾਰਖੰਡ ਵਿੱਚ 38 ਮੀਟ੍ਰਿਕ ਟਨ ਅਤੇ ਅਸਾਮ ਵਿੱਚ 400 ਮੀਟ੍ਰਿਕ ਟਨ ਆਕਸੀਜਨ ਪਹੁੰਚਾਈ ਗਈ ਹੈ।
ਹੁਣ ਤੱਕ ਆਕਸੀਜਨ ਐਕਸਪ੍ਰੈੱਸ ਨੇ ਦੇਸ਼ ਭਰ ਦੇ 15 ਰਾਜਾਂ ਵਿੱਚ ਲਗਭਗ 39 ਨਗਰਾਂ/ਸ਼ਹਿਰਾਂ ਵਿੱਚ ਐੱਲਐੱਮਓ ਪਹੁੰਚਾਈ ਹੈ। ਇਨ੍ਹਾਂ ਸ਼ਹਿਰਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਲਖਨਊ, ਵਾਰਾਣਸੀ, ਕਾਨਪੁਰ, ਬਰੇਲੀ, ਗੋਰਖਪੁਰ ਅਤੇ ਆਗਰਾ, ਮੱਧ ਪ੍ਰਦੇਸ਼ ਵਿੱਚ ਸਾਗਰ, ਜਬਲਪੁਰ, ਕਟਨੀ ਅਤੇ ਭੋਪਾਲ, ਮਹਾਰਾਸ਼ਟਰ ਵਿੱਚ ਨਾਗਪੁਰ, ਨਾਸਿਕ, ਪੁਣੇ, ਮੁੰਬਈ ਅਤੇ ਸੋਲਾਪੁਰ, ਤੇਲੰਗਾਨਾ ਵਿੱਚ ਹੈਦਰਾਬਾਦ, ਹਰਿਆਣਾ ਵਿੱਚ ਫਰੀਦਾਬਾਦ
ਅਤੇ ਗੁਰੂਗ੍ਰਾਮ, ਦਿੱਲੀ ਵਿੱਚ ਤੁਗਲਕਾਬਾਦ, ਦਿੱਲੀ ਕੈਂਟ ਅਤੇ ਓਖਲਾ, ਰਾਜਸਥਾਨ ਵਿੱਚ ਕੋਟਾ ਅਤੇ ਕਨਕਪਾਰਾ, ਕਰਨਾਟਕ ਵਿੱਚ ਬੰਗਲੁਰੂ, ਉੱਤਰਾਖੰਡ ਵਿੱਚ ਦੇਹਾਰਦੂਨ, ਆਂਧਰਾ ਪ੍ਰਦੇਸ਼ ਵਿੱਚ ਨੈਲੋਰ, ਗੁੰਟੁਰ, ਤੜੀਪੱਤਰੀ ਅਤੇ ਵਿਸ਼ਾਖਾਪਟਨਮ, ਕੇਰਲ ਵਿੱਚ ਅਰਨਾਕੁਲਮ, ਤਾਮਿਲਨਾਡੂ ਵਿੱਚ ਤਿਰੂਵੱਲੂਰ, ਚੇਨਈ, ਤੁਤੀਕੋਰੀਨ, ਕੋਇੰਬਟੂਰ ਅਤੇ ਮਦੁਰੈ, ਪੰਜਾਬ ਵਿੱਚ ਬਠਿੰਡਾ ਅਤੇ ਫਿਲੌਰ, ਅਸਾਮ ਵਿੱਚ ਕਾਮਰੂਪ ਅਤੇ ਝਾਰਖੰਡ ਵਿੱਚ ਰਾਂਚੀ ਸ਼ਾਮਿਲ ਹਨ।
ਰੇਲਵੇ ਨੇ ਆਕਸੀਜਨ ਸਪਲਾਈ ਸਥਾਨਾਂ ਦੇ ਨਾਲ ਵੱਖ-ਵੱਖ ਮਾਰਗਾਂ ਦੀ ਮੈਪਿੰਗ ਕੀਤੀ ਹੈ ਅਤੇ ਰਾਜਾਂ ਦੀਆਂ ਵਧਦੀਆਂ ਹੋਈਆਂ ਜ਼ਰੂਰਤਾਂ ਦੇ ਅਨੁਸਾਰ ਆਪਣੇ ਨੂੰ ਤਿਆਰ ਰੱਖਿਆ ਹੈ। ਭਾਰਤੀ ਰੇਲ ਨੂੰ ਐੱਲਐੱਮਓ ਲਿਆਉਣ ਲਈ ਟੈਂਕਰ ਰਾਜ ਵੱਲੋਂ ਦਿੱਤੇ ਜਾਂਦੇ ਹਨ।
