ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 13 JUN 2021 9:18AM by PIB Chandigarh

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 10,26,159 ਹੋਈ

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 54,531 ਕੇਸਾਂ ਦੀ ਗਿਰਾਵਟ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 80,834 ਨਵੇਂ ਕੇਸ ਆਏ; 71 ਦਿਨਾਂ ਬਾਅਦ ਸਭ ਤੋਂ ਘੱਟ

ਦੇਸ਼ ਵਿੱਚ ਹੁਣ ਤੱਕ 2,80,43,446 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 1,32,062 ਵਿਅਕਤੀ ਸਿਹਤਯਾਬ

ਲਗਾਤਾਰ 31ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 95 .26 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 4.74 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 4.25 ਫੀਸਦ ਹੋਈ; ਲਗਾਤਾਰ 20ਵੇਂ ਦਿਨ 10 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 37.81 ਕਰੋੜ ਟੈਸਟ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 25.31 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

****

ਐਮ.ਵੀ.



(Release ID: 1726770) Visitor Counter : 143