ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਲਗਾਤਾਰ ਤੀਜੇ ਦਿਨ 1 ਲੱਖ ਤੋਂ ਘੱਟ ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਗਿਰਾਵਟ ਨਾਲ 60 ਦਿਨਾਂ ਬਾਅਦ 12 ਲੱਖ ਤੋਂ ਘੱਟ ਦਰਜ
ਲਗਾਤਾਰ 28ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ
ਰਿਕਵਰੀ ਦਰ ਵਧ ਕੇ 94 .77 ਫੀਸਦ ਹੋਈ
ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 4.69 ਫੀਸਦ ਹੋਈ; ਲਗਾਤਾਰ 17ਵੇਂ ਦਿਨ 10 ਫੀਸਦ ਤੋਂ ਘੱਟ ਦਰਜ
ਭਾਰਤ ਵਿੱਚ ਹੁਣ ਤੱਕ ਲਗਾਈਆਂ ਟੀਕੇ ਦੀਆਂ ਖੁਰਾਕਾਂ 24 ਕਰੋੜ ਤੋਂ ਪਾਰ
Posted On:
10 JUN 2021 10:28AM by PIB Chandigarh
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 94,052 ਰੋਜ਼ਾਨਾ ਨਵੇਂ ਕੇਸ ਸਾਹਮਣੇ ਆਏ ਹਨ । ਦੇਸ਼ ਵਿੱਚ ਹੁਣ ਲਗਾਤਾਰ ਤੀਜੇ ਦਿਨ 1 ਲੱਖ ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਕੇਂਦਰ ਅਤੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਸਾਂਝੇ ਯਤਨਾਂ ਦੀ ਪਹੁੰਚ ਦਾ ਹੀ ਨਤੀਜਾ ਹੈ ।
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ । ਦੇਸ਼ ਵਿੱਚ ਕੁੱਲ
ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ ਅੱਜ 11,67,952 ਦਰਜ ਕੀਤੀ ਜਾ ਰਹੀ ਹੈ । ਮਾਮਲਿਆਂ
ਦੀ ਗਿਣਤੀ ਲਗਾਤਾਰ 10 ਦਿਨਾਂ ਤੋਂ 20 ਲੱਖ ਤੋਂ ਘੱਟ ਰਿਪੋਰਟ ਹੋ ਰਹੀ ਹੈ ।
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 63,463 ਮਾਮਲਿਆਂ ਦੀ ਸ਼ੁੱਧ ਗਿਰਾਵਟ
ਦਰਜ ਕੀਤੀ ਗਈ ਹੈ । ਇਹ ਹੁਣ ਦੇਸ਼ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 4.00 ਫੀਸਦ ਬਣਦਾ ਹੈ ।
ਕੋਵਿਡ -19 ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ I ਇਸ ਦੇ ਨਾਲ, ਭਾਰਤ ਦੀਆਂ ਰੋਜ਼ਾਨਾ
ਰਿਕਵਰੀਆਂ, ਲਗਾਤਾਰ 28 ਵੇਂ ਦਿਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਦੀ ਗਿਣਤੀ ਤੋਂ ਵੱਧ ਦਰਜ ਕੀਤੀਆਂ
ਗਈਆਂ ਹਨ । ਪਿਛਲੇ 24 ਘੰਟਿਆਂ ਦੌਰਾਨ 1,51,367 ਰਿਕਵਰੀਆਂ ਰਜਿਸਟਰ ਕੀਤੀਆਂ ਗਈਆਂ ਹਨ।
ਰੋਜ਼ਾਨਾ ਨਵੇਂ ਕੇਸਾਂ ਦੇ ਮੁਕਾਬਲੇ ਪਿਛਲੇ 24 ਘੰਟਿਆਂ ਦੌਰਾਨ 57,315 ਵੱਧ ਰਿਕਵਰੀਆਂ ਦਰਜ ਕੀਤੀਆਂ ਗਈਆਂ ਹਨ।
ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੰਕਰਮਿਤ ਲੋਕਾਂ ਵਿੱਚੋਂ 2,76,55,493 ਵਿਅਕਤੀ
ਪਹਿਲਾਂ ਹੀ ਕੋਵਿਡ -19 ਲਾਗ ਤੋਂ ਮੁਕਤ ਹੋ ਚੁੱਕੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1,51,367