ਪੂਰੇ ਦੇਸ਼ ਵਿੱਚ ਜਟਿਲ ਅਪਰੇਸ਼ਨ ਮਾਰਗ ਨਿਯੋਜਨ ਪਰਿਦ੍ਰਿਸ਼ ਵਿੱਚ ਭਾਰਤੀ ਰੇਲ ਨੇ ਪੱਛਮ ਵਿੱਚ ਹਾਪਾ, ਬੜੌਦਾ ਮੁੰਦੜਾ, ਪੂਰਵ ਵਿੱਚ ਰਾਉਰਕੇਲਾ, ਦੁਰਗਾਪੁਰ, ਟਾਟਾ ਨਗਰ, ਅੰਗੁਲ ਤੋਂ ਆਕਸੀਜਨ ਲੈ ਕੇ ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਪੰਜਾਬ, ਕੇਰਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਅਸਾਮ ਨੂੰ ਆਕਸੀਜਨ ਦੀ ਡਿਲੀਵਰੀ ਕੀਤੀ ਹੈ।
ਆਕਸੀਜਨ ਸਹਾਇਤਾ ਤੇਜ਼ ਗਤੀ ਨਾਲ ਪਹੁੰਚਾਉਣਾ ਸੁਨਿਸ਼ਚਿਤ ਕਰਨ ਲਈ ਰੇਲਵੇ ਆਕਸੀਜਨ ਐਕਸਪ੍ਰੈੱਸ ਮਾਲ ਗੱਡੀ ਚਲਾਉਣ ਵਿੱਚ ਨਵੇਂ ਅਤੇ ਬੇਮਿਸਾਲ ਮਾਨਕ ਸਥਾਪਿਤ ਕਰ ਰਹੀ ਹੈ। ਲੰਬੀ ਦੂਰੀ ਦੇ ਅਧਿਕਤਰ ਮਾਮਲਿਆਂ ਵਿੱਚ ਮਾਲ ਗੱਡੀ ਦੀ ਔਸਤ ਗਤੀ 55 ਕਿਲੋਮੀਟਰ ਤੋਂ ਅਧਿਕ ਰਹੀ ਹੈ। ਉੱਚ ਪ੍ਰਾਥਮਿਕਤਾ ਦੇ ਗ੍ਰੀਨ ਕਾਰੀਡੋਰ ਵਿੱਚ ਐਮਰਜੈਂਸੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਮੰਡਲਾਂ ਦੇ ਆਪਰੇਸ਼ਨ ਦਲ ਬਹੁਤ ਚੁਣੌਤੀ ਪੂਰਨ ਪਰਿਸਥਿਤੀਆਂ ਵਿੱਚ ਕੰਮ ਕਰ ਰਹੇ ਹਨ ਤਾਕਿ ਤੇਜ਼ ਅਤੇ ਸੰਭਵ ਸਮੇਂ ਵਿੱਚ ਆਕਸੀਜਨ ਪਹੁੰਚਾਈ ਜਾ ਸਕੇ। ਵੱਖ-ਵੱਖ ਸੇਕੇਸ਼ਨਾਂ ਵਿੱਚ ਕਰਮਚਾਰੀਆਂ ਦੇ ਬਦਲਾਅ ਲਈ ਤਕਨੀਕੀ ਠਹਿਰਾਅ ਸਮੇਂ (ਸਟੋਪੇਜ) ਨੂੰ ਘਟਾਕੇ 1 ਮਿੰਟ ਕਰ ਦਿੱਤਾ ਗਿਆ ਹੈ।
ਰੇਲ ਮਾਰਗਾਂ ਨੂੰ ਖੁੱਲ੍ਹਾ ਰੱਖਿਆ ਗਿਆ ਹੈ ਅਤੇ ਉੱਚ ਸਾਵਧਾਨੀ ਵਰਤੀ ਜਾ ਰਹੀ ਹੈ। ਤਾਕਿ ਆਕਸੀਜਨ ਐਕਸਪ੍ਰੈੱਸ ਸਮੇਂ ‘ਤੇ ਪਹੁੰਚ ਸਕੇ।
ਇਹ ਸਾਰਾ ਕੰਮ ਇਸ ਤਰ੍ਹਾਂ ਕੀਤਾ ਜਾ ਰਿਹਾ ਹੈ ਕਿ ਬਾਕੀ ਮਾਲ ਢੁਲਾਈ ਆਪਰੇਸ਼ਨ ਵਿੱਚ ਕਮੀ ਨਾ ਆਏ।
ਨਵੀਂ ਆਕਸੀਜਨ ਲੈ ਕੇ ਜਾਣਾ ਬਹੁਤ ਹੀ ਗਤੀਸ਼ੀਲ ਕਾਰਜ ਹੈ ਅਤੇ ਅੰਕੜੇ ਹਰ ਸਮੇਂ ਬਦਲਦੇ ਰਹਿੰਦੇ ਹਨ। ਦੇਰ ਰਾਤ ਆਕਸੀਜਨ ਨਾਲ ਭਰੀ ਅਤੇ ਅਧਿਕ ਆਕਸੀਜਨ ਐਕਸਪ੍ਰੈੱਸ ਗੱਡੀਆਂ ਯਾਤਰਾ ਸ਼ੁਰੂ ਕਰਨਗੀਆਂ।
****
ਡੀਜੇਐੱਨ/ਐੱਮਕੇਵੀ
(Release ID: 1725342)
Visitor Counter : 242