ਮਰੀਜ਼ ਠੀਕ ਹੋ ਚੁੱਕੇ ਹਨ। ਇਸ ਨਾਲ ਹੁਣ ਕੁੱਲ ਰਿਕਵਰੀ ਦਰ 94.77 ਫ਼ੀਸਦ ਬਣਦੀ ਹੈ। ਜਿਹੜੀ ਕਿ
ਲਗਾਤਾਰ ਵਾਧੇ ਦੇ ਰੁਝਾਨ ਨੂੰ ਦਰਸਾ ਰਹੀ ਹੈ।
ਦੇਸ਼ ਭਰ ਵਿੱਚ ਵੱਡੇ ਪੱਧਰ ਤੇ ਟੈਸਟਿੰਗ ਸਮਰੱਥਾ ਵਧਾਉਣ ਦੇ ਨਾਲ, ਦੇਸ਼ ਵਿੱਚ ਪਿਛਲੇ 24 ਘੰਟਿਆਂ
ਦੌਰਾਨ ਕੁੱਲ 20,04,690 ਟੈਸਟ ਕੀਤੇ ਗਏ ਹਨ ਅਤੇ ਭਾਰਤ ਨੇ ਹੁਣ ਤੱਕ ਕੁੱਲ ਮਿਲਾ ਕੇ
37.21 ਕਰੋੜ (37,21,98,253) ਤੋਂ ਵੱਧ ਟੈਸਟ ਕੀਤੇ ਗਏ ਹਨ।
ਇਕ ਪਾਸੇ, ਜਿੱਥੇ ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਕੀਤਾ ਗਿਆ ਹੈ, ਉਥੇ ਹਫਤਾਵਾਰੀ
ਕੇਸਾਂ ਦੀ ਪੌਜ਼ੀਟੀਵਿਟੀ ਦਰ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹਫਤਾਵਾਰੀ ਪੌਜ਼ੀਟੀਵਿਟੀ
ਦਰ ਇਸ ਸਮੇਂ 5.43 ਫੀਸਦ 'ਤੇ ਖੜੀ ਹੈ , ਜਦੋਂ ਕਿ ਰੋਜ਼ਾਨਾ ਪੌਜ਼ੀਟੀਵਿਟੀ ਦਰ ਅੱਜ 4.69 ਫੀਸਦ ‘ਤੇ
ਖੜੀ ਹੈ। ਇਹ ਹੁਣ ਲਗਾਤਾਰ 17 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ ਹੋ ਰਹੀ ਹੈ।
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਦੇਸ਼ ਭਰ ਵਿੱਚ ਕੋਵਿਡ 19 ਵੈਕਸੀਨੇਸ਼ਨ ਖੁਰਾਕਾਂ ਦੀ ਕੁੱਲ ਗਿਣਤੀ ਅੱਜ 24 ਕਰੋੜ ਤੋਂ ਪਾਰ ਹੋ ਗਈ ਹੈ । ਪਿਛਲੇ 24 ਘੰਟਿਆਂ ਵਿੱਚ 33,79,261 ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ ਗਿਆ ਹੈ ।
ਅੱਜ ਸਵੇਰੇ 7 ਵਜੇ ਤੱਕ ਦੇਸ਼ ਭਰ ਚ ਆਰਜੀ ਰਿਪੋਰਟਾਂ ਅਨੁਸਾਰ ਕੁਲ ਮਿਲਾ ਕੇ 33,82,775 ਸੈਸ਼ਨਾਂ ਰਾਹੀਂ
ਕੋਵਿਡ-19 ਟੀਕਿਆਂ ਦੀਆਂ ਕੁੱਲ 24,27,26,693 ਖੁਰਾਕਾਂ ਦਿੱਤੀਆਂ ਗਈਆਂ ਹਨ ।
ਇਨ੍ਹਾਂ ਵਿੱਚ ਸ਼ਾਮਲ ਹਨ-
ਸਿਹਤ ਸੰਭਾਲ ਵਰਕਰ
|
ਪਹਿਲੀ ਖੁਰਾਕ
|
1,00,13,434
|
ਦੂਜੀ ਖੁਰਾਕ
|
69,13,017
|
ਫਰੰਟ ਲਾਈਨ ਵਰਕਰ
|
ਪਹਿਲੀ ਖੁਰਾਕ
|
1,64,77,374
|
ਦੂਜੀ ਖੁਰਾਕ
|
87,55,586
|
18 ਤੋਂ 44 ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
3,39,45,647
|
ਦੂਜੀ ਖੁਰਾਕ
|
4,07,151
|
45 ਤੋਂ 60 ਸਾਲ ਤਕ ਉਮਰ ਵਰਗ ਦੇ ਅਧੀਨ
|
ਪਹਿਲੀ ਖੁਰਾਕ
|
7,33,84,090
|
ਦੂਜੀ ਖੁਰਾਕ
|
1,16,28,092
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
6,16,62,400
|
ਦੂਜੀ ਖੁਰਾਕ
|
1,95,39,902
|
ਕੁੱਲ
|
24,27,26,693
|
****
ਐਮ. ਵੀ .
(Release ID: 1726123)
Visitor Counter : 211
Read this release in:
Urdu
,
English
,
Hindi
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam